ਸਮਾਣਾ, 21 ਸਤੰਬਰ (ਸਾਹਿਬ ਸਿੰਘ)-ਸਮਾਣਾ ਦੇ ਪਿੰਡ ਬਦਨਪੁਰ 'ਚ ਇਕ ਕੋਠੀ ਵਿਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਪੁਲਿਸ ਨੇ ਪਰਿਵਾਰ ਦੇ ਮੈਂਬਰ ਦੇ ਬਿਆਨ ਦੇ ਆਧਾਰ 'ਤੇ ਧਾਰਾ 173 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਕਾਰਵਾਈ ਕਰਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਿੱਕੀ ਪੁੱਤਰ ਭਾਨ ਚੰਦ ਵਾਸੀ ਪ੍ਰਤਾਪ ਕਾਲੋਨੀ ਸਮਾਣਾ ਕੋਠੀ ਵਿਚ ਕੰਮ ਕਰ ਰਿਹਾ ਸੀ | ਲੋਹੇ ਦੀ ਗਰਿੱਲ ਚੁੱਕਦੇ ਸਮੇਂ ਗਰਿੱਲ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿਚ ਆ ਗਈ, ਜਿਸ ਨਾਲ ਉਸ ਨੂੰ ਕਰੰਟ ਲੱਗ ਗਿਆ ਤੇ ਉਸ ਦੀ ਮੌਤ ਹੋ ਗਈ |