19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰਜ਼ ਐਸੋਸੀਏਸ਼ਨ ਨੇ ਹੜ੍ਹ ਪੀੜਤਾਂ ਲਈ ਮਾਲੀ ਸਹਾਇਤਾ ਦਿੱਤੀ <br/>

ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਰੌਸ਼ਨ ਲਾਲ ਸੂਦ ਹੜ੍ਹ ਪੀੜਤਾਂ ਦੀ ਮਦਦ ਲਈ ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ, ਕੁਲਦੀਪ ਸਿੰਘ ਮਛਰਾਏ ਨੂੰ ਰਾਸ਼ੀ ਸੌਂਪਦੇ ਹੋਏ | ਤਸਵੀਰ: ਕੇਵਲ ਸਿੰਘ <br/> 04-09-2025
ਅਮਲੋਹ, 3 ਸਤੰਬਰ (ਕੇਵਲ ਸਿੰਘ)-ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਅਮਲੋਹ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ 12 ਹਜ਼ਾਰ ਰੁਪਏ ਦੀ ਰਾਸ਼ੀ ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਮਲੋਹ ਨੂੰ ਸੌਂਪੀ ਗਈ | ਇਹ ਰਾਸ਼ੀ ਐਸੋਸੀਏਸ਼ਨ ਦੇ ਪ੍ਰਧਾਨ ਰੌਸ਼ਨ ਲਾਲ ਸੂਦ ਵਲੋਂ ਸੋਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਅਤੇ ਜਥੇਦਾਰ ਕੁਲਦੀਪ ਸਿੰਘ ਮਛਰਾਏ ਨੂੰ ਸੌਂਪੀ ਗਈ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕ ਬਹੁਤ ਪੀੜਤ ਹੋ ਰਹੇ ਹਨ ਅਤੇ ਇਹ ਸਾਡਾ ਨੈਤਿਕ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਮਦਦ ਲਈ ਅੱਗੇ ਆਈਏ | ਰੌਸ਼ਨ ਲਾਲ ਸੂਦ ਨੇ ਸਾਰੀਆਂ ਸੰਸਥਾਵਾਂ ਅਤੇ ਸਮਾਜਿਕ ਜ਼ਿੰਮੇਵਾਰ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਵਿਚ ਆਪਣਾ ਯੋਗਦਾਨ ਪਾਉਣ | ਸੁਸਾਇਟੀ ਦੇ ਅਹੁਦੇਦਾਰਾਂ ਨੇ ਰੌਸ਼ਨ ਲਾਲ ਸੂਦ ਅਤੇ ਉਨ੍ਹਾਂ ਦੀ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੋਰ ਵੀ ਲੋਕ ਜੇਕਰ ਸਹਿਯੋਗ ਦੇਣਾ ਚਾਹੁੰਦੇ ਹਨ ਤਾਂ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ, ਤਾਂ ਜੋ ਜ਼ਰੂਰਤਮੰਦਾਂ ਤੱਕ ਸਹਾਇਤਾ ਪਹੁੰਚਾਈ ਜਾ ਸਕੇ |

ਪਿਛਲੀ ਖ਼ਬਰ ਨਾਹਰ ਸ਼ੂਗਰ ਮਿੱਲ ਵਲੋਂ ਅੱਸੂ ਕੱਤਕ ਲਈ ਗੰਨੇ ਦੀ ਬਿਜਾਈ ਸੰਬੰਧੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਲੋਂ ਆਨਲਾਈਨ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।