19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਜ਼ਿਲ੍ਹੇ 'ਚ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਕਰਨ 'ਤੇ ਲਗਾਈ ਪਾਬੰਦੀ <br/>

ਅਜੀਤ ਡੈਸਕ 04-09-2025
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਏਰੀਏ ਵਿਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਇਹ ਹੁਕਮ 25 ਅਕਤੂਬਰ ਤੱਕ ਲਾਗੂ ਰਹੇਗਾ | ਭਾਰਤ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹਥਿਆਰ ਚੁੱਕਣ 'ਤੇ ਪਾਬੰਦੀ ਲਾਗੂ ਨਹੀਂ ਹੋਵੇਗੀ |

ਪਿਛਲੀ ਖ਼ਬਰ ਸੰਘੋਲ ਵਾਸੀਆਂ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।