15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਭਾਜਪਾ ਮੰਡਲ ਬਸੀ ਪਠਾਣਾਂ ਨੇ 'ਇਕ ਰੁੱਖ ਮਾਂ ਦੇ ਨਾਮ' ਤਹਿਤ ਬੂਟੇ ਵੰਡੇ

ਅਜੀਤ ਡੈਸਕ 21-06-2025
ਬਸੀ ਪਠਾਣਾਂ, 20 ਜੂਨ (ਯਤਿੰਦਰ ਮੌਦਗਿਲ)-ਭਾਰਤੀ ਜਨਤਾ ਪਾਰਟੀ ਮੰਡਲ ਬਸੀ ਪਠਾਣਾਂ ਵਲੋਂ ਪ੍ਰਧਾਨ ਓਮ ਗੌਤਮ ਦੀ ਅਗਵਾਈ ਹੇਠ 'ਇਕ ਰੁੱਖ ਮਾਂ ਦੇ ਨਾਮ' ਤਹਿਤ ਬੂਟੇ ਵੰਡੇ ਗਏ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ 'ਇਕ ਰੁੱਖ ਮਾਂ ਦੇ ਨਾਮ' ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ | ਮੰਡਲ ਪ੍ਰਧਾਨ ਓਮ ਗੌਤਮ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਲਈ ਚਲਾਈ ਗਈ ਇਸ ਮੁਹਿੰਮ ਤਹਿਤ ਲੋਕਾਂ ਨੂੰ 500 ਛਾਂਦਾਰ ਅਤੇ ਫਲਦਾਰ ਬੂਟੇ ਮੁਫ਼ਤ ਵੰਡੇ ਜਾ ਰਹੇ ਹਨ | ਉਨ੍ਹਾਂ ਲੋਕਾਂ ਨੂੰ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲ ਲਈ ਪ੍ਰੇਰਿਤ ਵੀ ਕੀਤਾ | ਸਿੱਧੂਪੁਰ ਨੇ ਕਿਹਾ ਕਿ ਦਰੱਖਤਾਂ ਦੇ ਕੱਟੇ ਜਾਣ ਦਾ ਨਤੀਜਾ ਘੱਟ ਬਾਰਸ਼ ਅਤੇ ਧਰਤੀ ਦਾ ਤਾਪਮਾਨ ਲਗਾਤਾਰ ਵਧਣ ਦੇ ਰੂਪ ਵਿਚ ਸਾਹਮਣੇ ਆ ਰਿਹਾ ਹੈ | ਜੋ ਸੰਕੇਤ ਕਰਦਾ ਹੈ ਕਿ ਅਸੀਂ ਕੁਦਰਤ ਦੀ ਸੰਭਾਲ ਕਰਨਾ ਭੁੱਲ ਗਏ ਹਾਂ | ਸਿੱਧੂਪੁਰ ਨੇ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਇਸ ਮੌਕੇ ਭਾਜਪਾ ਆਗੂ ਮਾਸਟਰ ਪ੍ਰਕਾਸ਼ ਸਿੰਘ, ਸੋਹਣ ਲਾਲ ਮੈਨਰੋ, ਹਰਮੇਸ ਸ਼ਰਮਾ, ਗੋਲਡੀ ਗੁਰਾਨੀ, ਤਰੁਣ ਸੇਠੀ, ਹਰੀਸ਼ ਥਰੇਜਾ, ਰਾਜੇਸ਼ ਕੁਮਾਰ ਗੌਤਮ, ਨਰਵੀਨ ਜੋਨੀ, ਸੰਇਮ ਪਾਠਕ, ਮਾਸਟਰ ਬਲਦੇਵ ਸਿੰਘ, ਰਾਜੀਵ ਸ਼ਰਮਾ, ਰਜਿੰਦਰ ਕੁਮਾਰ ਸ਼ਰਮਾ, ਦੀਪਕ ਸ਼ਰਮਾ, ਬਲਵੰਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਭਟੇੜੀ ਵਲੋਂ ਯੋਗਾ ਦਿਵਸ ਨੂੰ ਸਮਰਪਿਤ ਕੈਂਪ ਲਗਾਇਆ ਅਗਲੀ ਖ਼ਬਰ ਸਰਹਿੰਦ ਸ਼ਹਿਰ 'ਚ ਪੀਲੀਏ ਦਾ ਪ੍ਰਕੋਪ ਵਧਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।