19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸਨਾਤਨ ਧਰਮ ਮੰਦਰ ਸਰਹਿੰਦ ਮੰਡੀ 'ਚ ਸ੍ਰੀ ਗਣੇਸ਼ ਮਹਾਂ ਉਤਸਵ ਸ਼ਰਧਾ ਨਾਲ ਮਨਾਇਆ <br/>

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪ੍ਰਾਚੀਨ ਸਨਾਤਨ ਧਰਮ ਮੰਦਰ ਸਰਹਿੰਦ ਮੰਡੀ ਵਿਖੇ ਗਣੇਸ਼ ਮਹਾਂ ਉਤਸਵ ਮੌਕੇ ਹਾਜ਼ਰੀ ਲਗਵਾਉਂਦੇ ਹੋਏ | ਤਸਵੀਰ: ਕਰਨ <br/> 04-09-2025
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਰਵਿੰਦਰ ਮੌਦਗਿਲ)-ਪ੍ਰਾਚੀਨ ਸਨਾਤਨ ਧਰਮ ਮੰਦਿਰ ਸਰਹਿੰਦ ਮੰਡੀ ਵਿਖੇ ਭਗਵਾਨ ਸ੍ਰੀ ਗਣੇਸ਼ ਦਾ ਮਹਾਂ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਸੈਂਕੜੇ ਸ਼ਰਧਾਲੂਆਂ ਨੇ ਭਗਵਾਨ ਗਣੇਸ਼ ਦੇ ਦਰਬਾਰ ਵਿਚ ਹਾਜ਼ਰੀ ਭਰੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ | ਸ. ਨਾਗਰਾ ਨੇ ਕਿਹਾ ਕਿ ਧਾਰਮਿਕ ਸਾਨੂੰ ਨਾ ਸਿਰਫ਼ ਸਾਡੇ ਰੂਹਾਨੀ ਮੁੱਲਾਂ ਨਾਲ ਜੋੜਦੇ ਹਨ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ, ਸਗੋਂ ਆਪਸੀ ਭਾਈਚਾਰੇ ਨੂੰ ਮਜ਼ਬੂਤ ਵੀ ਬਣਾਉਂਦੇ ਹਨ | ਸ. ਨਾਗਰਾ ਨੇ ਧਰਮ ਪ੍ਰਚਾਰ ਲਈ ਮੰਦਿਰ ਕਮੇਟੀ ਦੀ ਸ਼ਲਾਘਾ ਤੇ ਧੰਨਵਾਦ ਕੀਤਾ | ਇਸ ਮੌਕੇ ਭਜਨ ਗਾਇਕਾ ਪੂਜਾ ਮਿੱਤਲ (ਮੰਡੀ ਗੋਬਿੰਦਗੜ੍ਹ) ਨੇ ਭਗਵਾਨ ਦਾ ਗੁਣਗਾਨ ਕਰਕੇ ਮਾਹੌਲ ਨੂੰ ਭਗਤੀ ਦੇ ਰੰਗ ਵਿਚ ਰੰਗ ਦਿੱਤਾ | ਇਸ ਮੌਕੇ ਮੰਦਿਰ ਪ੍ਰਧਾਨ ਸਤਪਾਲ ਪੁਰੀ, ਨਰਿੰਦਰ ਕੁਮਾਰ ਪਿ੍ੰਸ ਸਾਬਕਾ ਕੌਂਸਲਰ, ਸੁਰਿੰਦਰ ਭਾਰਦਵਾਜ, ਰਾਕੇਸ਼ ਮੈਂਗੀ, ਵਰੁਣ ਮੈਂਗੀ, ਰਾਜੀਵ ਗੁਪਤਾ, ਐਡਵੋਕੇਟ ਨਰਿੰਦਰ ਸ਼ਰਮਾ ਅਤੇ ਐਡਵੋਕੇਟ ਸੁਮੀਤ ਗੁਪਤਾ ਵਲੋਂ ਕੁਲਜੀਤ ਸਿੰਘ ਨਾਗਰਾ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਸਮਾਗਮ ਵਿਚ ਵਿਸਾਖੀ ਰਾਮ ਕੌਂਸਲਰ, ਅਮਰਦੀਪ ਸਿੰਘ ਬੈਨੀਪਾਲ, ਰਵਿੰਦਰ ਸਿੰਘ ਬਾਸੀ, ਦਵਿੰਦਰ ਸਿੰਘ ਜੱਲ੍ਹਾ ਡਾਇਰੈਕਟਰ ਮਾਰਕਫੈੱਡ ਪੰਜਾਬ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਵਲੋਂ ਗਊਆਂ ਦੇ ਚਾਰੇ ਲਈ ਭੇਜੀ ਸਹਾਇਤਾ ਰਾਸ਼ੀ ਸੌਂਪੀ <br/> ਅਗਲੀ ਖ਼ਬਰ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ-ਅਜੈ ਲਿਬੜਾ, ਵਿਧਾਇਕ ਹੈਪੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।