15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਰਹਿੰਦ ਚੋਅ ਦਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਢਿੱਲੋਂ ਨੇ ਲਿਆ ਜਾਇਜ਼ਾ <br/>

ਅਜੀਤ ਡੈਸਕ 03-09-2025
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)-ਸਰਹਿੰਦ ਚੋਅ ਸ਼ੇਖ਼ੂਪੁਰਾ ਨਜ਼ਦੀਕ ਫਸੀ ਹਰੀ ਬੂਟੀ ਨੂੰ ਲੈ ਕੇ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਵਲੋਂ ਸਾਥੀਆਂ ਸਮੇਤ ਸਫ਼ਾਈ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹਾਇਤਾ ਲਈ ਲਗਾਤਾਰ ਤਤਪਰ ਹੈ ਤੇ ਸਰਕਾਰ ਦੁਆਰਾ ਚੋਅ ਦੀ ਲਗਾਤਾਰ ਸਫ਼ਾਈ ਕਰਵਾਈ ਜਾ ਰਹੀ ਹੈ | ਜਿਸ ਤਹਿਤ ਹੀ ਅੱਜ ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਥੋੜ੍ਹੀ ਬਹੁਤ ਰਹਿੰਦੀ ਬੂਟੀ ਦੀ ਸਫ਼ਾਈ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਹੜ੍ਹ ਸਬੰਧੀ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਹੜ੍ਹ ਸਬੰਧੀ ਪੂਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ, ਸੂਬੇ 'ਚ ਆਏ ਹੜ੍ਹਾਂ ਲਈ ਵੀ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਚੇਅਰਮੈਨ ਢਿੱਲੋਂ ਨੇ ਕਿਹਾ ਕਿ ਉਹ ਲੋਕਾਂ ਵਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ 'ਤੇ ਭਰੋਸਾ ਨਾ ਕਰਨ ਅਤੇ ਸਰਕਾਰ ਵਲੋਂ ਦਿੱਤੇ ਨਿਰਦੇਸ਼ਾਂ 'ਤੇ ਭਰੋਸਾ ਕਰਨ | ਇਸ ਮੌਕੇ ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ, ਗੁਰਮੀਤ ਸਿੰਘ ਚੀਮਾ, ਜਸ਼ਨਪ੍ਰੀਤ ਸਿੰਘ ਢਿੱਲੋਂ, ਮਿੰਟੂ ਸਿੰਘ, ਤਰਨਪਾਲ ਸਿੰਘ ਤੇ ਬੂਟਾ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ 19 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ <br/> ਅਗਲੀ ਖ਼ਬਰ ਫਰੌਰ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।