03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਪਾਹ ਸੈਂਟਰ ਦੀ ਆੜ ਹੇਠ ਚਲਦੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

ਅਜੀਤ ਡੈਸਕ 23-09-2025
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਪੱਤਰ ਪ੍ਰੇਰਕ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਪਿੰਡ ਅੱਤੇਵਾਲੀ ਨੇੜੇ ਇਕ ਸਪਾਹ ਸੈਂਟਰ ਦੀ ਆੜ ਹੇਠ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ ਫ਼ਤਹਿਗੜ੍ਹ ਸਾਹਿਬ ਸੁਖਨਾਜ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਹੈ | ਜਿਸ ਦੌਰਾਨ ਪੁਲਿਸ ਨੇ ਇਕ ਔਰਤ ਨੂੰ ਗਿ੍ਫ਼ਤਾਰ ਵੀ ਕੀਤਾ ਹੈ | ਜਿਸ ਸੰਬੰਧੀ ਥਾਣਾ ਫ਼ਤਹਿਗੜ੍ਹ ਸਾਹਿਬ ਵਿਚ ਧਾਰਾ 3, 4, 5 ਇਮੋਰਲ ਟ੍ਰੈਫ਼ਿਕ ਐਕਟ ਪ੍ਰੋਫੈਸਨ 1956 ਅਧੀਨ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਮੁਕੱਦਮੇ 'ਚ ਨਾਮਜ਼ਦ ਔਰਤ ਦਾ ਪਤੀ ਫ਼ਿਲਹਾਲ ਪੁਲਿਸ ਗਿ੍ਫ਼ਤ ਤੋਂ ਬਾਹਰ ਹੈ, ਜਿਸ ਦੀ ਭਾਲ ਜਾਰੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਸਪਾਹ ਸੈਂਟਰ ਦੀ ਆੜ ਹੇਠ ਪਤੀ-ਪਤਨੀ ਵਲੋਂ ਪਿਛਲੇ ਕੁਝ ਦਿਨਾਂ ਤੋਂ ਉੱਥੇ ਦੇਹ ਵਪਾਰ ਦਾ ਕਥਿਤ ਧੰਦਾ ਚਲਾਇਆ ਜਾ ਰਿਹਾ ਸੀ | ਉਨ੍ਹਾਂ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਵਿਧਾਇਕ ਗੁਰਿੰਦਰ ਗੈਰੀ ਬੜਿੰਗ ਨੇ ਅਮਲੋਹ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਸੰਤ ਪੌਲ ਹੀਲਿੰਗ ਚਰਚ ਤੇ ਪਾਸਟਰ ਮਨਿਸਟਰੀ ਨੇ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।