16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਰਬੱਤ ਦੇ ਭਲੇ ਤੇ ਹੜ੍ਹ ਪੀੜਤਾਂ ਦੇ ਸੁੱਖ ਲਈ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ <br/>

ਅਜੀਤ ਡੈਸਕ 22-09-2025
ਰਾਜਪੁਰਾ, 21 ਸਤੰਬਰ (ਜੀ. ਪੀ. ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਧਾਨ ਸੇਵਕ ਸਿੰਘ ਦੀ ਦੇਖ-ਰੇਖ 'ਚ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ, ਹੜ੍ਹ ਪੀੜਤਾਂ ਦੇ ਸੁੱਖਾਂ ਤੇ ਮੁੜ ਬਸੇਵੇ ਲਈ ਅਤੇ ਇਲਾਕੇ ਦੀਆਂ ਸੁੱਖ ਸ਼ਾਂਤੀ ਲਈ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ | ਜਿਸ ਵਿਚ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਅਤੇ ਸਿਆਸੀ ਹਸਤੀਆਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰ ਵੀ ਨਤਮਸਤਕ ਹੋਏ | ਇਸ ਦੌਰਾਨ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਆਪਣੇ ਸਾਥੀਆਂ ਨਾਲ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਣ ਗੁਰਦੁਆਰਾ ਸਾਹਿਬ ਪਹੁੰਚੇ | ਇਸ ਮੌਕੇ ਕੀਰਤਨ ਦਰਬਾਰ ਸਜਾਏ ਗਏ ਅਤੇ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਕਥ ਕੀਰਤਨ ਨਾਲ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਿਆ ਤੇ ਹੜ੍ਹ ਪੀੜਤਾਂ ਦੇ ਸੁੱਖਾਂ ਅਤੇ ਮੁੜ ਬਸੇਬੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਬਲਜਿੰਦਰ ਸਿੰਘ, ਗੁਰਚਰਨਜੀਤ ਸਿੰਘ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਮੋਹਨ ਸਿੰਘ, ਪ੍ਰਦੀਪ ਸਿੰਘ, ਅਵਤਾਰ ਸਿੰਘ, ਅਜਾਇਬ ਸਿੰਘ, ਨਵਜੋਤ ਸਿੰਘ, ਗੁਰਕੀਰਤ ਸਿੰਘ, ਤਲਵਿੰਦਰ ਸਿੰਘ, ਰਾਜਿੰਦਰ ਸਿੰਘ ਰਾਜੂ ਸਮੇਤ ਹੋਰਾਂ ਨੇ ਆਪਣੀ ਸੇਵਾ ਨਿਭਾਈ |

ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੀਆਂ ਖਿਡਾਰਨਾਂ ਨੇ ਕਿੱਕ ਬਾਕਸਿੰਗ 'ਚ ਜਿੱਤੇ ਤਗਮੇ <br/> ਅਗਲੀ ਖ਼ਬਰ ਕੁਲਦੀਪ ਸਿੱਧੂਪੁਰ ਵਲੋਂ ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਨਾਲ ਵਿਸ਼ੇਸ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।