ਸੰਘੋਲ, 31 ਅਗਸਤ (ਪਰਮਵੀਰ ਸਿੰਘ ਧਨੋਆ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਵਲੋਂ ਗਿਆਨੀ ਦਿੱਤ ਸਿੰਘ ਦੀ 124ਵੀਂ ਬਰਸੀ 7 ਸਤੰਬਰ ਦਿਨ ਐਤਵਾਰ ਨੂੰ ਮਨਾਈ ਜਾਵੇਗੀ | ਜਾਣਕਾਰੀ ਦਿੰਦਿਆਂ ਭਗਤ ਸਿੰਘ ਪੰਜਕੋਹਾ ਚੇਅਰਮੈਨ ਅਤੇ ਸਵਰਨ ਸਿੰਘ ਮੁਸਤਫ਼ਾਬਾਦ ਜਨਰਲ ਸਕੱਤਰ ਨੇ ਦੱਸਿਆ ਕਿ ਸਮਾਗਮ ਖਾਲਸਾ ਬੁੰਗਾ ਨੇੜੇ ਰੇਲਵੇ ਫਾਟਕ ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗਾ | ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ, ਢਾਡੀ ਵਾਰਾਂ, ਸ਼ਬਦ ਵਿਚਾਰ ਹੋਵੇਗਾ | ਇਸ ਦੌਰਾਨ ਮੁਫ਼ਤ ਮੈਡੀਕਲ ਜਾਂਚ ਕੈਂਪ ਅਤੇ ਦਸਤਾਰ ਸਿਖਲਾਈ ਕੈਂਪ ਵੀ ਲਗਾਇਆ ਜਾਵੇਗਾ | ਸਮਾਜ ਦੇ ਵੱਖ-ਵੱਖ ਖੇਤਰ 'ਚ ਨਾਮਣਾ ਖੱਟਣ ਵਾਲਿਆਂ ਦਾ ਸੰਸਥਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਸੰਸਥਾ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅਤੇ ਸੂਚਨਾ ਹਿਤ ਉਨ੍ਹਾਂ ਦੀ ਟੀਮ ਵਲੋਂ ਸਬੰਧਿਤ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ |