ਪਾਤੜਾਂ, 21 ਜੂਨ (ਜਗਦੀਸ਼ ਸਿੰਘ ਕੰਬੋਜ)-ਨਸ਼ਾ ਤਸਕਰਾਂ ਖਿਲਾਫ ਕਾਰਵਾਈ ਜਾਰੀ ਰੱਖਦਿਆਂ ਪਾਤੜਾਂ ਪੁਲਿਸ ਨੇ ਵਿਅਕਤੀ ਤੋਂ ਹੈਰੋਇਨ ਅਤੇ ਇਸ ਨੂੰ ਤੋਲਣ ਵਾਲਾ ਕੰਡਾ ਬਰਾਮਦ ਕੀਤਾ ਹੈ ਅਤੇ ਇਸ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਥਾਣਾ ਪਾਤੜਾਂ ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਜਗਦੀਸ਼ ਨੈਣ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਦੇ ਸੰਬੰਧ ਵਿਚ ਸ਼ਿਵਮ ਧਰਮਕੰਡਾ ਪਾਤੜਾਂ ਕੋਲ ਮੌਜੂਦ ਮੈਂਜੋ ਦੋਸ਼ੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਚੈੱਕ ਕਰਨ 'ਤੇ 6 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਡਾ ਬਰਾਮਦ ਹੋਇਆ ਹੈ | ਇਸ ਦੇ ਸੰਬੰਧ ਵਿਚ ਸ਼ਰਨਦੀਪ ਵਾਸੀ ਪਿੰਡ ਸਧਾਰਨਪੁਰ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ |