21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਨੰਬਰਦਾਰਾ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ

ਅਜੀਤ ਡੈਸਕ 22-06-2025
ਖਮਾਣੋਂ, 21 ਜੂਨ (ਜੋਗਿੰਦਰ ਪਾਲ)-ਪੰਜਾਬ ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਖਮਾਣੋਂ ਵਿਖੇ ਤਹਿਸੀਲ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਮੂਹ ਨੰਬਰਦਾਰਾਂ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਫਲਤਾ ਉਪਰੰਤ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਸਾਂਝੇ ਉਦਮ ਦੀ ਸ਼ਲਾਘਾ ਕੀਤੀ | ਇਸ ਉਪਰੰਤ ਨੰਬਰਦਾਰਾਂ ਨੇ ਅਹਿਮਦਾਬਾਦ ਵਿਖੇ ਜਹਾਜ਼ ਹਾਦਸੇ 'ਚ ਮਾਰੇ ਗਏ ਲੋਕਾਂ ਲਈ ਦੋ ਮਿੰਟ ਦਾ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ | ਨੰਬਰਦਾਰਾਂ ਨੇ ਪੰਜਾਬ ਸਰਕਾਰ ਵਲੋਂ ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ਜਿਵੇਂ ਨੰਬਰਦਾਰਾਂ ਲਈ ਬੱਸ ਸਫ਼ਰ ਮੁਫ਼ਤ ਕਰਨਾ, ਨੰਬਰਦਾਰਾਂ ਦੇ ਬੈਠਣ ਲਈ ਪ੍ਰਬੰਧਕੀ ਕੰਪਲੈਕਸ 'ਚ ਢੁਕਵੀਂ ਥਾਂ ਮੁਹੱਈਆ ਕਰਵਾਉਣੀ, ਨੰਬਰਦਾਰੀ ਜੱਦੀ ਪੁਸ਼ਤੀ ਕਰਨੀ ਅਤੇ ਨੰਬਰਦਾਰਾਂ ਦੇ ਮਾਣ ਭੱਤੇ 'ਚ ਵਾਧਾ ਕਰਨਾ ਆਦਿ ਮੰਗਾਂ ਵੱਲ ਤੁਰੰਤ ਧਿਆਨ ਦੇਣ ਲਈ ਸਰਕਾਰ ਨੂੰ ਅਪੀਲ ਕੀਤੀ | ਇਸ ਮੌਕੇ ਮਹਿੰਦਰ ਸਿੰਘ ਜਟਾਣਾ ਨੀਵਾਂ, ਇੰਦਰਜੀਤ ਸਿੰਘ ਖੰਟ, ਬਲਦੇਵ ਸਿੰਘ ਤੇ ਕੁਲਵੰਤ ਸਿੰਘ ਬਦੇਸ਼ਾਂ, ਜਗਤਾਰ ਸਿੰਘ ਭੱਟੀਆਂ, ਬਹਾਦਰ ਸਿੰਘ ਚੜੀ, ਸੰਤੋਖ ਸਿੰਘ ਬਾਠਾਂ, ਗੁਰਮੇਲ ਸਿੰਘ ਤੇ ਜੀਤ ਸਿੰਘ ਮੋਹਣ ਮਾਜਰਾ, ਮੇਜਰ ਸਿੰਘ ਤੇ ਧਰਮ ਸਿੰਘ ਖਮਾਣੋਂ, ਜਗਜੀਤ ਸਿੰਘ ਜਟਾਣਾ ਉੱਚਾ ਅਤੇ ਨਿਰਮਲਜੀਤ ਸਿੰਘ ਬਰਵਾਲੀ ਹਾਜ਼ਰ ਸਨ |
ਪਿਛਲੀ ਖ਼ਬਰ ਲੰਡਨ ਵਿਚ ਵੱਡੀ ਗਿਣਤੀ 'ਚ ਲੋਕਾਂ ਨੇ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਡਾਈਟ ਵਿਖੇ ਯੋਗ ਅਭਿਆਸ ਕੈਂਪ ਮੌਕੇ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।