19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹ ਪੀੜਤਾਂ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ <br/>

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੜ੍ਹ ਪੀੜਤ ਪਰਿਵਾਰਾਂ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦੇ ਹੋਏ ਗਿਆਨੀ ਸਤਨਾਮ ਸਿੰਘ ਅਤੇ ਕੀਰਤਨ ਕਰਦਾ ਹੋਇਆ ਹਜ਼ੂਰੀ ਰਾਗੀ ਜਥਾ | ਤਸਵੀਰਾਂ: ਕਰਨ <br/> 04-09-2025
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸੰਕਟਮਈ ਸਥਿਤੀ ਦੌਰਾਨ ਹੜ੍ਹ ਪੀੜਤ ਪਰਿਵਾਰਾਂ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਭਾਈ ਦਿਲਬਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਰਸਭਿੰਨਾ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਸਮਾਗਮ ਦੀ ਸਮਾਪਤੀ ਦੌਰਾਨ ਗਿਆਨੀ ਸਤਨਾਮ ਸਿੰਘ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੀੜਤ ਲੋਕਾਂ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀਕਲਾ ਦੀ ਅਰਦਾਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਕੀਤੀ | ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਉਨ੍ਹਾਂ ਸੰਗਤਾਂ ਨੂੰ ਪੰਜਾਬ ਵਿਚ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੀ ਪ੍ਰੇਰਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਇੰਚਾਰਜ ਹਲਕਾ ਫ਼ਤਹਿਗੜ੍ਹ ਸਾਹਿਬ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਮੁੱਚੇ ਸਟਾਫ਼ ਵਲੋਂ ਆਪਣੀ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਅਸੀਂ ਅਕਾਲ ਪੁਰਖ ਅੱਗੇ ਸੰਗਤੀ ਰੂਪ ਵਿਚ ਅਰਦਾਸ ਕੀਤੀ ਹੈ ਕਿ ਪ੍ਰਮਾਤਮਾ ਪੂਰੀ ਕਾਇਨਾਤ ਨੂੰ ਇਸ ਸੰਕਟ 'ਚੋਂ ਕੱਢ ਕੇ ਚੜ੍ਹਦੀਕਲਾ ਬਖ਼ਸ਼ਣ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਬਲਜੀਤ ਸਿੰਘ ਭੁੱਟਾ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਾਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੂਰੀ ਪ੍ਰਤੀਬੱਧਤਾ ਨਾਲ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ 'ਤੇ ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਬਲਜੀਤ ਸਿੰਘ ਭੁੱਟਾ, ਜੋਗਾ ਸਿੰਘ ਸੁਪਰਵਾਈਜ਼ਰ, ਜਗਮੀਤ ਸਿੰਘ ਜੱਗਾ, ਨਰਿੰਦਰ ਸਿੰਘ ਰਸੀਦਪੁਰ, ਗੁਰਦੀਪ ਸਿੰਘ ਨੌਲੱਖਾ, ਹਰਮਨਜੀਤ ਸਿੰਘ ਤੇ ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਸਵਰਨ ਸਿੰਘ ਗੁਪਾਲੋਂ, ਗਗਨਦੀਪ ਸਿੰਘ, ਹਰਜੀਤ ਸਿੰਘ ਅਲੀਪੁਰ, ਅਕਾਸ਼ਦੀਪ ਸਿੰਘ, ਬਲਜੀਤ ਸਿੰਘ ਅਕਾਊਾਟੈਂਟ, ਨਰਵੀਰ ਸਿੰਘ ਖ਼ਜ਼ਾਨਚੀ, ਰਾਜਿੰਦਰ ਸਿੰਘ, ਡਾ. ਪਿ੍ਤਪਾਲ ਸਿੰਘ, ਬਿਕਰਮਜੀਤ ਸਿੰਘ ਬਾਜਵਾ, ਸਰੂਪ ਸਿੰਘ, ਭਾਈ ਗੁਰਜੰਟ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ 'ਚ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਕਰਨ 'ਤੇ ਲਗਾਈ ਪਾਬੰਦੀ <br/> ਅਗਲੀ ਖ਼ਬਰ ਸੰਤ ਰਾਮਪਾਲ ਦੇ ਅਵਤਾਰ ਦਿਵਸ ਸਮਾਗਮ ਸੰਬੰਧੀ ਸਤਲੋਕ ਆਸ਼ਰਮ ਖਮਾਣੋਂ ਦੇ ਸੇਵਾਦਾਰਾਂ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।