ਸੀ. ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਅਜੀਤ ਡੈਸਕ
22-06-2025
ਫ਼ਤਹਿਗੜ੍ਹ ਸਾਹਿਬ, 21 ਜੂਨ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਸੀ.ਐੱਮ.ਦੀ ਯੋਗਸ਼ਾਲਾ' ਅਧੀਨ 11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਯੋਗ ਕੈਂਪ ਲਗਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ, ਐੱਸ.ਡੀ.ਐੱਮ ਅਰਵਿੰਦ ਗੁਪਤਾ, ਐੱਸ.ਪੀ. ਸੁਖਨਾਜ਼ ਸਿੰਘ, ਵਧੀਕ ਸਿਵਲ ਜੱਜ ਕਿ੍ਸ਼ਨਾਨੁਜਾ ਮਿੱਤਲ ਤੇ ਤਜਿੰਦਰ ਕੌਰ, ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਮੰਜੂ, ਡਾ. ਕੁਲਵਿੰਦਰ ਸ਼ਰਮਾ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਭਾਗ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਸਾਡੇ ਰਿਸ਼ੀਆਂ ਮੁਨੀਆਂ ਨੇ ਸੈਂਕੜੇ ਸਾਲਾਂ ਦੀ ਤਪੱਸਿਆ ਤੋਂ ਬਾਅਦ ਯੋਗ ਦੀ ਸ਼ੁਰੂਆਤ ਕੀਤੀ, ਅੱਜ ਪੂਰੀ ਦੁਨੀਆ ਵਿਚ ਯੋਗ ਨੂੰ ਮਾਨਤਾ ਹਾਸਿਲ ਹੋਈ ਹੈ ਅਤੇ ਇਹ ਸਾਡੇ ਲਈ ਬੜੇ ਹੀ ਮਾਣ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਜਿੱਥੇ ਕਿ ਹਰ ਇਕ ਵਿਅਕਤੀ ਕਿਸੇ ਨਾ ਕਿਸੇ ਸਰੀਰਕ ਜਾਂ ਮਾਨਸਿਕ ਬਿਮਾਰੀ ਤੋਂ ਪੀੜਤ ਹੈ ਤਾਂ ਯੋਗ ਇਕੋ ਇਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਨਿਰੋਗ ਜੀਵਨ ਬਤੀਤ ਕੀਤਾ ਜਾ ਸਕਦਾ ਹੈ | ਵਿਧਾਇਕ ਰਾਏ ਨੇ ਕਿਹਾ ਕਿ ਯੋਗ ਲਈ ਰੋਜ਼ਾਨਾ ਕੁਝ ਸਮਾਂ ਕੱਢ ਕੇ ਅਸੀਂ ਭੱਜ ਦੌੜ ਅਤੇ ਤਣਾਅ ਭਰੀ ਜ਼ਿੰਦਗੀ ਵਿਚ ਪੂਰੀ ਤਰ੍ਹਾਂ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ | ਯੋਗ ਨੂੰ ਅਪਣਾ ਕੇ ਦਵਾਈਆਂ 'ਤੇ ਵੱਡੀ ਮਾਤਰਾ ਵਿਚ ਹੋਣ ਵਾਲੇ ਖ਼ਰਚੇ ਨੂੰ ਬਚਾਇਆ ਜਾ ਸਕਦਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਹਤ ਦਾ ਧਿਆਨ ਰੱਖਦੇ ਹੋਏ ਰੋਜ਼ਾਨਾ ਯੋਗ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਇਨਸਾਨ ਸਰੀਰਕ ਪੱਖੋਂ ਸਿਹਤਮੰਦ ਤਾਂ ਹੰੁਦਾ ਹੀ ਹੈ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਹੁੰਦਾ ਹੈ | ਯੋਗ ਅਭਿਆਸ ਨਾਲ ਮਨ ਸਥਿਰ ਰਹਿੰਦਾ ਹੈ ਤੇ ਸਰੀਰ ਦੀਆਂ ਅੰਦਰੂਨੀ ਬਿਮਾਰੀਆਂ ਦਾ ਖ਼ਾਤਮਾ ਵੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਯੋਗ ਅਭਿਆਸ ਹਰ ਉਮਰ ਦੇ ਵਿਅਕਤੀ ਬੱਚੇ, ਨੌਜਵਾਨ ਅਤੇ ਬਜ਼ੁਰਗਾਂ ਲਈ ਫ਼ਾਇਦੇਮੰਦ ਸਾਬਿਤ ਹੋਇਆ | ਇਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਦੀ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੀ ਨਿਵੇਕਲੀ ਪਹਿਲ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿਚ ਸ਼ਾਮਿਲ ਹੋ ਕੇ ਹਜ਼ਾਰਾਂ ਵਸਨੀਕ ਲਾਭ ਉਠਾ ਰਹੇ ਹਨ |
ਗੋਬਿੰਦਗੜ੍ਹ ਪਬਲਿਕ ਕਾਲਜ ਨੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਮੰਡੀ ਗੋਬਿੰਦਗੜ੍ਹ, (ਇਕਬਾਲ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਨੇ ਫ਼ਤਹਿਗੜ੍ਹ ਸਾਹਿਬ ਦੇ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਦੇ ਸਹਿਯੋਗ ਨਾਲ ਕੈਂਪਸ ਵਿਚ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰਕੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਇਕ ਧਰਤੀ, ਇਕ ਸਿਹਤ ਲਈ ਯੋਗ ਥੀਮ ਦੇ ਤਹਿਤ ਆਯੋਜਿਤ ਇਸ ਸਮਾਗਮ ਵਿਚ ਯੋਗਾ ਰਾਹੀਂ ਸੰਪੂਰਨ ਸਿਹਤ ਤੇ ਵਿਅਕਤੀ ਅਤੇ ਕੁਦਰਤ ਵਿਚਕਾਰ ਸਦਭਾਵਨਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ | ਜਿਸ ਵਿਚ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਨੇ ਯੋਗ ਸੈਸ਼ਨਾਂ ਵਿਚ ਹਿੱਸਾ ਲਿਆ | ਇਸ ਮੌਕੇ ਆਯੁਰਵੈਦਿਕ ਵਿਭਾਗ ਦੇ ਡਾ. ਨਵਦੀਪ ਸਿਆਲ ਨੇ ਸੈਸ਼ਨ ਦੌਰਾਨ ਵੱਖ-ਵੱਖ ਯੋਗਾ ਆਸਣ ਕੀਤੇ ਅਤੇ ਉਨ੍ਹਾਂ ਨੂੰ ਯੋਗਾ ਨੂੰ ਰੋਜ਼ਾਨਾ ਜੀਵਨ ਸ਼ੈਲੀ ਦੇ ਅਭਿਆਸ ਵਜੋਂ ਅਪਣਾਉਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਆਰੀਆ ਸੀਨੀਅਰ ਸੈਕੰਡਰੀ ਸਕੂਲ, ਸੰਤ ਫ਼ਰੀਦ ਪਬਲਿਕ ਸਕੂਲ, ਓ.ਪੀ. ਬਾਂਸਲ ਮਾਡਰਨ ਸਕੂਲ ਅਤੇ ਬੀ.ਜੈੱਡ.ਐੱਫ.ਐੱਸ. ਫ਼ਤਹਿਗੜ੍ਹ ਸਾਹਿਬ ਸਕੂਲ ਸਮੇਤ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਸੰਜੀਵ ਕੁਮਾਰ, ਰਵੀ ਕੁਮਾਰ, ਗੋਬਿੰਦ ਰਾਮ, ਮਨੀਸ਼ ਕੁਮਾਰ, ਡਾ. ਰੁਪਿੰਦਰ ਸਿੰਘ ਅਤੇ ਡਾ. ਮਨਦੀਪ ਸਿੰਘ ਵੀ ਮੌਜੂਦ ਸਨ |
ਕੋਰਡੀਆ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਸੰਘੋਲ, (ਪਰਮਵੀਰ ਧਨੋਆ)-ਕੋਰਡੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਗਲੋਬਲ ਇੰਡੀਅਨ ਆਰਗਨਾਈਜ਼ੇਸ਼ਨ (ਜੀਓ) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਕੋਰਡੀਆ ਸੰਸਥਾ ਦੇ ਚੇਅਰਮੈਨ ਤੇ ਜੀਓ ਦੇ ਚੇਅਰਮੈਨ ਲਾਰਡ ਦਿਲਜੀਤ ਸਿੰਘ ਰਾਣਾ ਅਤੇ ਸੰਸਥਾ ਦੇ ਕਾਰਜਕਾਰੀ ਟਰੱਸਟੀ ਤੇ ਜੀਓ ਐਜੂਕੇਸ਼ਨ ਕਾਊਾਸਿਲ ਦੇ ਚੇਅਰਮੈਨ ਡਾ. ਉਰਮਿਲ ਵਰਮਾ ਨੇ ਸਮੂਹ ਸਮਾਜ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਅਤੇ ਸੁੰਦਰ, ਤੰਦਰੁਸਤ ਤੇ ਖ਼ੁਸ਼ਹਾਲ ਸਮਾਜ ਦੀ ਕਾਮਨਾ ਕੀਤੀ | ਉੱਘੇ ਯੋਗ ਆਚਾਰੀਆ ਡਾ. ਹਰਿੰਦਰਪਾਲ ਸਿੰਘ ਦੀ ਅਗਵਾਈ ਵਿਚ 100 ਦੇ ਕਰੀਬ ਵਲੰਟੀਅਰਜ਼ ਨੇ ਵੱਖ-ਵੱਖ ਯੋਗ ਆਸਣ ਵਿਚ ਭਾਗ ਲਿਆ | ਇਸ ਮੌਕੇ ਡਾ. ਸਿੰਘ ਨੇ ਕਿਹਾ ਕਿ ਮਾਨਸਿਕ, ਆਤਮਿਕ ਅਤੇ ਸਰੀਰਕ ਸਮੱਸਿਆਵਾਂ ਨੂੰ ਦੂਰ ਕਰਨ ਲਈ ਯੋਗਾ ਨੂੰ ਜੀਵਨ ਦਾ ਅੰਗ ਬਣਾਉਣ ਦੀ ਲੋੜ ਹੈ | ਅਕਾਦਮਿਕ ਹੈੱਡ ਡਾ. ਰਵੀ ਮਿਸ਼ਰਾ, ਪਿ੍ੰਸੀਪਲ ਡਾ. ਰਜਨੀ ਗੌਰ, ਸੁਮਿਤਰਾ ਅਧਿਕਾਰੀ, ਮੁਨੀਸ਼ ਚੱਢਾ, ਡਾ. ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਪ੍ਰੀਤਮ ਅਕੈਡਮੀ ਟੀਮ ਅਤੇ ਸਮੂਹ ਸਟਾਫ਼ ਮੌਜੂਦ ਰਿਹਾ |
ਲੋਹਾ ਨਗਰੀ ਵਿਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਸੀ.ਐਮ ਦੀ ਯੋਗਸ਼ਾਲਾ ਨਾਲ ਸਿਹਤਮੰਦ ਸਮਾਜ ਦੀ ਕੀਤੀ ਜਾ ਰਹੀ ਹੈ ਸਿਰਜਣਾ-ਵਿਧਾਇਕ ਗੈਰੀ ਬੜਿੰਗ
ਮੰਡੀ ਗੋਬਿੰਦਗੜ੍ਹ, (ਰਾਜੇਸ਼ ਸ਼ਰਮਾ)-ਮੁੱਖ ਮੰਤਰੀ ਵਲੋਂ ਹੱਸਦਾ ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ 'ਚੋਂ ਸੀ.ਐਮ. ਦੀ ਯੋਗਸ਼ਾਲਾ ਇਕ ਅਜਿਹਾ ਉਪਰਾਲਾ ਹੈ ਜਿਸ ਨਾਲ ਸਿਹਤਮੰਦ ਪੰਜਾਬ ਦੀ ਸਿਰਜਣਾ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਅਧੀਨ ਮੰਡੀ ਗੋਬਿੰਦਗੜ੍ਹ ਦੇ ਸਥਾਨਕ ਰਾਮ ਭਵਨ ਵਿਖੇ ਆਯੋਜਿਤ ਯੋਗ ਕੈਂਪ ਦੌਰਾਨ ਕੀਤਾ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਅਤੇ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਵੀ ਹਾਜ਼ਰ ਸਨ | ਇਸ ਦੌਰਾਨ ਹਲਕਾ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਯੋਗਾ ਪ੍ਰਾਚੀਨ ਭਾਰਤ ਵਲੋਂ ਦੁਨੀਆ ਨੂੰ ਇਕ ਤੋਹਫ਼ਾ ਹੈ ਜਿਸ 'ਤੇ ਸਾਨੂੰ ਮਾਣ ਹੋਣਾ ਚਾਹੀਦਾ ਹੈ | ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਏ ਗਏ ਯੋਗ ਕੈਂਪ ਦੌਰਾਨ ਐਸ.ਡੀ.ਐਮ. ਅਮਲੋਹ ਚੇਤਨ ਬੰਗੜ ਨੇ ਨਾਗਰਿਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਿਰੋਗ ਜੀਵਨ ਲਈ ਯੋਗਾ ਬਹੁਤ ਜ਼ਰੂਰੀ ਹੈ, ਕਿਉਂਕਿ ਯੋਗਾ ਇਕ ਅਜਿਹੀ ਵਿਧੀ ਹੈ ਜਿਸ ਨਾਲ ਜੁੜ ਕੇ ਸਾਨੂੰ ਮਾਨਸਿਕ ਸੰਤੁਸ਼ਟੀ ਪ੍ਰਾਪਤ ਹੁੰਦੀ ਹੈ | ਇਸ ਮੌਕੇ ਪਤੰਜਲੀ ਯੋਗ ਸਮਿਤੀ ਦੇ ਚੇਅਰਮੈਨ ਪ੍ਰਕਾਸ਼ ਚੰਦ ਗਰਗ, ਸੁਰੇਸ਼ ਬਬਲੀ, ਸੰਦੀਪ ਗੋਇਲ, ਸੁਰੇਸ਼ ਗੁਪਤਾ, ਨਿਰਮਲ ਬੱਸੀ, ਅਮਰਜੀਤ ਸਿੰਘ, ਵਿਨੋਦ ਗੋਇਲ, ਕਿਸ਼ੋਰ ਚੰਦ ਖੰਨਾ, ਮਨੀਸ਼ ਕੁਮਾਰ, ਅਦਿੱਤਯ ਪਾਂਡੇ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਪਤਵੰਤਿਆਂ ਨੇ ਭਾਗ ਲਿਆ | ਇਸ ਦੌਰਾਨ ਸੀ.ਐਮ ਦੀ ਯੋਗਸ਼ਾਲਾ ਦੇ ਟਰੇਨਰਾਂ ਨੇ ਯੋਗ ਅਭਿਆਸ ਕਰਵਾਇਆ ਅਤੇ ਇਸ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ |
ਬਸੀ ਪਠਾਣਾਂ 'ਚ ਐੱਸ. ਡੀ. ਐੱਮ. ਦੀ ਅਗਵਾਈ ਹੇਠ ਯੋਗ ਦਿਵਸ ਮਨਾਇਆ
ਬਸੀ ਪਠਾਣਾਂ, (ਯਤਿੰਦਰ ਮੌਦਗਿਲ)-ਹਰਮਨ ਪੈਲੇਸ ਸ਼ਹੀਦਗੜ੍ਹ ਵਿਖੇ ਐੱਸ.ਡੀ.ਐੱਮ ਹਰਵੀਰ ਕੌਰ ਦੀੇ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਉਨ੍ਹਾਂ ਵੱਡੀ ਗਿਣਤੀ ਵਿਚ ਆਏ ਲੋਕਾਂ ਨੂੰ ਯੋਗ ਤੇ ਇਸ ਦੇ ਲਾਭ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅੱਜ ਦੇ ਇਸ ਭੱਜ-ਦੌੜ ਦੇ ਯੁੱਗ ਵਿਚ ਜ਼ਿੰਦਗੀ ਏਨੀ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ਕਿ ਹਰੇਕ ਵਿਅਕਤੀ ਕਿਸੇ ਨਾ ਕਿਸੇ ਤਰ੍ਹਾਂ ਚਿੰਤਾਵਾਂ ਵਿਚ ਘਿਰਿਆ ਹੋਇਆ ਹੈ ਅਤੇ ਮਨੁੱਖ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਵਿਚ ਯੋਗ ਦਾ ਬਹੁਤ ਅਹਿਮ ਯੋਗਦਾਨ ਹੈ | ਇਸ ਲਈ ਰੋਜ਼ਾਨਾ ਦੇ ਜੀਵਨ ਵਿਚੋਂ ਕੁਝ ਸਮਾਂ ਆਪਣੇ ਲਈ ਕੱਢ ਕੇ ਯੋਗਾ ਜ਼ਰੂਰ ਅਪਣਾਉਣਾ ਚਾਹੀਦਾ ਹੈ, ਕਿਉਂਕਿ ਯੋਗਾ ਇਕ ਅਜਿਹੀ ਵਿਧੀ ਹੈ, ਜੋ ਮਨੁੱਖ ਨੂੰ ਹਰੇਕ ਤਰ੍ਹਾਂ ਦੇ ਤਣਾਅ ਤੇ ਬਿਮਾਰੀਆਂ ਤੋਂ ਦੂਰ ਰੱਖਣ ਵਿਚ ਸਹਾਈ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਯੋਗਾ ਨਾਲ ਜੋੜਨ ਲਈ ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਵਿਚ ਮਾਹਿਰ ਟਰੇਨਰਾਂ ਰਾਹੀਂ ਲੋਕਾਂ ਨੂੰ ਮੁਫ਼ਤ ਵਿਚ ਯੋਗ ਦੀ ਸਿਖਲਾਈ ਦਿੱਤੀ ਜਾਂਦੀ ਹੈ | ਇਸ ਮੌਕੇ ਆਏ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵੱਡੀ ਗਿਣਤੀ ਵਿਚ ਆਮ ਲੋਕਾਂ ਨੇ ਵੀ ਯੋਗਾ ਕੈਂਪ ਦਾ ਲਾਭ ਲਿਆ |
ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
ਖਮਾਣੋਂ, (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਜਿਸ ਦੌਰਾਨ ਯੋਗ ਮਾਹਿਰ ਪ੍ਰੇਮ ਕੁਮਾਰ ਵਲੋਂ ਵੱਖ-ਵੱਖ ਯੋਗ ਆਸਣ ਕਰਵਾਏ ਗਏ ਅਤੇ ਨਾਲ ਹੀ ਇਨ੍ਹਾਂ ਆਸਣਾਂ ਨੂੰ ਕਰਨ ਦੇ ਲਾਭ ਵੀ ਦੱਸੇ ਗਏ | ਇਸ ਤੋਂ ਇਲਾਵਾ ਯੋਗ ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਦਵਿੰਦਰ ਦਾਨੀਆ ਅਤੇ ਸਮਾਜ ਸੇਵਕ ਜਸਪਾਲ ਸਿੰਘ ਜੱਸੀ ਨੇ ਕਿਹਾ ਕਿ ਯੋਗ ਕਰਨ ਨਾਲ ਅਸੀਂ ਆਪਣੀ ਸਿਹਤ ਨੂੰ ਤੰਦਰੁਸਤ ਕਰ ਸਕਦੇ ਹਾਂ ਜਿਸ ਸੰਬੰਧੀ ਸਾਨੂੰ ਯੋਗ ਦੀ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਇਸ ਮੌਕੇ ਬ੍ਰਹਮ ਕੁਮਾਰੀ ਦੀਦੀ ਵਲੋਂ ਵੀ ਯੋਗ ਆਸਣ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਰੀਰਕ ਯੋਗ ਸਰੀਰ ਨੂੰ ਤੰਦਰੁਸਤ ਰੱਖਦਾ ਹੈ ਅਤੇ ਮਾਨਸਿਕ ਯੋਗ ਮਨ ਤੇ ਆਤਮਾ ਨੂੰ ਤੰਦਰੁਸਤ ਰੱਖਦਾ ਹੈ | ਪਿ੍ੰਸੀਪਲ ਗੁਰਪ੍ਰੀਤ ਕੌਰ ਵਲੋਂ ਸਮੂਹ ਸਟਾਫ਼ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਸਕੂਲ ਦੇ ਅਧਿਆਪਕ, ਵਿਦਿਆਰਥੀ, ਸ਼ਹਿਰ ਦੇ ਪਤਵੰਤੇ ਹਾਜ਼ਰ ਸਨ |
ਯੋਗ ਦਿਵਸ ਮੌਕੇ ਜੱਜਾਂ ਸਮੇਤ ਅਦਾਲਤੀ ਸਟਾਫ਼ ਨੇ ਕੀਤੇ ਯੋਗ ਆਸਣ
ਫ਼ਤਹਿਗੜ੍ਹ ਸਾਹਿਬ, (ਰਵਿੰਦਰ ਮੌਦਗਿਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਅਰੁਣ ਗੁਪਤਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਯੋਗਾ ਇੰਸਟਰਕਟਰ ਵਲੋਂ ਨਿਆਇਕ ਅਧਿਕਾਰੀਆਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਟਾਫ਼ ਨੂੰ ਯੋਗਾ ਕਰਵਾਇਆ ਗਿਆ, ਜਿਸ ਵਿਚ ਆਸਣ, ਪ੍ਰਾਣਾਯਾਮ ਅਤੇ ਹੋਰ ਸੂਖਮ ਪ੍ਰਕਿਰਿਆਵਾਂ ਸ਼ਾਮਿਲ ਸੀ | ਮਾਹਿਰਾਂ ਨੇ ਦੱਸਿਆ ਕਿ ਯੋਗਾ ਸਰੀਰ ਦੇ ਵੱਖ-ਵੱਖ ਆਸਣਾਂ ਤੇ ਸਾਹ ਦੀ ਲੈਅ ਨਾਲ ਸਬੰਧਿਤ ਇਕ ਅਭਿਆਸ ਪ੍ਰਕਿਰਿਆ ਹੈ, ਜਿਸ ਨੂੰ ਰੋਜ਼ਾਨਾ ਨਿਯਮਬੱਧ ਤਰੀਕੇ ਨਾਲ ਅਪਣਾਉਣ ਨਾਲ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿ ਸਕਦਾ ਹੈ | ਇਸ ਮੌਕੇ ਕਿ੍ਸ਼ਨਾਨੁਜਾ ਮਿੱਤਲ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਕਿਹਾ ਕਿ ਅੱਜ-ਕੱਲ੍ਹ ਦੇ ਰੁਝੇਵੇਂ ਭਰੀ ਜ਼ਿੰਦਗੀ ਵਿਚ ਇਕ ਵਿਅਕਤੀ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੀ ਤੰਦਰੁਸਤੀ ਬਹੁਤ ਜ਼ਰੂਰੀ ਹੈ | ਇਸ ਲਈ ਹਰੇਕ ਵਿਅਕਤੀ ਨੂੰ ਯੋਗਾ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਯੋਗ ਦੀ ਮਹੱਤਤਾ ਨੂੰ ਸਮਝਾਉਣ ਲਈ ਹਰ ਸਾਲ 21 ਜੂਨ ਨੂੰ 'ਅੰਤਰ-ਰਾਸ਼ਟਰੀ ਯੋਗ ਦਿਵਸ' ਮਨਾਇਆ ਜਾਂਦਾ ਹੈ | ਇਸ ਮੌਕੇ ਨਿਆਇਕ ਅਧਿਕਾਰੀ, ਪ੍ਰਸ਼ਾਸਨਿਕ ਅਧਿਕਾਰੀ, ਸੀ.ਐਮ. ਦੀ ਯੋਗਸ਼ਾਲਾ ਦੇ ਟਰੇਨਰ, ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰ ਤੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਕੋਰਟ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਰਮਚਾਰੀ ਹਾਜ਼ਰ ਸਨ |
ਯੋਗ ਕਰਨ ਨਾਲ ਅਸੀਂ ਲੰਮੀ ਉਮਰ ਤੱਕ ਤੰਦਰੁਸਤ ਰਹਿ ਸਕਦੇ ਹਾਂ-ਡਾ. ਅਸ਼ੋਕ ਜਿੰਦਲ
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਡਾ. ਅਸ਼ੋਕ ਜਿੰਦਲ ਦੇ ਸਹਿਯੋਗ ਨਾਲ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
ਅਮਲੋਹ, (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਅੰਤਰਰਾਸ਼ਟਰੀ ਯੋਗ ਦਿਵਸ ਭਾਰਤ ਵਿਕਾਸ ਪ੍ਰੀਸ਼ਦ ਸ਼ਾਖ਼ਾ ਅਮਲੋਹ ਵਲੋਂ ਡਾ. ਅਸ਼ੋਕ ਜਿੰਦਲ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਅਮਲੋਹ ਦੇ ਗਰਾਊਾਡ ਵਿਚ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਇਲਾਕੇ ਦੇ ਲੋਕਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਡਾ. ਅਸ਼ੋਕ ਜਿੰਦਲ ਵਲੋਂ ਯੋਗ ਆਸਣ ਦੇ ਫ਼ਾਇਦੇ ਦੱਸੇ ਗਏ ਅਤੇ ਅੰਤਰਰਾਸ਼ਟਰੀ ਯੋਗਾ ਦਿਵਸ ਬਾਰੇ ਚਾਨਣਾ ਪਾਇਆ ਗਿਆ | ਡਾ. ਅਸ਼ੋਕ ਜਿੰਦਲ ਨੇ ਕਿਹਾ ਕਿ ਸਾਨੂੰ ਆਪਣੀ ਜ਼ਿੰਦਗੀ ਵਿਚ ਯੋਗ ਨੂੰ ਜ਼ਰੂਰ ਅਪਣਾਉਣਾ ਚਾਹੀਦਾ ਹੈ, ਯੋਗ ਰਾਹੀਂ ਅਸੀਂ ਗੰਭੀਰ ਤੋਂ ਗੰਭੀਰ ਬਿਮਾਰੀਆਂ ਤੋ ਛੁਟਕਾਰਾ ਪਾ ਸਕਦੇ ਹਾਂ | ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਬਿ੍ਜ ਭੂਸ਼ਨ ਗਰਗ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਗਰਾਊਾਡ ਵਿਚ ਪਿਛਲੇ 25 ਸਾਲ ਤੋਂ ਯੋਗਾ ਦੀ ਕਲਾਸ ਲਗਾਈ ਜਾ ਰਹੀ ਹੈ, ਸਾਨੂੰ ਸਾਰਿਆਂ ਨੂੰ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਯੋਗ ਦਾ ਸਹਾਰਾ ਲੈਣਾ ਚਾਹੀਦਾ ਹੈ | ਇਸ ਮੌਕੇ ਭਾਜਪਾ ਆਗੂ ਪ੍ਰਦੀਪ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 2016 ਵਿਚ ਅੰਤਰਰਾਸ਼ਟਰੀ ਯੁਵਾ ਦਿਵਸ ਦਾ ਐਲਾਨ ਕੀਤਾ ਗਿਆ ਸੀ | ਅੱਜ ਵਿਸ਼ਵ ਭਰ ਵਿਚ 21 ਜੂਨ ਨੂੰ ਯੋਗ ਦਿਵਸ ਮਨਾਇਆ ਜਾਂਦਾ ਹੈ | ਇਸ ਮੌਕੇ ਪ੍ਰੀਸ਼ਦ ਵਲੋਂ ਸਾਰਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ | ਇਸ ਮੌਕੇ ਰਾਜਪਾਲ ਗਰਗ, ਭੂਸ਼ਣ ਸੂਦ, ਜਰਨੈਲ ਸਿੰਘ ਸਹੋਤਾ, ਜਸਵੰਤ ਸਿੰਘ ਗੋਲਡ, ਯੋਗੇਸ਼ ਬਾਂਸਲ, ਮੁਹੰਮਦ ਸਮੀਰ, ਨੀਰਜ ਕਰਕਰਾ, ਅਨਿਲ ਗੋਇਲ, ਸ਼ਿਵ ਕੁਮਾਰ ਗਰਗ, ਸੰਜੀਵ ਧੀਰ, ਬਲਜਿੰਦਰ ਸਿੰਘ, ਭੂਸ਼ਣ ਸ਼ਰਮਾ, ਰਜੀਵ ਧੰਮੀ, ਜੋਗਿੰਦਰ ਸਿੰਘ ਨਰੂਲਾ, ਗੁਰਪਾਲ ਸਿੰਘ ਬੌਬੀ ਮੌਜੂਦ ਸਨ | ਬਸੀ ਪਠਾਣਾਂ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਬਸੀ ਪਠਾਣਾਂ, (ਐਚ.ਐਸ. ਗੌਤਮ)-ਆਨੰਦ ਭਰਪੂਰ ਜੀਵਨ ਜਿਊਣ ਲਈ ਹਰੇਕ ਵਿਅਕਤੀ ਲਈ ਤੰਦਰੁਸਤ ਰਹਿਣਾ ਬੇਹੱਦ ਜ਼ਰੂਰੀ ਹੈ | 'ਸਿਹਤ ਹੈ ਤਾਂ ਜਹਾਨ ਹੈ' ਇਹ ਕੋਈ ਕਹਾਵਤ ਨਹੀਂ, ਸਗੋਂ ਇਕ ਅਸਲ ਸਚਾਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ ਹਰਵੀਰ ਕੌਰ ਨੇ ਬਸੀ ਪਠਾਣਾਂ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਲਗਾਏ ਯੋਗਾ ਕੈਂਪ ਦੌਰਾਨ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਸਮਾਰੋਹ ਵਿਚ ਸੈਂਕੜੇ ਲੋਕਾਂ ਨੇ ਭਾਗ ਲੈ ਕੇ ਤੰਦਰੁਸਤੀ ਵੱਲ ਆਪਣੇ ਜ਼ਿੰਮੇਵਾਰ ਰਵੱਈਏ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਸਾਡੇ ਰਿਸ਼ੀਆਂ ਮੁਨੀਆਂ ਨੇ ਸੈਂਕੜੇ ਸਾਲਾਂ ਦੀ ਤਪੱਸਿਆ ਤੋਂ ਬਾਅਦ ਯੋਗ ਦੀ ਸ਼ੁਰੂਆਤ ਕੀਤੀ ਅਤੇ ਅੱਜ ਪੂਰੀ ਦੁਨੀਆ ਵਿਚ ਯੋਗ ਨੂੰ ਮਾਨਤਾ ਹਾਸਲ ਹੋਈ ਹੈ | ਅੱਜ ਦੇ ਦੌਰ ਵਿਚ ਜਿੱਥੇ ਕਿ ਹਰੇਕ ਵਿਅਕਤੀ ਕਿਸੇ ਨਾ ਕਿਸੇ ਸਰੀਰਕ ਜਾਂ ਮਾਨਸਿਕ ਬਿਮਾਰੀ ਤੋਂ ਪੀੜਤ ਹੈ ਤਾਂ ਯੋਗ ਇਕੋ-ਇਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਨਿਰੋਗ ਜੀਵਨ ਬਤੀਤ ਕੀਤਾ ਜਾ ਸਕਦਾ ਹੈ | ਯੋਗ ਨੂੰ ਅਪਣਾਅ ਕੇ ਦਵਾਈਆਂ 'ਤੇ ਵੱਡੀ ਮਾਤਰਾ ਵਿਚ ਹੋਣ ਵਾਲੇ ਖ਼ਰਚੇ ਨੂੰ ਬਚਾਇਆ ਜਾ ਸਕਦਾ ਹੈ ਅਤੇ ਯੋਗ ਵਿਚ ਲਗਾਇਆ ਗਿਆ ਸਮਾਂ ਸਾਡੇ ਸਮੁੱਚੇ ਜੀਵਨ ਨੂੰ ਖ਼ੁਸ਼ਹਾਲ ਬਣਾਉਣ ਵਿਚ ਵੱਡਾ ਯੋਗਦਾਨ ਪਾਉਂਦਾ ਹੈ | ਯੋਗਾ ਕੈਂਪ 'ਚ ਪ੍ਰੇਮ ਵਧਵਾ ਸੀਨੀਅਰ ਆਗੂ 'ਆਪ' ਅਤੇ ਬਸੀ ਪਠਾਣਾਂ ਰੰਨਰਜ਼ ਤੇ ਰਾਇਡਰਜ਼ ਗਰੁੱਪ ਵਲੋਂ ਵੀ ਯੋਗਾ ਦਿਵਸ ਵਿਚ ਸਰਗਰਮ ਭੂਮਿਕਾ ਨਿਭਾਈ ਗਈ | ਇਸ ਮੌਕੇ ਪ੍ਰੇਮ ਵਧਵਾ ਤੇ ਹਰਨੇਕ ਸਿੰਘ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਬਸੀ ਪਠਾਣਾਂ ਦੇ ਐਸ.ਡੀ.ਐਮ ਹਰਵੀਰ ਕੌਰ ਦਾ ਧੰਨਵਾਦ ਕੀਤਾ | ਜਿਨ੍ਹਾਂ ਦੀ ਮਦਦ ਨਾਲ ਇਹ ਯੋਗਾ ਕੈਂਪ ਕਾਮਯਾਬੀ ਨਾਲ ਸੰਪੰਨ ਹੋਇਆ |
ਸਾਰਥਕ ਫਾਊਾਡੇਸ਼ਨ ਨੇ ਪਿੰਡ ਮਹਿਦੂਦਾਂ ਵਿਖੇ ਯੋਗ ਕੈਂਪ ਲਗਾ ਕੇ ਮਨਾਇਆ ਯੋਗ ਦਿਵਸ
ਬਸੀ ਪਠਾਣਾਂ, (ਗੌਤਮ)-ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਾਰਥਕ ਫਾਊਾਡੇਸ਼ਨ ਵਲੋਂ ਪਿੰਡ ਮਹਿਦੂਦਾਂ ਵਿਖੇ ਇਕ ਵਿਸ਼ਾਲ ਯੋਗ ਕੈਂਪ ਲਗਾਇਆ, ਜਿਸ ਵਿਚ ਸਾਰਥਕ ਫਾਊਾਡੇਸ਼ਨ ਦੇ ਸਰਪ੍ਰਸਤ ਪੰਡਿਤ ਧਰਮਪਾਲ, ਫਾਊਾਡੇਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਕ, ਅਮਰਜੀਤ ਸਿੰਘ, ਮਹਿਦੂਦਾਂ ਪਿੰਡ ਦੇ ਸਰਪੰਚ ਹਰਪ੍ਰੀਤ ਕੌਰ ਪਤਨੀ ਭਗਵੰਤ ਸਿੰਘ, ਮਨਰੇਗਾ ਮੈਟ ਬਹਾਦੁਰ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਯੋਗ ਦੇ ਮਹੱਤਵ ਅਤੇ ਸਿਹਤ ਲਾਭਾਂ ਪ੍ਰਤੀ ਜਾਗਰੂਕ ਕਰਨਾ ਸੀ | ਕੈਂਪ ਦੌਰਾਨ ਯੋਗਸ਼ਾਲਾ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਯੋਗ ਆਸਣ ਕਰਵਾਏ ਗਏ | ਸਾਰਥਕ ਫਾਊਾਡੇਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਸਾਡਾ ਮੁੱਖ ਮੰਤਵ ਸਮਾਜ ਵਿਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ | ਯੋਗ ਇਕ ਅਜਿਹਾ ਮਾਧਿਅਮ ਹੈ ਜੋ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਦਾ ਹੈ |
ਦੇਸ਼ ਭਗਤ 'ਵਰਸਿਟੀ ਤੇ ਗਲੋਬਲ ਸਕੂਲ ਵਲੋਂ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
ਅਮਲੋਹ, (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | 'ਇਕ ਧਰਤੀ, ਇਕ ਸਿਹਤ ਲਈ ਯੋਗ' ਥੀਮ ਵਾਲਾ ਇਹ ਪ੍ਰੋਗਰਾਮ ਏਕਤਾ, ਸਥਿਰਤਾ ਅਤੇ ਸਾਰਿਆਂ ਲਈ ਸਿਹਤ ਦੇ ਵਿਸ਼ਵ-ਵਿਆਪੀ ਸੰਦੇਸ਼ ਨਾਲ ਗੂੰਜਦਾ ਰਿਹਾ | ਇਹ ਜਸ਼ਨ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ ਵਿਖੇ ਸਵੇਰੇ 6 ਵਜੇ ਸ਼ੁਰੂ ਹੋਇਆ, ਜਿਸ ਵਿਚ ਵਿਦਿਆਰਥੀ, ਫੈਕਲਟੀ, ਗੈਰ-ਅਧਿਆਪਨ ਸਟਾਫ਼ ਅਤੇ ਵਿਸ਼ੇਸ਼ ਮਹਿਮਾਨਾਂ ਸਮੇਤ ਲਗਪਗ 500 ਵਿਅਕਤੀਆਂ ਦੀ ਭਾਗੀਦਾਰੀ ਦੇਖਣ ਨੂੰ ਮਿਲੀ | ਇਸ ਸਮਾਗਮ ਦਾ ਉਦਘਾਟਨ ਸਟੇਜ ਪ੍ਰਬੰਧ ਅਤੇ ਸਵਾਸਥਵਿ੍ਤ ਵਿਭਾਗ ਦੇ ਪ੍ਰੋਫੈਸਰ ਡਾ. ਅਨਿਲ ਜੋਸ਼ੀ ਦੇ ਸਵਾਗਤੀ ਭਾਸ਼ਣ ਨਾਲ ਕੀਤਾ ਗਿਆ | ਸਵੇਰੇ 7 ਵਜੇ, ਭਾਰਤ ਦੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ, ਜੋ ਇਸ ਮੌਕੇ ਦੀ ਰਾਸ਼ਟਰੀ ਮਹੱਤਤਾ ਨੂੰ ਦਰਸਾਉਂਦਾ ਹੈ | ਯੋਗਾ ਸੈਸ਼ਨ ਤੋਂ ਪਹਿਲਾਂ ਇਕ ਰੂਹਾਨੀ ਪ੍ਰਾਰਥਨਾ ਕੀਤੀ ਗਈ, ਜਿਸ ਦੀ ਅਗਵਾਈ ਸੀ.ਐਮ. ਦੀ ਯੋਗਸ਼ਾਲਾ ਦੇ ਇਕ ਮਾਹਿਰ ਨੇ ਕੀਤੀ, ਜਿਨ੍ਹਾਂ ਨੇ ਭਾਗੀਦਾਰਾਂ ਨੂੰ ਯੋਗਿਕ ਆਸਣਾਂ ਅਤੇ ਸਾਹ ਲੈਣ ਦੀਆਂ ਤਕਨੀਕਾਂ ਦੇ ਕ੍ਰਮ ਦੁਆਰਾ ਮਾਰਗ ਦਰਸ਼ਨ ਕੀਤਾ | ਯੂਨੀਵਰਸਿਟੀ ਦੇ ਪਤਵੰਤਿਆਂ ਦੀ ਮੌਜੂਦਗੀ ਨੇ ਸਮਾਗਮ ਦੀ ਗੰਭੀਰਤਾ ਨੂੰ ਹੋਰ ਵਧਾ ਦਿੱਤਾ, ਜਿਨ੍ਹਾਂ ਵਿਚ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਪ੍ਰੋ-ਵਾਈਸ ਚਾਂਸਲਰ ਡਾ. ਅਮਰਜੀਤ ਸਿੰਘ, ਰਜਿਸਟਰਾਰ ਸੁਰਿੰਦਰ ਕਪੂਰ, ਅਤੇ ਕਈ ਹੋਰ ਅਧਿਕਾਰੀ ਅਤੇ ਫੈਕਲਟੀ ਮੈਂਬਰ ਸ਼ਾਮਿਲ ਸਨ | ਇਸ ਮੌਕੇ ਚੇਤਨ ਬੰਗਰ ਐਸ.ਡੀ.ਐਮ ਅਮਲੋਹ, ਹਰਪਾਲ ਸਿੰਘ ਨਾਇਬ ਤਹਿਸੀਲਦਾਰ ਅਤੇ ਹੋਰ ਪਤਵੰਤਿਆਂ ਨੇ ਵੀ ਸਮਾਗਮ ਦੀ ਸ਼ੋਭਾ ਵਧਾਈ | ਚਾਂਸਲਰ ਡਾ. ਜ਼ੋਰਾ ਸਿੰਘ ਨੂੰ ਨਾਇਬ ਤਹਿਸੀਲਦਾਰ ਹਰਪਾਲ ਸਿੰਘ ਨੇ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ |
ਦਿਵਿਆਂਗ ਬੱਚਿਆਂ ਨੇ ਯੋਗਾ ਦਿਵਸ ਮਨਾਇਆ
