15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਦੇ ਐਨ. ਐਸ. ਐਸ. ਵਿਭਾਗ ਨੇ ਮਨਾਇਆ ਕੌਮੀ ਖੇਡ ਦਿਵਸ <br/>

ਅਜੀਤ ਡੈਸਕ 03-09-2025
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਦੇ ਸਨਮਾਨ ਵਿਚ ਕੌਮੀ ਖੇਡ ਦਿਵਸ ਮਨਾਇਆ ਗਿਆ | ਪ੍ਰੋਗਰਾਮ ਅਫ਼ਸਰ ਡਾ. ਰਣਦੀਪ ਕੌਰ, ਡਾ. ਦਲਬੀਰ, ਡਾ. ਮਾਲਵਿਕਾ ਅਤੇ ਪ੍ਰੋ. ਅਮਰੀਕ ਸਿੰਘ ਨੇ ਐਨ.ਐਸ.ਐਸ ਦੇ ਵਲੰਟੀਅਰਾਂ ਨੂੰ ਰਾਸ਼ਟਰੀ ਖੇਡ ਦਿਵਸ ਦੇ ਮਹੱਤਵ ਬਾਰੇ ਜਾਣੂ ਕਰਵਾਇਆ | ਇਸ ਮੌਕੇ ਕਾਲਜ ਪਿੰ੍ਰਸੀਪਲ ਡਾ. ਵਨੀਤਾ ਗਰਗ ਨੇ ਦੱਸਿਆ ਕਿ ਇਹ ਦਿਨ ਭਾਰਤ ਦੀ ਅਮੀਰ ਖੇਡ ਵਿਰਾਸਤ ਅਤੇ ਸਾਡੇ ਖਿਡਾਰੀਆਂ ਦੀ ਪ੍ਰਾਪਤੀ ਦਾ ਜਸ਼ਨ ਮਨਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਵਿਸ਼ਵ ਪੱਧਰ 'ਤੇ ਮਾਣ ਦਿਵਾਇਆ ਹੈ | ਇਸ ਮੌਕੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਾਲੀਬਾਲ ਮੈਚ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਚਾਰ ਟੀਮਾਂ ਨੇ ਹਿੱਸਾ ਲਿਆ | ਕਾਲਜ ਪਿੰ੍ਰਸੀਪਲ ਡਾ. ਵਨੀਤਾ ਗਰਗ ਨੇ ਸਾਰੇ ਖਿਡਾਰੀਆਂ ਨੂੰ ਪ੍ਰੇਰਿਤ ਕੀਤਾ ਅਤੇ ਜੇਤੂਆਂ ਨੂੰ ਵਧਾਈ ਦਿੱਤੀ | ਇਸੇ ਦੀ ਨਿਰੰਤਰਤਾ ਵਿਚ ਅਗਲੇ ਦਿਨ ਇਕ ਖੇਡ ਸਭਾ ਦਾ ਆਯੋਜਨ ਕੀਤਾ ਗਿਆ ਜਿੱਥੇ ਵਿਦਿਆਰਥੀਆਂ ਨੇ ਆਪਣੇ ਆਪ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਰੱਖਣ ਲਈ ਖੇਡਾਂ ਵਿਚ ਭਾਗ ਲੈਂਦੇ ਰਹਿਣ ਦੀ ਸਹੁੰ ਚੁੱਕੀ | ਇਸ ਮੌਕੇ 'ਤੇ ਸਰੀਰਕ ਸਿੱਖਿਆ ਵਿਭਾਗ ਦੇ ਡਾ. ਹਰਪ੍ਰੀਤ ਸਿੰਘ ਦੁਆਰਾ ਫਿਟਨੈੱਸ ਦੇ ਵਿਸ਼ੇ 'ਤੇ ਲੈਕਚਰ ਦਿੱਤਾ ਗਿਆ | ਇਸ ਮੌਕੇ ਪ੍ਰੋ. ਵਿਜੇ ਕੁਮਾਰ, ਡਾ. ਬਲ ਬਹਾਦਰ, ਡਾ. ਸਤਪਾਲ ਸਿੰਘ ਸਮੇਤ ਸਮੂਹ ਸਟਾਫ਼ ਮੌਜੂਦ ਰਿਹਾ |

ਪਿਛਲੀ ਖ਼ਬਰ ਬਗ਼ੈਰ ਕੰਮ ਤੋਂ ਹੀ ਅਧਿਕਾਰੀਆਂ ਵਲੋਂ ਠੇਕੇਦਾਰ ਨੂੰ ਕੀਤੀ ਗਈ ਅਦਾਇਗੀ ਦੀ ਕਰਵਾਵਾਂਗੇ ਪੜਤਾਲ-ਮੇਅਰ ਕੁੰਦਨ ਗੋਗੀਆ <b... ਅਗਲੀ ਖ਼ਬਰ ਜ਼ਿਲ੍ਹੇ 'ਚ ਆਵਾਜ਼ ਪ੍ਰਦੂਸ਼ਣ ਰੋਕਣ ਲਈ ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।