15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਰਕਾਰ ਵਲੋਂ ਲੋਕਾਂ ਦੀਆ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ-ਵਿਧਾਇਕ ਰਾਏ

ਅਜੀਤ ਡੈਸਕ 21-06-2025
ਫ਼ਤਹਿਗੜ੍ਹ ਸਾਹਿਬ, 20 ਜੂਨ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ 'ਚ ਵੀ ਵੱਡੇ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਹਿੰਦ ਦਫ਼ਤਰ ਵਿਖੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ | ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਨੂੰ ਲਗਾਤਾਰ ਤਰੱਕੀ ਦੇ ਰਾਹਾਂ 'ਤੇ ਲਿਜਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਸੂਬੇ 'ਚੋਂ ਭਿ੍ਸ਼ਟਾਚਾਰ, ਮਾਫ਼ੀਏ ਤੇ ਨਸ਼ਿਆਂ ਨੂੰ ਲਗਾਤਾਰ ਖ਼ਤਮ ਕੀਤਾ ਜਾ ਰਿਹਾ ਹੈ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਲ-ਨਾਲ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡਾਂ 'ਚ ਵੱਡੀ ਪੱਧਰ 'ਤੇ ਖੇਡ ਸਟੇਡੀਅਮ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਨੌਜਵਾਨ ਖੇਡਾਂ 'ਚ ਮੱਲ੍ਹਾਂ ਮਾਰ ਕੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸਿਹਤ ਤੇ ਸਿੱਖਿਆ ਦੇ ਖੇਤਰ 'ਚ ਵੀ ਵੱਡੇ ਕ੍ਰਾਂਤੀਕਾਰੀ ਬਦਲਾਅ ਕੀਤੇ ਜਾ ਰਹੇ ਹਨ ਤਾਂ ਜੋ ਸਿੱਖਿਆ ਤੇ ਸਿਹਤ ਪੱਖੋਂ ਸੂਬੇ ਨੂੰ ਮੋਹਰੀ ਬਣਾਇਆ ਜਾ ਸਕੇ | ਇਸ ਮੌਕੇ ਪੀ.ਏ ਬਹਾਦਰ ਖ਼ਾਨ, ਬਲਾਕ ਪ੍ਰਧਾਨ ਰਮੇਸ਼ ਸੋਨੂੰ, ਮਨਪ੍ਰੀਤ ਸਿੰਘ ਪੋਲਾ, ਪਰਵਿੰਦਰ ਸਿੰਘ ਸਰਪੰਚ ਸੌਂਢਾ, ਸੁਸਾਇਟੀ ਪ੍ਰਧਾਨ ਬੇਅੰਤ ਸਿੰਘ ਸੌਂਢਾ, ਦਿਲਪ੍ਰੀਤ ਸਿੰਘ ਭੱਟੀ, ਪਵੇਲ ਹਾਂਡਾ, ਰੁਪਿੰਦਰ ਸਿੰਘ ਜੱਲ੍ਹਾ ਸੁਸਾਇਟੀ ਮੈਂਬਰ, ਬੇਅੰਤ ਕੁਮਾਰ ਰੋਸ਼ਾ, ਹਰਜੀਤ ਸਿੰਘ ਸਰਪੰਚ, ਗੁਰਵਿੰਦਰ ਸਿੰਘ ਬਾਗੜੀਆ, ਦਿਲਬਾਗ ਸਿੰਘ ਬਧੌਛੀ, ਸੰਜੀਵਨ ਸਿੰਘ ਸਰਪੰਚ, ਅਸ਼ਵਨੀ ਭੱਟਮਾਜਰਾ, ਸੰਦੀਪ ਸੋਨੀ ਬਧੌਛੀ ਕਲਾਂ, ਨਾਹਰ ਸਿੰਘ ਆਦਮਪੁਰ, ਨਿਰਮਲ ਸਿੰਘ ਸਰਪੰਚ ਮਾਜਰੀ ਸੋਢੀਆਂ, ਜਸਵੰਤ ਸਿੰਘ ਸਰਪੰਚ ਖੇੜੀ ਆਦਿ ਸਮੇਤ ਵੱਡੀ ਗਿਣਤੀ 'ਚ 'ਆਪ' ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਗੇਲ ਐਨ. ਸੀ. ਆਰ. ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ' ਐਲਾਨਿਆ ਅਗਲੀ ਖ਼ਬਰ ਯੋਗ ਸਰੀਰਕ, ਮਾਨਸਿਕ ਤੇ ਆਤਮਿਕ ਤੰਦਰੁਸਤੀ ਲਈ ਬਹੁਤ ਲਾਭਕਾਰੀ ਹੈ-ਡਾ. ਅਸ਼ੋਕ ਜਿੰਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।