ਅਮਲੋਹ, 31 ਅਗਸਤ (ਕੇਵਲ ਸਿੰਘ)-ਹਲਕਾ ਅਮਲੋਹ ਅੰਦਰ ਕਾਂਗਰਸ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਅਮਲੋਹ ਸ਼ਹਿਰ ਦੇ ਵਾਰਡ ਨੰਬਰ-5 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਗੁਰਮੀਤ ਕੌਰ ਅਤੇ ਰੂਪ ਸਿੰਘ ਪਰਿਵਾਰ ਸਮੇਤ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ ਉੱਥੇ ਹੀ ਉਨ੍ਹਾਂ ਦੇ ਸਪੁੱਤਰ ਹਰਮਨਜੀਤ ਸਿੰਘ ਅਤੇ ਸੁੱਖਜੀਤ ਕੌਰ ਵੀ ਕਾਂਗਰਸ ਵਿਚ ਸ਼ਾਮਿਲ ਹੋਏ | ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਅੱਜ ਕੌਂਸਲਰ ਗੁਰਮੀਤ ਕੌਰ ਅਤੇ ਰੂਪ ਸਿੰਘ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤੀ ਵੱਲ ਵਧੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਕੌਂਸਲਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਮਾਣ-ਸਨਮਾਨ ਬਰਕਰਾਰ ਰੱਖਿਆ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਬਲਵੀਰ ਸਿੰਘ ਮਿੰਟੂ, ਗੁਰਬਚਨ ਕਾਹਨਪੁਰਾ, ਬਿੱਕਰ ਸਿੰਘ ਦੀਵਾ, ਮਾ. ਮਨੋਹਰ ਲਾਲ ਵਰਮਾ, ਰਾਕੇਸ਼ ਕੁਮਾਰ ਗੋਗੀ, ਕੌਂਸਲਰ ਕੁਲਵਿੰਦਰ ਸਿੰਘ, ਮਹਿੰਦਰ ਪਜਨੀ, ਸ਼ਿਵ ਕੁਮਾਰ ਗਰਗ, ਭੂਸਣ ਸ਼ਰਮਾ, ਬਲਜਿੰਦਰ ਘੁੱਕਰੀ, ਹਰਪ੍ਰੀਤ ਸਿੰਘ ਗੁਰਧਨਪੁਰ, ਬਲਜੀਤ ਮਰਾੜੂ, ਜੱਗੀ ਵੜੈਚਾਂ, ਲਵਪ੍ਰੀਤ ਕਾਹਨਪੁਰਾ, ਗੁਰਪ੍ਰੀਤ ਸਿੰਘ ਗਰੇਵਾਲ, ਹਰਦੀਪ ਸਿੰਘ ਮਹਿਮੂਦਪੁਰ, ਜਗਤਾਰ ਤੰਗਰਾਲਾ, ਹੈਪੀ ਸੂਦ, ਕੁਲਦੀਪ ਸਿੰਘ, ਖਜਾਨਾ ਰਾਮ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਅਤੇ ਵੱਡੀ ਗਿਣਤੀ ਕਾਂਗਰਸੀ ਮੌਜੂਦ ਸਨ |