15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਧੋਖਾਧੜੀ ਕਰਨ ਦੇ ਮੁਕੱਦਮੇ 'ਚ ਪਿਉ-ਧੀਅ ਨਾਮਜ਼ਦ

ਅਜੀਤ ਡੈਸਕ 21-06-2025
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਮਾਮਲੇ 'ਚ ਇਕ ਪੁੱਤਰੀ ਅਤੇ ਉਸ ਦੇ ਪਿਤਾ ਨੂੰ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਸ਼ਿਕਾਇਤ ਕਰਤਾ ਭੁਪਿੰਦਰ ਸਿੰਘ ਵਾਸੀ ਪਿੰਡ ਮੁਸਤਫਾਬਾਦ ਥਾਣਾ ਖੇੜੀ ਨੌਧ ਸਿੰਘ ਨੇ ਉਕਤ ਮਾਮਲੇ ਸਬੰਧੀ ਇਕ ਸ਼ਿਕਾਇਤ ਪੁਲਿਸ ਨੂੰ ਦਿੱਤੀ ਸੀ | ਜਿਸ ਦੀ ਪੜਤਾਲ ਇੰਚਾਰਜ ਐਂਟੀ ਹਿਊਮਨ ਟਰੈਕਿੰਗ ਯੂਨਿਟ ਫ਼ਤਹਿਗੜ੍ਹ ਸਾਹਿਬ ਵਲੋਂ ਕੀਤੀ ਗਈ | ਜਿਸ ਉਪਰੰਤ ਪੁਲਿਸ ਨੇ ਵਾਸੀ ਪਿੰਡ ਮਹਿਦੂਦਾਂ ਥਾਣਾ ਬਸੀ ਪਠਾਣਾਂ ਦੇ ਉਕਤ ਪੁੱਤਰੀ ਅਤੇ ਪਿਤਾ ਨੂੰ ਧਾਰਾ 406,420,120ਬੀ ਆਈ.ਪੀ.ਸੀ. ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ 2014 ਤਹਿਤ ਮੁਕੱਦਮੇ 'ਚ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਅਗਲੀ ਖ਼ਬਰ ਈਰਾਨ-ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ ਦਾ ਬਲੋਚਿਸਤਾਨ 'ਤੇ ਪ੍ਰਭਾਵ ਪੈਣਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।