ਫ਼ਤਹਿਗੜ੍ਹ ਸਾਹਿਬ, 21 ਜੂਨ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਭੱਟੀ ਫਾਰਮ ਸਰਹਿੰਦ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜਿਸ ਦੌਰਾਨ ਯੋਗ ਮਾਹਿਰ ਵਲੋਂ ਆਮ ਲੋਕਾਂ ਨੂੰ ਵੱਖ-ਵੱਖ ਯੋਗ ਆਸਣ ਕਰਵਾਏ ਗਏ ਅਤੇ ਨਾਲ ਹੀ ਇਨ੍ਹਾਂ ਆਸਣਾਂ ਨੂੰੰ ਕਰਨ ਦੇ ਲਾਭ ਵੀ ਦੱਸੇ ਗਏ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸਾਰੂ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜੋਕੇ ਭੱਜ ਦੌੜ ਦੇ ਸਮੇਂ 'ਚ ਸਾਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਤੇ ਨਿਰੋਗ ਰਹਿਣ ਲਈ ਯੋਗਾ ਕਰਨਾ ਚਾਹੀਦਾ ਹੈ | ਜਿਸ ਨਾਲ ਅਸੀਂ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਤੋਂ ਵੀ ਛੁਟਕਾਰਾ ਪਾ ਸਕਦੇ ਹਾਂ | ਇਸ ਮੌਕੇ ਗੇਜ਼ਾ ਰਾਮ ਵਾਲਮੀਕੀ, ਹਰੀਸ਼ ਅਗਰਵਾਲ ਜ਼ਿਲ੍ਹਾ ਜਨਰਲ ਸਕੱਤਰ, ਸੰਦੀਪ ਗਾਬਾ, ਪਰਵਿੰਦਰ ਸਿੰਘ ਦਿਓਲ, ਜਸਵੀਰ ਸਿੰਘ, ਸੁਭਾਸ਼ ਪੰਡਿਤ, ਸੁਖਦੇਵ ਸਿੰਘ, ਸੁਸ਼ੀਲ ਕੁਮਾਰ, ਦਵਿੰਦਰ ਕੁਮਾਰ ਭੱਟ, ਧਰਮਪਾਲ ਸਹੋਤਾ, ਕੁਲਦੀਪ ਸਹੋਤਾ, ਜਸਪਾਲ ਸਿੰਘ ਮੰਡੋਫਲ, ਵਿੱਕੀ ਰਾਏ, ਗੁਰਮੁਖ ਸਿੰਘ, ਬਲਵੀਰ ਸਿੰਘ ਨੰਬਰਦਾਰ, ਸੰਦੀਪ ਕੁਮਾਰ ਦੀਪੂ, ਰਜਿੰਦਰ ਗੋਗੀ, ਰਜਿੰਦਰ ਖਰੇ੍ਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਨੇ ਸ਼ਿਰਕਤ ਕਰਕੇ ਵੱਖ-ਵੱਖ ਯੋਗਾ ਆਸਣਾਂ ਦਾ ਅਭਿਆਸ ਕੀਤਾ |