19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ-ਅਜੈ ਲਿਬੜਾ, ਵਿਧਾਇਕ ਹੈਪੀ <br/>

'ਆਪ' ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਵਿਧਾਇਕ ਰੁਪਿੰਦਰ ਸਿੰਘ ਹੈਪੀ ਹੜ੍ਹਾਂ ਦੌਰਾਨ ਸਾਥੀਆਂ ਸਮੇਤ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 04-09-2025
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਪੂਰੀ ਮਦਦ ਕਰ ਰਹੀ ਹੈ ਤੇ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਆਪ ਮੁਹਾਰੇ ਅੱਗੇ ਹੋ ਲੋਕਾਂ ਦਾ ਬਚਾਅ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਣਦਾ ਰਾਸ਼ਨ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਤੇ ਬਸੀ ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਕਿਹਾ ਕਿ ਪਹਾੜਾਂ ਤੇ ਮੈਦਾਨੀ ਇਲਾਕਿਆਂ ਵਿਚ ਲਗਾਤਾਰ ਮੀਂਹ ਪੈਣ ਕਾਰਨ ਦਰਿਆਵਾਂ 'ਚ ਵੱਡੀ ਮਾਤਰਾ 'ਚ ਪਾਣੀ ਆ ਰਿਹਾ ਹੈ, ਜਿਸ ਕਾਰਨ ਦਰਿਆਵਾਂ ਲਾਗਲੇ ਪਿੰਡਾਂ 'ਚ ਵੀ ਭਾਰੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲਗਾਤਾਰ ਸਾਰੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਾਰੇ ਪ੍ਰਸ਼ਾਸਨ ਦੇ ਨਾਲ ਨਾਲ ਆਪਣੇ ਮੰਤਰੀਆਂ, ਵਿਧਾਇਕਾਂ ਤੇ 'ਆਪ' ਵਰਕਰਾਂ ਨੂੰ ਲੋਕਾਂ ਦੀ ਮਦਦ ਲਈ ਲਗਾਇਆ ਹੋਇਆ ਹੈ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਵੱਡੀ ਗਿਣਤੀ 'ਚ ਫ਼ੌਜ ਦੇ ਜਵਾਨ ਵੀ ਹੜ੍ਹ ਪੀੜਤਾਂ ਦੀ ਮਦਦ ਵਿਚ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਲਗਭਗ ਅੱਧਾ ਪੰਜਾਬ ਪ੍ਰਭਾਵਿਤ ਹੋਇਆ ਹੈ ਤੇ ਇਨ੍ਹਾਂ ਦੀ ਲਪੇਟ 'ਚ ਆਏ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਹੜ੍ਹ ਪੀੜਤਾਂ ਦੀ ਬਾਂਹ ਫੜ੍ਹ ਕੇ ਉਨ੍ਹਾਂ ਨੂੰ ਆਰਥਿਕ ਮਦਦ ਤੇ ਮਾਨਸਿਕ ਪੱਖੋਂ ਦਿਲਾਸਾ ਦਿੱਤਾ ਜਾ ਸਕੇ |

ਪਿਛਲੀ ਖ਼ਬਰ ਸਨਾਤਨ ਧਰਮ ਮੰਦਰ ਸਰਹਿੰਦ ਮੰਡੀ 'ਚ ਸ੍ਰੀ ਗਣੇਸ਼ ਮਹਾਂ ਉਤਸਵ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਦੋਹਰੀ ਮਾਰ ਝੱਲ ਰਹੀਆਂ ਨੇ ਪੰਜਾਬ ਦੀਆਂ ਆਸ਼ਾ ਵਰਕਰਾਂ ਅਤੇ ਫਸੀਲੀਟੇਟਰਾਂ-ਪੰਜੋਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।