ਖਮਾਣੋਂ, 31 ਅਗਸਤ (ਜੋਗਿੰਦਰ ਪਾਲ)-ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਸਾਈਾ ਚੈਰੀਟੇਬਲ ਹਸਪਤਾਲ ਵਿਖੇ ਰੱਖੇ ਇਕ ਸਮਾਗਮ ਵਿਚ ਸ਼ਾਮਿਲ ਹੋਏ | ਉਨ੍ਹਾਂ ਦਾ ਕਾਂਗਰਸੀ ਆਗੂ ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ, ਸਰਬਜੀਤ ਸਿੰਘ ਜੀਤੀ ਪ੍ਰਧਾਨ ਬਲਾਕ, ਸੁਰਿੰਦਰ ਸਿੰਘ ਰਾਮਗੜ੍ਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਡਾ. ਨਰੇਸ਼ ਚੌਹਾਨ ਸੀਨੀਅਰ ਆਗੂ ਅਤੇ ਹੋਰਨਾਂ ਕੌਂਸਲਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਡਾ. ਅਮਰ ਸਿੰਘ ਵਲੋਂ ਸ਼ਮਸ਼ਾਨਘਾਟ ਖਮਾਣੋਂ ਵਿਖੇ ਬਾਲਣ ਮੁਕਤ ਸਸਕਾਰ ਵਾਸਤੇ ਗੈੱਸ ਭੱਠੀ ਲਈ 7 ਲੱਖ ਰੁਪਏ ਦਾ ਮਨਜ਼ੂਰੀ ਪੱਤਰ ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਤੇ ਕੌਂਸਲਰਾਂ ਨੂੰ ਦਿੱਤਾ | ਇਸ ਸਬੰਧੀ ਡਾ. ਸੋਹਲ ਨੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਸ਼ਹਿਰ ਵਾਸੀਆਂ ਦੀ ਲੰਮੇੇ ਸਮੇਂ ਤੋਂ ਮੰਗ ਸੀ ਅਤੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਸ਼ਹਿਰ ਦੀ ਸ੍ਰੀ ਸ਼ਕਤੀ ਧਰਮਸ਼ਾਲਾ ਲਈ 5 ਲੱਖ ਰੁਪਏ ਭੇਜੇ ਸਨ ਜਿਸ ਨਾਲ ਲੈਂਟਰ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ਆਪਣੇ ਸੰਬੋਧਨ ਵਿਚ ਡਾ. ਸੋਹਲ ਨੇ ਕਿਹਾ ਕਿ ਉਨ੍ਹਾਂ ਸਰਕਾਰ ਬਦਲਣ ਉੱਤੇ ਆਪਣੇ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨਾਲ ਮਸ਼ਵਰਾ ਕਰਕੇ ਬਹੁਮਤ ਹੁੰਦਿਆਂ ਵੀ ਆਪਣੇ ਬਤੌਰ ਨਗਰ ਪੰਚਾਇਤ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤਾਂ ਜੋ ਸ਼ਹਿਰ ਦੇ ਵਿਕਾਸ ਕਾਰਜ ਨੇਪਰੇ ਚੜ੍ਹ ਸਕਣ ਅਤੇ ਹੁਣ ਵੀ ਸ਼ਹਿਰ ਦੇ ਵਿਕਾਸ ਲਈ ਰਲ ਕੇ ਕੰਮ ਕਰਦੇ ਰਹਾਂਗੇ | ਸਮਾਗਮ ਦੌਰਾਨ ਡਾ. ਅਮਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਕਾਂਗਰਸੀ ਆਗੂ ਡਾ. ਨਰੇਸ਼ ਚੌਹਾਨ ਵਲੋਂ ਇਸ ਮੌਕੇ ਪਹੁੰਚੇ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਕੌਂਸਲਰ ਸੁਖਵਿੰਦਰ ਸਿੰਘ, ਗੁਰਿੰਦਰ ਸਿੰਘ ਸੋਨੀ, ਰਣਵੀਰ ਸਿੰਘ ਕੰਗ, ਸੁਖਵਿੰਦਰ ਕੌਰ, ਹਰਦੀਪ ਸਿੰਘ, ਮੋਹਣ ਸਿੰਘ ਕੰਗ, ਸੁਰਜੀਤ ਸਿੰਘ, ਡਾ. ਨਰਿੰਦਰ ਸ਼ਰਮਾ, ਅਮੀ ਚੰਦ ਭਟੇੜੀ ਬਲਾਕ ਪ੍ਰਧਾਨ ਬਸੀ ਪਠਾਣਾਂ, ਮੋਹਣ ਲਾਲ ਗਾਬਾ, ਦਿਲਬਾਰਾ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ, ਪੂਨਮ ਸਿੰਘ, ਮੇਵਾ ਸਿੰਘ ਧਨੌਲਾ, ਤੇਜਿੰਦਰ ਸਿੰਘ ਭਾਂਬਰੀ, ਗੁਰਚਰਨ ਸਿੰਘ ਚੰਨੀ, ਰਵਿੰਦਰ ਸਿੰਘ ਮਨੈਲਾ, ਹਰਨੇਕ ਸਿੰਘ, ਅਵਤਾਰ ਸਿੰਘ ਸਾਬਕਾ ਸੰਮਤੀ ਮੈਂਬਰ, ਅਵਤਾਰ ਸਿੰਘ ਨੰਬਰਦਾਰ, ਦਰਸ਼ਨ ਸਿੰਘ ਸਰਪੰਚ ਬਰਵਾਲੀ, ਰੋਹਿਤ ਸ਼ਰਮਾ, ਕੁੱਕੂ ਸਿੰਘ, ਹਰਨੇਕ ਸਿੰਘ, ਹਰਦੀਪ ਸਿੰਘ ਬਦੇਸ਼ਾਂ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ |