14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪ੍ਰਵਾਸੀ ਮਜ਼ਦੂਰ ਲੋਹਾ ਉਦਯੋਗ ਦੀ ਰੀੜ੍ਹ ਦੀ ਹੱਡੀ-ਡੀ.ਐਸ.ਪੀ.ਗੁਰਦੀਪ <br/>

ਅਜੀਤ ਡੈਸਕ 01-09-2025
ਮੰਡੀ ਗੋਬਿੰਦਗੜ੍ਹ, 31 ਅਗਸਤ (ਰਾਜੇਸ਼ ਸ਼ਰਮਾ)-ਪ੍ਰਵਾਸੀ ਮਜ਼ਦੂਰ ਲੋਹਾ ਉਦਯੋਗ ਦੀ ਰੀੜ੍ਹ ਦੀ ਹੱਡੀ ਹਨ, ਉਨ੍ਹਾਂ ਦੀ ਸੁਰੱਖਿਆ ਨੂੰ ਕਿਸੇ ਵੀ ਕੀਮਤ 'ਤੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ | ਇਹ ਵਿਚਾਰ ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਅਤੇ ਥਾਣਾ ਇੰਚਾਰਜ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸਥਾਨਕ ਫੋਕਲ ਪੁਆਇੰਟ ਦੇ ਨਾਲ-ਨਾਲ ਸ਼ਹਿਰ ਦੇ ਹੋਰ ਹਿੱਸਿਆਂ ਤੋਂ ਪ੍ਰਵਾਸੀ ਮਜ਼ਦੂਰਾਂ ਦੀ ਲੁੱਟ ਖੋਹ ਦੀਆਂ ਸ਼ਿਕਾਇਤਾਂ ਮਿਲੀਆਂ ਹਨ, ਜਿਸ ਨੂੰ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਗੰਭੀਰਤਾ ਨਾਲ ਲੈਂਦੇ ਹੋਏ ਇਸ 'ਤੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਪ੍ਰਵਾਸੀ ਤੇ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਉਦਯੋਗਪਤੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਕੇ ਮਜ਼ਦੂਰਾਂ ਲਈ ਛੁੱਟੀ ਤੇ ਸ਼ਿਫ਼ਟ ਬਦਲਣ ਦਾ ਸਮਾਂ ਨਿਰਧਾਰਿਤ ਕਰਨ ਦੇ ਆਦੇਸ਼ ਦਿੱਤੇ ਹਨ | ਉਨ੍ਹਾਂ ਕਿਹਾ ਕਿ ਛੁੱਟੀ ਤੋਂ ਬਾਅਦ ਮਜ਼ਦੂਰਾਂ ਨੂੰ ਲਿਆਉਣ ਅਤੇ ਲਿਜਾਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਗਿਆ ਹੈ | ਲੋੜ ਅਨੁਸਾਰ ਪੁਲਿਸ ਸੁਰੱਖਿਆ ਵੀ ਮੁਹੱਈਆ ਕਰਵਾਈ ਜਾਵੇਗੀ | ਜੇਕਰ ਕਿਸੇ ਵੀ ਵਰਕਰ ਨਾਲ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ

ਪਿਛਲੀ ਖ਼ਬਰ ਭਾਕਿਯੂ (ਰਾਜੇਵਾਲ) ਬਲਾਕ ਖਮਾਣੋਂ ਦੀ ਮੀਟਿੰਗ <br/> ਅਗਲੀ ਖ਼ਬਰ ਵਿਧਾਇਕ ਐਡਵੋਕੇਟ ਲਖਬੀਰ ਰਾਏ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਰਹਿੰਦ ਚੋਅ ਦਾ ਜਾਇਜ਼ਾ ਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।