21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਵਿਧਾਇਕ ਲਖਵੀਰ ਰਾਏ ਨੇ ਪੀਲੀਏ ਨਾਲ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ

ਅਜੀਤ ਡੈਸਕ 22-06-2025
ਫ਼ਤਹਿਗੜ੍ਹ ਸਾਹਿਬ, 21 ਜੂਨ (ਰਵਿੰਦਰ ਮੋਦਗਿਲ)-ਵਿਧਾਇਕ ਐਡ. ਲਖਬੀਰ ਸਿੰਘ ਰਾਏ ਵਲੋਂ ਸਰਹਿੰਦ ਸ਼ਹਿਰ ਦਾ ਦੌਰਾ ਕਰਕੇ ਪੀਲੀਏ ਦੇ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ ਗਿਆ | ਉਨ੍ਹਾਂ ਕਿਹਾ ਕਿ ਸਰਹਿੰਦ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਪੀਲੀਏ ਦੇ ਪ੍ਰਕੋਪ ਬਾਰੇ ਜਾਣਕਾਰੀ ਮਿਲਣ ਤੇ ਉਹ ਲੋਕਾਂ ਦਾ ਹਾਲ ਜਾਣਨ ਆਏ ਹਨ | ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਸਮੱਸਿਆ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਪੀਲੀਏ ਦੇ ਅਟੈਕ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਵਿਭਾਗ ਦੀਆਂ ਟੀਮਾਂ ਵਲੋਂ ਮੌਕੇ ਦਾ ਦੌਰਾ ਕਰਕੇ ਪੀੜਤ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਲੈਬਾਰਟਰੀ ਨਾਲ ਸੰਬੰਧਿਤ ਟੈੱਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਇਹ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਹੋਈ ਤਾਂ ਉਸ ਦੇ ਖ਼ਿਲਾਫ਼ ਵੀ ਤੁਰੰਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਐਸ.ਐਮ.ਓ. ਡਾ: ਕੇ.ਡੀ ਸਿੰਘ, ਐਸ.ਡੀ.ਓ ਰਜਨੀਸ਼ ਕੁਮਾਰ, ਜੇ.ਈ. ਜਸਵੰਤ, ਦੀਪਕ ਬਾਤਿਸ਼, ਰਮੇਸ਼ ਸੋਨੂੰ, ਪਿ੍ਤਪਾਲ ਸਿੰਘ, ਹਰਜਿੰਦਰ ਸਿੰਘ, ਸੰਦੀਪ ਵੈਦ, ਮੱਖਣ ਸਹੋਤਾ, ਤਰਸੇਮ ਗੋਲਾ, ਤਰਸੇਮ ਲਾਲ ਉੱਪਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸਰਹਿੰਦ, ਐਡ. ਰਾਜੇਸ਼ ਉੱਪਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਮੂਲੇਪੁਰ, ਗੁਰਪ੍ਰੀਤ ਸਿੰਘ ਕੈੜੇ ਐਡਵੋਕੇਟ, ਜਸਵੀਰ ਬੰਟੀ ਅਤੇ ਸ਼ੰਮਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸਾਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਤੇ ਨਿਰੋਗ ਰਹਿਣ ਲਈ ਯੋਗ ਜ਼ਰੂਰ ਕਰਨਾ ਚਾਹੀਦੈ-ਭੱਟੀ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਨਿਰੰਕਾਰੀ ਸਮਾਗਮ ਦੀ ਇਜਾਜ਼ਤ ਦੇਣਾ ਪੰਜਾਬ ਦੇ ਹਾਲਾਤ ਨੂੰ ਵਿਸਫੋਟਕ ਬਣਾਉਣ ਵਾਲੇ ਅਮਲ-ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।