16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਮਾਤਾ ਗੁਜਰੀ ਸਕੂਲ ਦੀਆਂ ਖਿਡਾਰਨਾਂ ਨੇ ਕਿੱਕ ਬਾਕਸਿੰਗ 'ਚ ਜਿੱਤੇ ਤਗਮੇ <br/>

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਨੇੜੇ ਦੇਵੀਗੜ੍ਹ ਦੀਆਂ ਜੇਤੂ ਖਿਡਾਰਨਾਂ ਨੂੰ ਸਨਮਾਨਿਤ ਕਰਦੇ ਹੋਏ ਨਿਰਦੇਸ਼ਕ ਭੁਪਿੰਦਰ ਸਿੰਘ ਅਤੇ ਪ੍ਰਧਾਨ ਰਵਿੰਦਰ ਕੌਰ | ਅਜੀਤ ਤਸਵੀਰ <br/> 22-09-2025
ਦੇਵੀਗੜ੍ਹ, 21 ਸਤੰਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਨੇੜੇ ਦੇਵੀਗੜ੍ਹ ਦੀਆਂ ਖਿਡਾਰਨਾਂ ਨੇ 69ਵੀਂ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਪਟਿਆਲਾ ਦੇ ਸਰਕਾਰੀ ਹਿੰਦੂ ਪਬਲਿਕ ਸਕੂਲ ਵਿਚ ਹੋਏ ਇਸ ਟੂਰਨਾਮੈਂਟ ਵਿਚ ਅਨੇਕਾਂ ਸਕੂਲਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ | ਜਿਸ ਵਿਚ ਅੰਡਰ-17 ਸ਼ੇ੍ਰਣੀ ਵਿਚ ਸਕੂਲ ਦੀ ਖਿਡਾਰਨ ਇਸ਼ਮੀਤ ਕੌਰ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਕਾਂਗਸੀ ਦਾ ਤਗਮਾ ਜਿੱਤਿਆ | ਇਸੇ ਤਰ੍ਹਾਂ ਅੰਡਰ-14 ਸ਼੍ਰੇਣੀ ਵਿਚ ਨਮਨਜੋਤ ਕੌਰ ਨੇ ਆਪਣੇ ਹੌਂਸਲੇ ਅਤੇ ਜ਼ਬਰਦਸਤ ਪ੍ਰਦਰਸ਼ਨ ਨਾਲ ਚਾਂਦੀ ਦਾ ਤਗਮਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ | ਦੋਨਾਂ ਹੀ ਖਿਡਾਰਨਾਂ ਦੀ ਮਿਹਨਤ, ਦਿ੍ੜ੍ਹਤਾ ਅਤੇ ਜਜ਼ਬੇ ਨੇ ਸਕੂਲ ਦੀ ਸਫਲਤਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਸਕੂਲ ਦੀਆਂ ਖਿਡਾਰਨਾਂ ਦੀ ਇਸ ਉਪਲਬਧੀ 'ਤੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ | ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਸ੍ਰੀਮਤੀ ਰਵਿੰਦਰ ਕੌਰ, ਪਿ੍ੰਸੀਪਲ ਸ੍ਰੀਮਤੀ ਮਮਤਾ ਮੱਕੜ, ਅਕਾਦਮਿਕ ਡਾਇਰੈਕਟਰ ਮੈਡਮ ਵਾਲੀਆ ਅਤੇ ਕੋਚ ਹਰਦੀਪ ਕੁਮਾਰ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਕਿਹਾ ਕਿ ਇਸ਼ਮੀਤ ਕੌਰ ਅਤੇ ਨਮਨਜੋਤ ਕੌਰ ਵਰਗੀਆਂ ਧੀਆਂ ਸਾਡੇ ਲਈ ਮਾਣ ਹਨ | ਉਨ੍ਹਾਂ ਦੀ ਇਹ ਸਫਲਤਾ ਹੋਰ ਬੱਚਿਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤਮੰਦ ਜੀਵਨ ਲਈ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ |

ਪਿਛਲੀ ਖ਼ਬਰ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਸਰਬੱਤ ਦੇ ਭਲੇ ਤੇ ਹੜ੍ਹ ਪੀੜਤਾਂ ਦੇ ਸੁੱਖ ਲਈ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।