ਖਮਾਣੋਂ, 21 ਜੂਨ (ਮਨਮੋਹਣ ਸਿੰਘ ਕਲੇਰ)-ਪੁਲਿਸ ਨੇ ਦੋ ਵੱਖ-ਵੱਖ ਮੁਕੱਦਮਿਆਂ ਵਿਚ ਤਿੰਨ ਵਿਅਕਤੀਆਂ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮੁਕੱਦਮੇ ਵਿਚ ਖਮਾਣੋਂ ਪੁਲਿਸ ਨੇ ਸੰਦੀਪ ਸਿੰਘ ਵਾਸੀ ਪਿੰਡ ਭਾਂਬਰੀ ਅਤੇ ਮਨਪ੍ਰੀਤ ਸਿੰਘ ਵਾਸੀ ਖਮਾਣੋਂ ਮੇਲੇ ਵਾਲੀ, ਨੂੰ ਨਸ਼ਾ ਕਰਨ ਦੇ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਉਨ੍ਹਾਂ ਦਾ ਡੋਪ ਟੈੱਸਟ ਕਰਵਾਇਆ ਤਾਂ ਪਾਜ਼ੀਟਿਵ ਆਇਆ | ਜਿਸ ਦੇ ਆਧਾਰ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਖਮਾਣੋਂ ਵਿਖੇ ਐਨ.ਡੀ.ਪੀ.ਸੀ.ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਇਸੇ ਤਰ੍ਹਾਂ ਦੂਜੇ ਮਾਮਲੇ ਵਿਚ ਖੇੜੀ ਨੌਧ ਸਿੰਘ ਪੁਲਿਸ ਨੇ ਪਿੰਡ ਮੀਰਪੁਰ ਦੇ ਹਰਜੋਤ ਸਿੰਘ ਨੂੰ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਉਸ ਦਾ ਡੋਪ ਟੈੱਸਟ ਕਰਵਾਇਆ ਤਾਂ ਉਹ ਵੀ ਪਾਜ਼ੀਟਿਵ ਆਉਣ 'ਤੇ ਉਸ ਦੇ ਖ਼ਿਲਾਫ਼ ਵੀ ਥਾਣਾ ਖੇੜੀ ਨੌਧ ਸਿੰਘ ਵਿਖੇ ਐਨ.ਡੀ.ਪੀ.ਸੀ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਗਿਆ | ਉਪਰੋਕਤ ਤਿੰਨਾਂ ਵਿਅਕਤੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਹੈ |