15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਿਹਤ ਵਿਭਾਗ ਨੇ 'ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਨਰਸਰੀਆਂ ਦੀ ਕੀਤੀ ਚੈਕਿੰਗ

ਅਜੀਤ ਡੈਸਕ 21-06-2025
ਫ਼ਤਹਿਗੜ੍ਹ ਸਾਹਿਬ, 20 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਨੋਡਲ/ਪ੍ਰੋਗਰਾਮ ਅਫ਼ਸਰਾਂ ਵਲੋਂ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰ' ਮੁਹਿੰਮ ਤਹਿਤ ਜ਼ਿਲੇ੍ਹ ਅੰਦਰ ਪੈਂਦੀਆਂ ਸਾਰੀਆਂ ਨਰਸਰੀਆਂ, ਉਸਾਰੀ ਅਧੀਨ ਬਿਲਡਿੰਗਾਂ ਅਤੇ ਖ਼ਾਲੀ ਪਲਾਟਾਂ ਦੀ ਮੱਛਰ ਦੇ ਲਾਰਵੇ ਸੰਬੰਧੀ ਚੈਕਿੰਗ ਕੀਤੀ ਗਈ | ਇਸ ਚੈਕਿੰਗ ਤਹਿਤ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ ਵਲੋਂ ਦਲੀਚੀ ਮੁਹੱਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਵਲੋਂ ਬ੍ਰਾਹਮਣ ਮਾਜਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਵਲੋਂ ਰਾਮਦਾਸ ਨਗਰ, ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵਲੋਂ ਨਵੀਂ ਆਬਾਦੀ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਵਲੋਂ ਬਾੜਾ ਸਰਹਿੰਦ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ-ਆਪਣੇ ਖੇਤਰ ਵਿਚ ਮੱਛਰ ਦੇ ਲਾਰਵੇ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ, ਸ਼ਹਿਰੀ ਖੇਤਰ ਵਿਚ ਲਾਰਵਾ ਮਿਲਣ ਵਾਲੀਆਂ ਥਾਵਾਂ 'ਤੇ ਨਗਰ ਪਾਲਿਕਾ ਦੇ ਸਹਿਯੋਗ ਨਾਲ ਚਲਾਨ ਕੀਤੇ ਗਏ | ਡਾ. ਦਵਿੰਦਰਜੀਤ ਕੌਰ ਨੇ ਸਰਹਿੰਦ ਵਿਚਲੀਆਂ ਨਰਸਰੀਆਂ ਦੀ ਚੈਕਿੰਗ ਕੀਤੀ ਅਤੇ ਉਨ੍ਹਾਂ ਵਲੋਂ ਨਰਸਰੀਆਂ ਵਿਚ ਕੰਮ ਕਰਦੇ ਵਿਅਕਤੀਆਂ ਨੂੰ ਡੇਂਗੂ ਪ੍ਰਤੀ ਜਾਗਰੂਕ ਵੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਗਮਲਿਆਂ ਵਿਚ ਜਾਂ ਕਿਤੇ ਹੋਰ ਪਾਣੀ ਨੰੂ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਮੱਛਰ ਤੋਂ ਬਚਾਅ ਲਈ ਸਾਨੂੰ ਪੂਰੀ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ | ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਆਪਣਾ ਇਲਾਜ ਕਰਵਾਇਆ ਜਾਵੇ, ਡੇਂਗੂ ਦਾ ਟੈੱਸਟ ਅਤੇ ਇਲਾਜ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ ਤੇ ਬਲਵਿੰਦਰ ਸਿੰਘ, ਇਨਸੈਕਟ ਕੁਲੈਕਰ ਮਨਦੀਪ ਕੌਰ, ਨਗਰ ਪਾਲਿਕਾ ਤੋਂ ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ, ਨਰਸਿੰਗ ਵਿਦਿਆਰਥੀ ਅਤੇ ਆਸ਼ਾ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਯੋਗ ਸਰੀਰਕ, ਮਾਨਸਿਕ ਤੇ ਆਤਮਿਕ ਤੰਦਰੁਸਤੀ ਲਈ ਬਹੁਤ ਲਾਭਕਾਰੀ ਹੈ-ਡਾ. ਅਸ਼ੋਕ ਜਿੰਦਲ ਅਗਲੀ ਖ਼ਬਰ ਟਾਈਪਿਸਟਾਂ, ਵਸੀਕਾ ਨਵੀਸਾਂ ਤੇ ਹੋਰਨਾਂ ਨੂੰ ਕੈਬਿਨਾਂ ਲਈ ਥਾਂ ਦੀ ਕੀਤੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।