15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਬਾਬਾ ਗੁਰਚਰਨ ਸਿੰਘ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 21-06-2025
ਸੰਘੋਲ, 20 ਜੂਨ (ਗੁਰਨਾਮ ਸਿੰਘ ਚੀਨਾ)-ਸੰਤ ਬਾਬਾ ਮਹਿੰਦਰ ਸਿੰਘ ਦੇ ਅਸਥਾਨ ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਵਿਖੇ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਵਲੋਂ ਬਾਬਾ ਗੁਰਚਰਨ ਸਿੰਘ ਰੋਪੜ ਲੰਗਰਾਂ ਵਾਲਿਆਂ ਦਾ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਬਾਬਾ ਬਲਵੀਰ ਸਿੰਘ ਨੇ ਦੱਸਿਆ ਕਿ ਬਾਬਾ ਗੁਰਚਰਨ ਸਿੰਘ ਪਿਛਲੇ ਲੰਮੇ ਸਮੇਂ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਲੰਗਰਾਂ ਵਾਸਤੇ ਵੱਡੇ ਪੱਧਰ 'ਤੇ ਕਣਕ ਭੇਜਣ ਦੀ ਸੇਵਾ ਕਰਦੇ ਆ ਰਹੇ ਹਨ ਤੇ ਸਮੇਂ ਸਮੇਂ 'ਤੇ ਇਨ੍ਹਾਂ ਦਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਵੀ ਸਨਮਾਨ ਕੀਤਾ ਜਾਂਦਾ ਰਿਹਾ ਹੈ | ਇਨ੍ਹਾਂ ਦੀ ਸੇਵਾ ਨੂੰ ਮੁੱਖ ਰੱਖਦਿਆਂ ਸਮੂਹ ਸਾਧ ਸੰਗਤ ਤੇ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਨਰਿੰਦਰ ਸਿੰਘ ਸੋਲਖੀਆਂ, ਅਮਰਜੀਤ ਸਿੰਘ ਭੰਗੂ, ਰਣਜੀਤ ਸਿੰਘ ਕਾਂਝਲਾ, ਬਲਵੀਰ ਸਿੰਘ ਸਿੱਧੂਪੁਰ ਮੌਜੂਦ ਸਨ |
ਪਿਛਲੀ ਖ਼ਬਰ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਅਮਰਨਾਥ ਯਾਤਰੀਆਂ ਲਈ ਲੰਗਰ ਸਮੱਗਰੀ ਦਾ ਟਰੱਕ ਰਵਾਨਾ ਅਗਲੀ ਖ਼ਬਰ ਖਮਾਣੋਂ ਦੇ ਨੌਜਵਾਨ ਦੀ ਕੈਨੇਡਾ 'ਚ ਅਚਾਨਕ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।