15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜ਼ਿਲ੍ਹੇ 'ਚ ਆਵਾਜ਼ ਪ੍ਰਦੂਸ਼ਣ ਰੋਕਣ ਲਈ ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ

ਅਜੀਤ ਡੈਸਕ 03-09-2025
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਰਵਿੰਦਰ ਮੌਦਗਿੱਲ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਵੱਖ ਵੱਖ ਰਾਜਨੀਤਿਕ ਪਾਰਟੀਆਂ, ਅਹੁਦੇਦਾਰਾਂ ਵਲੋਂ ਕੀਤੇ ਜਾਣ ਵਾਲੇ ਸਿਆਸੀ ਜਲਸਿਆਂ, ਰੈਲੀਆਂ ਰੋਸ ਧਰਨੇ, ਸਮਾਜਿਕ, ਧਾਰਮਿਕ, ਵਪਾਰਕ ਸੰਸਥਾਵਾਂ ਵਲੋਂ ਵੱਖ-ਵੱਖ ਪ੍ਰੋਗਰਾਮ/ਸਮਾਗਮਾਂ ਦੌਰਾਨ ਕਿਸੇ ਵੀ ਜਨਤਕ ਸਥਾਨ 'ਤੇ ਲਾਊਡ ਸਪੀਕਰ ਦੀ ਵਰਤੋਂ, ਵਿਆਹ ਸ਼ਾਦੀਆਂ ਮੌਕੇ ਮੈਰਿਜ ਪੈਲਸਾਂ, ਕਲੱਬਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਵਿਚ ਡੀ.ਜੇ., ਆਰਕੈਸਟਰਾ ਜਾਂ ਸੰਗੀਤਕ ਯੰਤਰ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਜ਼) ਐਕਟ, 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ | ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਜਾਂ ਆਵਾਜ਼ੀ ਯੰਤਰ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚਲਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ | ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਦੇ ਐਨ. ਐਸ. ਐਸ. ਵਿਭਾਗ ਨੇ ਮਨਾਇਆ ਕੌਮੀ ਖੇਡ ਦਿਵਸ <br/> ਅਗਲੀ ਖ਼ਬਰ ਗੌਰਮਿੰਟ ਪ੍ਰਮੋਸ਼ਨ ਫ਼ਰੰਟ ਵਲੋਂ ਲੈਕਚਰਾਰਾਂ ਦੀ ਪ੍ਰੋਵੀਜ਼ਨਲ ਸੀਨੀਅਰਤਾ ਸੂਚੀ ਰੱਦ ਕਰਨ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।