19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਭਗੜਾਣਾ 'ਚ ਕਰਵਾਇਆ ਧਾਰਮਿਕ ਸਮਾਗਮ <br/>

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭਗੜਾਣਾ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਪ੍ਰਬੰਧਕ ਜਥੇਦਾਰ ਜਸਮੇਰ ਸਿੰਘ ਬਲਸੂਆਂ ਲੰਗਰ ਵਿਚ ਸੇਵਾਵਾਂ ਨਿਭਾਉਂਦੇ ਹੋਏ ਤੇ ਹੋਰ ਸੇਵਾਦਾਰ | ਤਸਵੀਰ: ਕਰਨ <br/> 04-09-2025
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਭਗੜਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਸਮਾਗਮ ਦੌਰਾਨ ਕਥਾਵਾਚਕ ਭਾਈ ਰਾਜਪਾਲ ਸਿੰਘ ਰਾਜੀ ਨੇ ਸੰਗਤਾਂ ਨਾਲ ਗੁਰਮਤਿ ਕਥਾ ਵਿਚਾਰਾਂ ਦੀ ਸਾਂਝ ਪਾਈ ਜਦੋਂਕਿ ਹਜ਼ੂਰੀ ਰਾਗੀ ਭਾਈ ਬਲਜਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜਥੇਦਾਰ ਜਸਮੇਰ ਸਿੰਘ ਬਲਸੂਆਂ ਨੇ ਧਾਰਮਿਕ ਸਮਾਗਮਾਂ 'ਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸੈਂਕੜੇ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ, ਸਾਨੂੰ ਇਸ ਨਾਜ਼ੁਕ ਤੇ ਸੰਕਟਮਈ ਸਥਿਤੀ ਵਿਚ ਗੁਰੂ ਸਾਹਿਬ ਵਲੋਂ ਦਿੱਤੇ ਗਏ ਸਿਧਾਂਤਾਂ 'ਤੇ ਪਹਿਰਾ ਦਿੰਦੇ ਹੋਏ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਸਮਾਗਮ ਦੀ ਸਮਾਪਤੀ ਮੌਕੇ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੁੱਖ ਸ਼ਾਂਤੀ, ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ 'ਤੇ ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਕਰਮ ਸਿੰਘ, ਰਣਧੀਰ ਸਿੰਘ, ਸਾਗਰ ਸਿੰਘ ਮੰਤਰੀ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਅਜੀਤ ਸਿੰਘ, ਸੁੱਚਾ ਸਿੰਘ, ਪ੍ਰੀਤਮ ਸਿੰਘ, ਕੁਲਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਹਾਈ ਫਲੱਡ ਤੋਂ ਬਾਅਦ ਹਰੀਕੇ ਹਥਾੜ ਖੇਤਰ 'ਚ ਲੋਕਾਂ ਦੀਆਂ ਵਧੀਆਂ ਮੁਸੀਬਤਾਂ ਅਗਲੀ ਖ਼ਬਰ ਸੜਕਾਂ ਦੇ ਕਿਨਾਰੇ ਗਾਵਾਂ, ਮੱਝਾਂ, ਭੇਡਾਂ, ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।