21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਬਸੀ ਪਠਾਣਾਂ ਮੁਹੱਲਾ ਬਹਿਲੋਲਪੁਰੀ ਦੇ ਕਈ ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ

ਅਜੀਤ ਡੈਸਕ 22-06-2025
ਬਸੀ ਪਠਾਣਾਂ, 21 ਜੂਨ (ਐਚ.ਐਸ. ਗੌਤਮ)-ਭਾਰਤੀ ਜਨਤਾ ਪਾਰਟੀ ਮੰਡਲ ਬਸੀ ਪਠਾਣਾ ਦੀ ਵਿਸ਼ੇਸ਼ ਮੀਟਿੰਗ ਵਾਰਡ ਨੰ. 14 ਮੁਹੱਲਾ ਬਹਿਲੋਲਪੁਰੀ ਵਿਖੇ ਮੰਡਲ ਪ੍ਰਧਾਨ ਓਮ ਪ੍ਰਕਾਸ਼ ਗੌਤਮ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਮੁਹੱਲੇ ਦੇ ਕਈ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ 'ਚ ਸ਼ਮੂਲੀਅਤ ਕੀਤੀ | ਜਿਸ ਦੌਰਾਨ ਸਿੱਧੂਪੁਰ ਤੇ ਓਮ ਪ੍ਰਕਾਸ਼ ਗੌਤਮ ਨੇ ਭਾਜਪਾ 'ਚ ਸ਼ਾਮਿਲ ਹੋਏ ਪਰਿਵਾਰਾਂ ਦਾ ਪਾਰਟੀ ਦਾ ਪਟਕਾ ਪਾ ਕੇ ਸਵਾਗਤ ਕੀਤਾ | ਇਸ ਮੌਕੇ ਸਿੱਧੂਪੁਰ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲਾ ਸਮਾਂ ਭਾਜਪਾ ਦਾ ਹੈ ਅਤੇ ਲੋਕ ਆਪ ਮੁਹਾਰੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਕਿਉਂਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਤਾਂ ਕੀਤੇ ਪਰ ਉਨ੍ਹਾਂ ਨੂੰ ਪੂਰਾ ਕਰਨ ਦੇ ਵਿਚ ਨਾ ਕਾਮਯਾਬ ਸਾਬਤ ਨਹੀਂ ਹੋਏ | ਇਸ ਮੌਕੇ ਭਾਜਪਾ ਸੀਨੀਅਰ ਆਗੂ ਮਾਸਟਰ ਪ੍ਰਕਾਸ਼ ਸਿੰਘ, ਯੁਵਾ ਮੋਰਚਾ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਹਰਸ ਗਰਗ, ਮਨੀ ਸਿੰਘ, ਸੁਖਦੇਵ ਸਿੰਘ, ਦੀਪ ਕੌਰ, ਬਬਲੀ ਰਾਣੀ, ਮਨਜੀਤ ਕੌਰ, ਪਰਮਜੀਤ ਕੌਰ, ਹਰਵਿੰਦਰ ਕੌਰ, ਜੀਤ ਸਿੰਘ, ਅਮਰ ਸਿੰਘ, ਕਰਨੈਲ ਕੌਰ, ਜਸਪਾਲ ਕੌਰ, ਹਾਕਮ ਸਿੰਘ, ਬੰਤ ਸਿੰਘ ਤੋਂ ਇਲਾਵਾ ਕਈ ਮੁਹੱਲਾ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਅੱਧਾ ਕਿੱਲੋ ਅਫ਼ੀਮ ਸਣੇ ਇਕ ਔਰਤ ਸਮੇਤ 2 ਗਿ੍ਫ਼ਤਾਰ ਅਗਲੀ ਖ਼ਬਰ ਉਮਰ ਅਬਦੁੱਲਾ ਵਲੋਂ ਪਾਣੀ ਨੂੰ ਲੈ ਕੇ ਦਿੱਤੇ ਬਿਆਨ 'ਤੇ ਭਾਜਪਾ ਵਲੋਂ ਇਤਰਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।