ਬਸੀ ਪਠਾਣਾਂ, (ਯਤਿੰਦਰ ਮੌਦਗਿਲ)-ਕਨਫੈਡਰੇਸ਼ਨ ਫ਼ਾਰ ਚੈਲੇਂਜ ਬਸੀ ਪਠਾਣਾਂ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਿਰਜਨ ਵਿਕਾਸ ਡੇ ਕੇਅਰ ਕੇਂਦਰ ਫ਼ਤਹਿਪੁਰ ਅਰਾਈਆਂ ਵਿਖੇ ਯੋਗ ਦਿਵਸ ਮਨਾਇਆ ਗਿਆ | ਜਿਸ ਦੌਰਾਨ ਮੁੱਖ ਮਹਿਮਾਨ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਦੇ ਪ੍ਰਧਾਨ ਮਦਨ ਲਾਲ ਵਰਮਾ ਨੇ ਦਿਵਿਆਂਗ ਬੱਚਿਆਂ ਨੂੰ ਯੋਗ ਕਰਵਾਉਣ ਲਈ ਸੰਸਥਾ ਦੇ ਪ੍ਰਧਾਨ ਮਨਮੋਹਨ ਜਰਗਰ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਯੋਗ ਕਰਕੇ ਇਨਸਾਨ ਨਿਰੋਗ ਰਹਿ ਸਕਦਾ ਹੈ, ਇਸ ਲਈ ਸਾਰਿਆਂ ਨੂੰ ਇਸ ਦਾ ਲਾਭ ਲੈਣਾ ਚਾਹੀਦਾ ਹੈ | ਇਸ ਮੌਕੇ ਸੰਸਥਾ ਦੇ ਪ੍ਰਧਾਨ ਮਨਮੋਹਨ ਜਰਗਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹਿਮਾਂਸ਼ੂ ਸਿੰਗਲਾ, ਰਾਜਵੀਰ ਕੌਰ ਸਪੈਸ਼ਲ ਐਜੂਕੇਟਰ, ਡਾ. ਮਨਪ੍ਰਭਜੋਤ ਸਿੰਘ, ਸਟਾਫ਼ ਮੈਂਬਰ ਪਵਨਦੀਪ ਕੌਰ, ਸੁਖਵਿੰਦਰ ਕੌਰ, ਗਗਨਦੀਪ ਕੌਰ, ਜਸਵੰਤ ਸਿੰਘ, ਬਹਾਦਰ ਸਿੰਘ ਦੇ ਇਲਾਵਾ ਬੱਚਿਆਂ ਦੇ ਮਾਪਿਆਂ ਵਲੋਂ ਵੀ ਯੋਗਾ ਦੀਆਂ ਕਿਰਿਆਵਾਂ ਕੀਤੀਆਂ ਗਈਆਂ |
ਰਾਣਾ ਹਸਪਤਾਲ ਸਰਹਿੰਦ ਨੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)-ਰਾਣਾ ਹਸਪਤਾਲ ਸਰਹਿੰਦ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਹਸਪਤਾਲ ਦੇ ਸਾਰੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਯੋਗਾ ਦੇ ਵੱਖ-ਵੱਖ ਆਸਣ ਕੀਤੇ | ਇਸ ਮੌਕੇ ਡਾ. ਹਿਤੇਂਦਰ ਸੂਰੀ ਮੈਨੇਜਿੰਗ ਡਾਇਰੈਕਟਰ ਨੇ ਸਟਾਫ਼ ਨੂੰ ਯੋਗਾ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ, ਜਿਨ੍ਹਾਂ ਨੇ ਯੋਗਾ ਨੂੰ ਦੁਨੀਆ ਭਰ ਵਿਚ ਪਹੁੰਚਾਇਆ | ਉਨ੍ਹਾਂ ਕਿਹਾ ਕਿ ਯੋਗਾ ਸਿਰਫ਼ ਇਕ ਕਸਰਤ ਨਹੀਂ, ਸਗੋਂ ਜੀਵਨ ਸ਼ੈਲੀ ਹੈ, ਜੋ ਮਨ, ਸਰੀਰ ਅਤੇ ਆਤਮਾ ਨੂੰ ਸੰਤੁਲਿਤ ਕਰਦੀ ਹੈ | ਡਾ. ਦੀਪਿਕਾ ਸੂਰੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਅਜੋਕੇ ਭੱਜ ਦੌੜ ਦੇ ਦੌਰ ਵਿਚ ਹਰੇਕ ਵਿਅਕਤੀ ਨੂੰ ਤੰਦਰੁਸਤ ਤੇ ਨਿਰੋਗ ਰਹਿਣ ਲਈ ਯੋਗਾ ਅਭਿਆਸ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਬਹੁਤ ਸਾਰੀਆਂ ਭਿਆਨਕ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ | ਅਖੀਰ ਵਿਚ ਸਾਰੇ ਸਟਾਫ਼ ਨੇ ਇਹ ਪ੍ਰਣ ਲਿਆ ਕਿ ਉਹ ਯੋਗਾ ਨੂੰ ਰੋਜ਼ਾਨਾ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਗੇ ਤਾਂ ਜੋ ਉਹ ਸਰੀਰਕ ਤੇ ਮਾਨਸਿਕ ਪੱਖੋਂ ਤੰਦਰੁਸਤ ਤੇ ਨਿਰੋਗ ਜੀਵਨ ਬਤੀਤ ਕਰ ਸਕਣ |
ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਵਿਖੇ ਯੋਗਾ ਦਿਵਸ ਮਨਾਇਆ
ਸੰਘੋਲ, (ਗੁਰਨਾਮ ਸਿੰਘ ਚੀਨਾ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਜਸਵੰਤ ਕੌਰ ਨੇ ਯੋਗਾ ਦੇ ਫ਼ਾਇਦੇ ਦੱਸਦਿਆਂ ਕਿਹਾ ਕਿ ਯੋਗਾ ਨਾਲ ਜਿਥੇ ਸਰੀਰ ਦੀ ਕਸਰਤ ਹੁੰਦੀ ਹੈ,ਉਥੇ ਯੋਗਾ ਦੇ ਮਾਨਸਿਕ ਤੌਰ 'ਤੇ ਵੀ ਲਾਭ ਹੁੰਦੇ ਹਨ | ਉਨ੍ਹਾਂ ਬੱਚਿਆਂ ਨੂੰ ਯੋਗਾ ਕਰਨ ਲਈ ਵੀ ਪ੍ਰਰੀਤ ਕੀਤਾ | ਇਸ ਮੌਕੇ ਸਵਰਨ ਸਿੰਘ ਸੰਧਾਰੀ ਮਾਜਰਾ, ਮਨਪ੍ਰੀਤ ਕੌਰ, ਅਮਿੰ੍ਰਤਪਾਲ ਸਿੰਘ ਪੇ੍ਰਮਪੁਰ ਮੌਜੂਦ ਸਨ |