16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸੰਗਠਨ ਸਿਰਜਨ ਅਭਿਆਨ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ <br/>

ਅਜੀਤ ਡੈਸਕ 22-09-2025
ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਪ.ਪ)-ਫ਼ਤਹਿਗੜ੍ਹ ਸਾਹਿਬ ਆਲ ਇੰਡੀਆ ਕਾਂਗਰਸ ਕਮੇਟੀ (1933) ਵਲੋਂ ਚਲਾਏ ਜਾ ਰਹੇ ਸੰਗਠਨ ਸਿਰਜਨ ਅਭਿਆਨ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹੋਈ | ਜਿਸ ਵਿਚ ਆਲ ਇੰਡੀਆ ਕਾਂਗਰਸ ਵਲੋਂ ਨਿਯੁਕਤ ਆਬਜ਼ਰਵਰ ਸਚਿਨ ਯਾਦਵ, ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਪੰਜਾਬ ਕਾਂਗਰਸ ਵਲੋਂ ਨਿਯੁਕਤ ਸਹਿ ਆਬਜ਼ਰਵਰ ਮਦਨ ਲਾਲ ਜਲਾਲਪੁਰ ਸਾਬਕਾ ਵਿਧਾਇਕ ਨੇ ਸ਼ਿਰਕਤ ਕੀਤੀ | ਪ੍ਰੈੱਸ ਕਾਨਫਰੰਸ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਿਯੁਕਤ ਆਬਜ਼ਰਵਰ ਵਿਧਾਇਕ ਅਤੇ ਸਾਬਕਾ ਮੰਤਰੀ ਸਚਿਨ ਯਾਦਵ ਨੇ ਕਿਹਾ ਕਿ ਇਹ ਅਭਿਆਨ ਪਾਰਟੀ ਦੀ ਸੰਗਠਨਕ ਢਾਂਚੇ ਨੂੰ ਬੁਨਿਆਦੀ ਪੱਧਰ ਤੋਂ ਮਜ਼ਬੂਤ ਕਰਨ ਲਈ ਹੈ | ਉਨ੍ਹਾਂ ਕਿਹਾ ਕਿ ਅਿਖ਼ਲ ਭਾਰਤੀ ਕਾਂਗਰਸ ਕਮੇਟੀ ਦੇ ਅਹਿਮਦਾਬਾਦ ਅਧਿਵੇਸ਼ਨ ਤੋਂ ਬਾਅਦ ਪਾਰਟੀ ਨੇ ਇਹ ਮਹੱਤਵਪੂਰਨ ਅਭਿਆਨ ਸ਼ੁਰੂ ਕੀਤਾ ਹੈ, ਜਿਸ ਰਾਹੀਂ ਜ਼ਿਲ੍ਹਾ ਕਾਂਗਰਸ ਕਮੇਟੀਆਂ ਨੂੰ ਲੋਕਤਾਂਤਰਿਕ ਪ੍ਰਕਿਰਿਆ ਰਾਹੀਂ ਦੁਬਾਰਾ ਮਜ਼ਬੂਤ ਕੀਤਾ ਜਾਵੇਗਾ | ਜ਼ਿਲ੍ਹਾ ਕਾਂਗਰਸ ਕਮੇਟੀਆਂ ਦੀ ਮਜ਼ਬੂਤੀ ਤੇ ਪੁਨਰਗਠਨ ਹਰ ਜ਼ਿਲ੍ਹੇ 'ਚ ਕਾਂਗਰਸ ਕਮੇਟੀ ਨੂੰ ਹੋਰ ਸਰਗਰਮ ਬਣਾਇਆ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨਾਂ ਦੀ ਚੋਣ, ਨਿਯੁਕਤੀ ਅਤੇ ਉਨ੍ਹਾਂ ਦੀ ਜਵਾਬਦੇਹੀ ਲਈ ਸਪਸ਼ਟ ਨੀਤੀ ਤਹਿਤ ਕੰਮ ਕੀਤਾ ਜਾਵੇਗਾ | ਕਾਰਜਕਾਰੀ ਸਮਿਤੀ ਦੇ ਮੈਂਬਰਾਂ ਨੂੰ ਸਪਸ਼ਟ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਉਹ ਲੋਕਾਂ ਨਾਲ ਸੀਧਾ ਜੁੜ ਕੇ ਕੰਮ ਕਰਨ | ਉਨ੍ਹਾਂ ਨੇ ਕਿਹਾ ਕਿ ਸਿਰਫ਼ ਨੇਤਿ੍ਤਵ ਬਦਲਣਾ ਹੀ ਨਹੀਂ, ਸਗੋਂ ਅਜਿਹਾ ਨੇਤਿ੍ਤਵ ਤਿਆਰ ਕਰਨਾ ਹੈ ਜੋ ਲੋਕਾਂ ਵਿਚ ਸਰਗਰਮ ਹੋਵੇ ਅਤੇ ਕਾਰਕੁਨਾਂ ਨਾਲ ਨਿਰੰਤਰ ਸੰਪਰਕ ਰੱਖੇ | ਇਹ ਨੇਤਿ੍ਤਵ ਪਾਰਟੀ ਦੇ ਅਸਲ ਮੁੱਲਾਂ ਅਤੇ ਆਦਰਸ਼ਾਂ ਨੂੰ ਜਨਤਾ ਤੱਕ ਪਹੁੰਚਾਉਣ ਵਿਚ ਅਗਵਾਈ ਕਰੇਗਾ | ਉਨ੍ਹਾਂ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਨਿਯੁਕਤ ਆਬਜ਼ਰਵਰ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਪਾਰਟੀ ਦੇ ਹਰੇਕ ਪੱਧਰ ਦੇ ਕਰਮਚਾਰੀਆਂ, ਚੁਣੇ ਹੋਏ ਪ੍ਰਤਿਨਿਧੀਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਨਾਲ ਮਿਲਣ | ਉਨ੍ਹਾਂ ਦੀਆਂ ਰਾਏ, ਸੁਝਾਅ ਅਤੇ ਸ਼ਿਕਾਇਤਾਂ ਇਕੱਠੀਆਂ ਕਰਕੇ ਪਾਰਟੀ ਹਾਈਕਮਾਂਡ ਤੱਕ ਭੇਜਣ | ਇਸ ਪ੍ਰਕਿਰਿਆ ਰਾਹੀਂ ਪਾਰਟੀ ਦੀਆਂ ਕਮੇਟੀਆਂ ਵਿਚ ਨਵੀਂ ਊਰਜਾ ਅਤੇ ਲੋਕਤਾਂਤਰਿਕਤਾ ਆਵੇਗੀ | ਜ਼ਿਲ੍ਹਾ ਕਾਂਗਰਸ ਕਮੇਟੀਆਂ ਨੂੰ ਜਨਤਾ ਦੀਆਂ ਅਸਲੀ ਸਮੱਸਿਆਵਾਂ ਜਿਵੇਂ ਕਿ ਕਿਸਾਨਾਂ ਦੇ ਮੁੱਦੇ, ਬੇਰੁਜ਼ਗਾਰੀ, ਸਿੱਖਿਆ, ਸਿਹਤ ਅਤੇ ਲੋਕਾਂ ਦੇ ਰੋਜ਼ਮੱਰਾ ਦੇ ਮਸਲੇ ਨਾਲ ਸੀਧਾ ਜੋੜਿਆ ਜਾਵੇਗਾ | ਹਰ ਕਮੇਟੀ ਇਹ ਯਕੀਨੀ ਬਣਾਏਗੀ ਕਿ ਕਾਂਗਰਸ ਪਾਰਟੀ ਦੀ ਨੀਤੀ ਤੇ ਵਿਚਾਰਧਾਰਾ ਲੋਕਾਂ ਤੱਕ ਸਪਸ਼ਟ ਅਤੇ ਸਹੀ ਢੰਗ ਨਾਲ ਪਹੁੰਚੇ | ਪਾਰਟੀ ਦੇ ਸਾਰੇ ਕਰਮਚਾਰੀ, ਨੌਜਵਾਨ, ਮਹਿਲਾ ਵਰਗ, ਮਜ਼ਦੂਰ ਤੇ ਕਿਸਾਨ ਪੱਖੀ ਯੂਨਿਟਾਂ ਨੂੰ ਅਭਿਆਨ ਨਾਲ ਜੋੜਿਆ ਜਾਵੇਗਾ | ਇਸ ਨਾਲ ਹਰ ਇਕ ਕਰਮਚਾਰੀ ਆਪਣੇ ਆਪ ਨੂੰ ਪਾਰਟੀ ਦੇ ਫ਼ੈਸਲੇ ਕਰਨ ਦੀ ਪ੍ਰਕਿਰਿਆ ਨਾਲ ਜੁੜਿਆ ਮਹਿਸੂਸ ਕਰੇਗਾ | ਯਾਦਵ ਨੇ ਕਿਹਾ ਕਿ ਇਹ ਅਭਿਆਨ ਕੇਵਲ ਇਕ ਪ੍ਰਕਿਰਿਆ ਨਹੀਂ ਸਗੋਂ ਕਾਂਗਰਸ ਪਾਰਟੀ ਨੂੰ ਨਵੀਂ ਦਿਸ਼ਾ ਤੇ ਨਵੀਂ ਤਾਕਤ ਦੇਣ ਵਾਲਾ ਵੱਡਾ ਕਦਮ ਹੈ¢ ਸਾਡਾ ਮਕਸਦ ਹੈ ਕਿ ਹਰ ਜ਼ਿਲ੍ਹਾ ਕਮੇਟੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿਚ ਅਗੇਵਨ ਹੋਵੇ ¢ ਕਾਂਗਰਸ ਪਾਰਟੀ ਦੀ ਸਿਆਸਤ ਹਮੇਸ਼ਾ ਜਨਤਾ ਨਾਲ ਜੁੜੀ ਰਹੀ ਹੈ ਅਤੇ ਇਹ ਅਭਿਆਨ ਉਸ ਪਰੰਪਰਾ ਨੂੰ ਹੋਰ ਮਜ਼ਬੂਤ ਕਰਨ ਵਾਲਾ ਹੈ | ਅੰਤ ਵਿਚ ਉਨ੍ਹਾਂ ਕਿਹਾ ਕਿ ਇਹ ਅਭਿਆਨ ਪਾਰਟੀ ਦੇ ਗ੍ਰਾਸਰੂਟ ਪੱਧਰ ਨੂੰ ਹੋਰ ਪੱਕਾ ਕਰੇਗਾ ਅਤੇ ਭਵਿੱਖ ਵਿਚ ਕਾਂਗਰਸ ਪਾਰਟੀ ਨੂੰ ਨਵੀਂ ਊਰਜਾ ਦੇ ਨਾਲ ਲੋਕਾਂ ਦੀ ਆਵਾਜ਼ ਬਣਾਏਗਾ | ਇਸ ਮੌਕੇ ਉਨ੍ਹਾਂ ਦੇ ਨਾਲ ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਪੰਜਾਬ ਕਾਂਗਰਸ ਵਲੋਂ ਸਹਿ ਆਬਜ਼ਰਵਰ ਮਦਨ ਲਾਲ ਜਲਾਲਪੁਰ ਸਾਬਕਾ ਵਿਧਾਇਕ, ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਮੀਟਿੰਗ ਦÏਰਾਨ ਸੰਬੋਧਨ ਕੀਤਾ | ਇਸ ਮੌਕੇ ਸਹਿ ਆਬਜ਼ਰਵਰ ਕਸਤੂਰੀ ਲਾਲ ਮਿੱਟੂ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਅਹੁਦੇਦਾਰ, ਬਲਾਕ ਪ੍ਰਧਾਨਾਂ, ਪਿੰਡ ਪੱਧਰ ਦੇ ਸਰਪੰਚਾਂ, ਯੂਥ ਕਾਂਗਰਸ, ਮਹਿਲਾ ਕਾਂਗਰਸ, ਕੌਂਸਲਰ, ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਾਈ |

ਪਿਛਲੀ ਖ਼ਬਰ ਕੁਲਦੀਪ ਸਿੱਧੂਪੁਰ ਵਲੋਂ ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਨਾਲ ਵਿਸ਼ੇਸ ਮੁਲਾਕਾਤ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 75ਵਾਂ ਜਨਮ ਦਿਨ ਤਿ੍ਵੈਣੀ ਤੇ 25 ਹੋਰ ਬੂਟੇ ਲਗਾ ਕੇ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।