14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਭਾਕਿਯੂ (ਰਾਜੇਵਾਲ) ਬਲਾਕ ਖਮਾਣੋਂ ਦੀ ਮੀਟਿੰਗ <br/>

ਅਜੀਤ ਡੈਸਕ 01-09-2025
ਖਮਾਣੋਂ, 31 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਖਮਾਣੋਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਈਸਰ ਸਾਹਿਬ ਰਾਣਵਾਂ ਵਿਖੇ ਮੇਜਰ ਸਿੰਘ ਭੜੀ ਬਲਾਕ ਪ੍ਰਧਾਨ ਖਮਾਣੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਿਸਾਨੀ ਮਸਲਿਆਂ ਅਤੇ ਹੜ੍ਹ ਪੀੜਤ ਇਲਾਕਿਆਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਵਿਚ 24 ਅਗਸਤ ਦੀ ਰੈਲੀ ਵਿਚ ਸ਼ਮੂਲੀਅਤ ਕਰਨ ਵਾਲੇ ਕਿਸਾਨਾਂ ਅਤੇ ਰੈਲੀ ਲਈ ਲੰਗਰ ਦਾ ਪ੍ਰਬੰਧ ਕਰਨ ਲਈ ਬਾਬਾ ਜਸਵੀਰ ਸਿੰਘ ਹਰਗਣਾ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਮੀਟਿੰਗ ਵਿਚ ਹੜ੍ਹ ਪੀੜਤਾਂ ਦੀ ਮਦਦ ਬਾਰੇ ਵਿਚਾਰ ਚਰਚਾ ਵੀ ਕੀਤੀ ਗਈ ਅਤੇ ਦੱਸਿਆ ਕਿ ਜਿਵੇਂ ਹਾਈਕਮਾਂਡ ਦਾ ਹੁਕਮ ਹੋਵੇਗਾ ਉਸੇ ਤਰ੍ਹਾਂ ਇਸ ਸਬੰਧੀ ਜਥੇਬੰਦੀ ਤਿਆਰ ਰਹੇਗੀ ਅਤੇ ਵੱਧ ਤੋਂ ਵੱਧ ਯੋਗਦਾਨ ਪਾਵੇਗੀ | ਮੀਟਿੰਗ ਵਿਚ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਵਿਚ ਝੋਨੇ ਨੂੰ ਕਾਫ਼ੀ ਥਾਵਾਂ 'ਤੇ ਬਿਮਾਰੀ ਲੱਗੀ ਹੋਈ ਹੈ, ਦਾ ਸਰਵੇ ਕਰਵਾ ਕੇ ਇਸ ਸੰਬੰਧੀ ਕਿਸਾਨਾਂ ਨੂੰ ਸੁਝਾਅ ਦਿੱਤੇ ਜਾਣ | ਇਸ ਮੌਕੇ ਕਸ਼ਮੀਰਾ ਸਿੰਘ ਜਟਾਣਾ ਉੱਚਾ ਸੂਬਾ ਮੀਤ ਪ੍ਰਧਾਨ, ਮੇਜਰ ਸਿੰਘ ਸੀਨੀਅਰ ਮੀਤ ਪ੍ਰਧਾਨ, ਜਸਵੀਰ ਸਿੰਘ ਖ਼ਜ਼ਾਨਚੀ, ਬਚਿੱਤਰ ਸਿੰਘ, ਹਰਕਿ੍ਸ਼ਨ ਸਿੰਘ, ਪਰਮਜੀਤ ਸਿੰਘ, ਮੇਜਰ ਸਿੰਘ, ਸੁਖਦਰਸ਼ਨ ਸਿੰਘ, ਮਨਦੀਪ ਸਿੰਘ, ਪਰਮਜੀਤ ਸਿੰਘ ਕੋਟਲਾ, ਬਿੰਦਰ ਸਿੰਘ, ਜੈਪਾਲ ਰਾਣਵਾਂ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਕਰਵਾਏ ਸਟਾਫ਼ ਦੇ ਕਿ੍ਕਟ ਮੁਕਾਬਲੇ <br/> ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਲੋਹਾ ਉਦਯੋਗ ਦੀ ਰੀੜ੍ਹ ਦੀ ਹੱਡੀ-ਡੀ.ਐਸ.ਪੀ.ਗੁਰਦੀਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।