16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕੁਲਦੀਪ ਸਿੱਧੂਪੁਰ ਵਲੋਂ ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਨਾਲ ਵਿਸ਼ੇਸ ਮੁਲਾਕਾਤ <br/>

ਕੁਲਦੀਪ ਸਿੰਘ ਸਿੱਧੂਪੁਰ ਪਾਰਟੀ ਦੇ ਜਰਨਲ ਸਕੱਤਰ ਅਰੁਣ ਸਿੰਘ ਨਾਲ ਮੁਲਾਕਾਤ ਕਰਨ ਮੌਕੇ | ਅਜੀਤ ਤਸਵੀਰ <br/> 22-09-2025
ਖਮਾਣੋਂ, 21 ਸਤੰਬਰ (ਮਨਮੋਹਣ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਵਲੋਂ ਨਵੀਂ ਦਿੱਲੀ ਵਿਖੇ ਪਾਰਟੀ ਦੇ ਸੀਨੀਅਰ ਨੇਤਾ ਤੇ ਜਨਰਲ ਸਕੱਤਰ ਅਰੁਣ ਸਿੰਘ ਨਾਲ ਵਿਸ਼ੇਸ ਮੁਲਾਕਾਤ ਕੀਤੀ ਗਈ | ਜਿਸ ਦੌਰਾਨ ਸਿੱਧੂਪੁਰ ਵਲੋਂ ਉਨ੍ਹਾਂ ਨਾਲ ਪੰਜਾਬ ਦੇ ਤਾਜ਼ਾ ਹਾਲਾਤਾਂ ਬਾਰੇ ਚਰਚਾ ਕੀਤੀ ਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਅਰੁਣ ਸਿੰਘ ਨੂੰ ਗਰਾਊਾਡ ਦੀ ਸਥਿਤੀ ਬਾਰੇ ਜਾਣੂ ਕਰਵਾਇਆ | ਇਸ ਮੋਕੇ ਕੁਲਦੀਪ ਸਿੰਘ ਸਿੱਧੂਪੁਰ ਨੇ ਪੰਜਾਬ ਵਿਚ ਹੋਣ ਵਾਲੀਆ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਤੇ ਸੀਨੀਅਰ ਆਗੂ ਅਰੁਣ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਿੱਧੂਪੁਰ ਨੇ ਕਿਹਾ ਕਿ ਉਹ ਨੌਜਵਾਨ ਆਗੂਆਂ ਨੂੰ ਨਾਲ ਲੈ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਮਿਹਨਤ ਕਰਨ ਵਿਚ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਹਾਈਕਮਾਨ ਜਿਥੇ ਨੌਜਵਾਨਾਂ ਨੂੰ ਅੱਗੇ ਲਿਆਉਣਾ ਚਾਹੁੰਦੀ ਹੈ | ਉਥੇ ਹੀ ਦੇਸ਼ ਦੇ ਭਵਿੱਖ ਨੂੰ ਤੈਅ ਕਰਨ ਵਾਸਤੇ ਨੌਜਵਾਨਾਂ ਦਾ ਰਾਜਨੀਤੀ ਦੇ ਵਿਚ ਆਉਣਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗ਼ਰੀਬਾਂ ਦੇ ਡਿੱਗੇ ਘਰਾਂ ਬਾਰੇ ਵਿਸਤਾਰ ਚਰਚਾ ਕੀਤੀ | ਜਿਸ ਸੰਬੰਧੀ ਦਫ਼ਤਰ ਇੰਚਾਰਜ ਤੇ ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਨਾਲ ਹਿੱਕ ਡਾਹ ਕੇ ਖੜੇ੍ਹ ਹਨ |

ਪਿਛਲੀ ਖ਼ਬਰ ਸਰਬੱਤ ਦੇ ਭਲੇ ਤੇ ਹੜ੍ਹ ਪੀੜਤਾਂ ਦੇ ਸੁੱਖ ਲਈ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ <br/> ਅਗਲੀ ਖ਼ਬਰ ਸੰਗਠਨ ਸਿਰਜਨ ਅਭਿਆਨ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।