15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮੁਸਲਿਮ ਭਾਈਚਾਰੇ ਨੇ ਹੜ੍ਹ ਪੀੜਤ ਪਰਿਵਾਰਾਂ ਲਈ ਭੇਜਿਆ ਰਾਸ਼ਨ ਦਾ ਟਰੱਕ <br/>

ਅਜੀਤ ਡੈਸਕ 03-09-2025
ਮੰਡੀ ਗੋਬਿੰਦਗੜ੍ਹ, 2 ਸਤੰਬਰ (ਰਾਜੇਸ਼ ਸ਼ਰਮਾ)-ਸਥਾਨਕ ਮੁੱਹਲਾ ਸ਼ਾਂਤੀ ਨਗਰ ਇਲਾਕੇ ਸਥਿਤ ਮਦੀਨਾ ਮਸਜਿਦ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਰਾਸ਼ਨ ਤੇ ਰਾਹਤ ਸਮੱਗਰੀ ਦਾ ਇਕ ਟਰੱਕ ਭੇਜਿਆ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਮੁਸੀਬਤ ਦੀ ਇਸ ਘੜੀ ਵਿਚ ਪੰਜਾਬ ਦੇ ਵਸਨੀਕ ਹੋਣ ਦੇ ਨਾਤੇ ਤੇ ਮਨੁੱਖਤਾ ਦਾ ਸੱਚਾ ਫ਼ਰਜ਼ ਸਮਝਦੇ ਹੋਏ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਸ਼ਨ ਦਾ ਇਕ ਟਰੱਕ ਭੇਜਿਆ ਜਾ ਰਿਹਾ ਹੈ, ਜਿਸ ਵਿਚ ਲਗਭਗ 500 ਪਰਿਵਾਰਾਂ ਲਈ ਰਾਸ਼ਨ ਸਮੱਗਰੀ ਸਮੇਤ ਹੋਰ ਸਾਮਾਨ ਹੈ | ਉਨ੍ਹਾਂ ਕਿਹਾ ਕਿ ਅੱਜ ਪੂਰਾ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ, ਜਿਸ ਕਾਰਨ ਪੰਜਾਬ ਦੇ ਬਹੁਤ ਸਾਰੇ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ | ਜਿਨ੍ਹਾਂ ਦੀ ਮਦਦ ਲਈ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨਾਲ-ਨਾਲ ਆਮ ਲੋਕ ਵੀ ਅੱਗੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮਦੀਨਾ ਮਸਜਿਦ ਸ਼ਾਂਤੀ ਨਗਰ ਦੇ ਵਸਨੀਕਾਂ ਨੇ ਇਸ ਕਾਰਜ ਵਿਚ ਆਪਣਾ ਪੂਰਾ ਯੋਗਦਾਨ ਪਾਇਆ ਹੈ, ਭਵਿੱਖ ਵਿਚ ਵੀ ਅਜਿਹੀਆਂ ਸੇਵਾਵਾਂ ਜਾਰੀ ਰਹਿਣਗੀਆਂ |

ਪਿਛਲੀ ਖ਼ਬਰ ਭੁਪਿੰਦਰ ਕੌਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਸਰਕਲ ਭੱਦਲਥੂਹਾ ਦੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਕੂਲ ਦੀ ਕਲਮਕਾਰ ਹਰਮੀਨ ਕੌਰ ਭਾਸ਼ਾ ਵਿਭਾਗ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਰਹੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।