03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਵਿਧਾਇਕ ਗੁਰਿੰਦਰ ਗੈਰੀ ਬੜਿੰਗ ਨੇ ਅਮਲੋਹ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਅਜੀਤ ਡੈਸਕ 23-09-2025
ਅਮਲੋਹ, 22 ਸਤੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਅਮਲੋਹ ਅਨਾਜ ਮੰਡੀ ਵਿਚ ਸਰਕਾਰੀ ਤੌਰ 'ਤੇ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ | ਖ਼ਰੀਦ ਪ੍ਰਕਿਰਿਆ ਦਾ ਰਸਮੀ ਆਗਾਜ਼ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾ ਕੇ ਕੀਤਾ ਗਿਆ | ਇਸ ਦੌਰਾਨ ਵਿਧਾਇਕ ਬੜਿੰਗ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ 'ਚ ਆਉਣ ਵਾਲੇ ਕਿਸਾਨਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਵੋਤਮ ਖ਼ਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ | ਵਿਧਾਇਕ ਗੈਰੀ ਬੜਿੰਗ ਵਲੋਂ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਖ਼ਰੀਦ ਸੰਬੰਧੀ ਕੀਤੇ ਗਏ ਸਮੁੱਚੇ ਪ੍ਰਬੰਧਾਂ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ ਆਦਿ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਵੱਖ-ਵੱਖ ਏਜੰਸੀਆਂ ਦੇ ਪ੍ਰਤੀਨਿਧਾਂ ਨੂੰ ਵੀ ਜਿਨਸ ਦੀ ਨਾਲੋਂ-ਨਾਲ ਖ਼ਰੀਦ ਕਰਨ ਅਤੇ ਮੰਡੀਆਂ 'ਚੋਂ ਲਿਫ਼ਟਿੰਗ ਕਰਵਾਉਣ ਸੰਬੰਧੀ ਹਦਾਇਤਾਂ ਦਿੱਤੀਆਂ | ਇਸ ਦੌਰਾਨ ਉਨ੍ਹਾਂ ਨੇ ਆੜ੍ਹਤੀਆਂ ਨਾਲ ਮੀਟਿੰਗ ਵੀ ਕੀਤੀ | ਵਿਧਾਇਕ ਗੈਰੀ ਬੜਿੰਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਤੇ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਬਿਲਕੁਲ ਵੀ ਕਟਾਈ ਨਾ ਕਰਨ | ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਵੀ ਕੀਤੀ ਅਤੇ ਝੋਨੇ ਦੇ ਸਮੁੱਚੇ ਖ਼ਰੀਦ ਕਾਰਜਾਂ ਨੂੰ ਸਹੀ ਢੰਗ ਨਾਲ ਨੇਪਰੇ ਚੜ੍ਹਾਉਣ ਵਿਚ ਸਮੂਹ ਸੰਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ |
ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਸ਼ਿੰਗਾਰਾ ਸਿੰਘ ਸਲਾਣਾ, ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਰਣਜੀਤ ਸਿੰਘ ਪਨਾਗ, ਪਾਲੀ ਅਰੋੜਾ, ਜਗਦੀਪ ਸਿੰਘ ਚੱਠਾ, ਸਕੱਤਰ ਗੁਰਜੀਤ ਸਿੰਘ, ਏ.ਐਫ.ਐਸ.ਓ. ਜਸਪਾਲ ਕੌਰ, ਸੇਵਾ ਮੁਕਤ ਸਕੱਤਰ ਸੁਰਜੀਤ ਸਿੰਘ ਚੀਮਾ, ਇੰਸਪੈਕਟਰ ਸੰਦੀਪ ਕੁਮਾਰ, ਪਰਮਵੀਰ ਸਿੰਘ, ਸੁਸ਼ੀਲ ਬਾਂਸਲ, ਸੁਖਬੀਰ ਸਿੰਘ ਗਰੇਵਾਲ, ਜਗਤਾਰ ਸਿੰਘ ਕੌਂਸਲਰ, ਆੜ੍ਹਤੀਏ ਅਤੇ ਕਿਸਾਨ ਮੌਜੂਦ ਸਨ |
ਪਿਛਲੀ ਖ਼ਬਰ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਮੰਡਿਆਲਾ ਟੈਂਕਰ ਦੁਰਘਟਨਾ ਦੀ ਦਹਿਸ਼ਤ ਪਿੰਡ ਵਾਸੀਆਂ ਦੇ ਮਨਾਂ 'ਚ ਬਰਕਰਾਰ <br/> ਅਗਲੀ ਖ਼ਬਰ ਸਪਾਹ ਸੈਂਟਰ ਦੀ ਆੜ ਹੇਠ ਚਲਦੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।