ਅਮਲੋਹ, 20 ਜੂਨ (ਕੇਵਲ ਸਿੰਘ)-ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਅਮਲੋਹ ਦੇ ਗਰਾਊਾਡ ਵਿਚ ਡਾ. ਅਸ਼ੋਕ ਜਿੰਦਲ ਨੇ ਇਲਾਕੇ ਦੇ ਲੋਕਾਂ ਨੂੰ ਯੋਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਯੋਗ ਸਰੀਰਕ, ਮਾਨਸਿਕ ਤੇ ਆਤਮਿਕ ਤੰਦਰੁਸਤੀ ਲਈ ਬਹੁਤ ਲਾਭਕਾਰੀ ਹੈ | ਡਾ. ਜਿੰਦਲ ਨੇ ਉੱਥੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਵਿਅਕਤੀ ਨਿਯਮਤ ਤੌਰ 'ਤੇ ਯੋਗ ਕਰਦੇ ਹਨ, ਉਹ ਨਾ ਸਿਰਫ਼ ਤੰਦਰੁਸਤ ਰਹਿੰਦੇ ਹਨ, ਸਗੋਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਵੀ ਬਚੇ ਰਹਿੰਦੇ ਹਨ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰੋਜ਼ਾਨਾ ਦੀ ਰੁੱਝੀ ਹੋਈ ਜ਼ਿੰਦਗੀ 'ਚੋਂ ਹਰ ਵਿਅਕਤੀ ਨੂੰ ਥੋੜ੍ਹਾ ਸਮਾਂ ਯੋਗ ਲਈ ਕੱਢਣਾ ਚਾਹੀਦਾ ਹੈ | ਇਸ ਮੌਕੇ ਇਕੱਤਰ ਲੋਕਾਂ ਨੇ ਯੋਗ ਅਭਿਆਸ ਵੀ ਕੀਤਾ ਅਤੇ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ |