04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਭਗਵਾਨ ਵਾਲਮੀਕਿ ਦੀ ਜੈਯੰਤੀ ਮਨਾਉਣ ਸੰਬੰਧੀ ਮੀਟਿੰਗ ਹੋਈ

ਅਜੀਤ ਡੈਸਕ 23-09-2025
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਮਨਪ੍ਰੀਤ ਸਿੰਘ)-ਰਾਸ਼ਟਰੀ ਵਾਲਮੀਕੀ ਸਭਾ ਦੀ ਇਕ ਮੀਟਿੰਗ ਚੇਅਰਮੈਨ ਕੁਲਦੀਪ ਸਹੋਤਾ ਦੀ ਅਗਵਾਈ ਵਿਚ ਮਾਧੋਪੁਰ ਵਿਖੇ ਹੋਈ | ਜਿਸ 'ਚ ਵੱਡੀ ਗਿਣਤੀ ਵਿਚ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਭਗਵਾਨ ਵਾਲਮੀਕੀ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਸਭਾ ਦੇ ਚੇਅਰਮੈਨ ਕੁਲਦੀਪ ਸਿੰਘ ਸਹੋਤਾ ਨੇ ਦੱਸਿਆ ਕਿ ਰਾਸ਼ਟਰੀ ਵਾਲਮੀਕੀ ਸਭਾ ਦੀ ਅੰਤਿ੍ੰਗ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਭਗਵਾਨ ਵਾਲਮੀਕੀ ਜੀ ਦਾ ਪ੍ਰਕਾਸ਼ ਦਿਹਾੜਾ ਤ੍ਰਹਿ ਮੂਰਤੀ ਮੰਦਰ ਮਾਧੋਪੁਰ ਵਿਖੇ 12 ਅਕਤੂਬਰ ਨੂੰ ਮਨਾਇਆ ਜਾਵੇਗਾ | ਸਮਾਗਮ ਪੂਰਾ ਧਾਰਮਿਕ ਹੋਵੇਗਾ, ਉਪਰੰਤ ਗੁਰੂ ਕਾ ਲੰਗਰ ਵਰਤੇਗਾ | ਕੁਲਦੀਪ ਸਹੋਤਾ ਨੇ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਰਹਿਬਰਾਂ ਨੂੰ ਯਾਦ ਰੱਖੀਏ, ਉਨ੍ਹਾਂ ਦੀਆਂ ਯਾਦਗਾਰਾਂ ਮਨਾਉਂਦੇ ਰਹੀਏ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਡੇ ਇਤਿਹਾਸ ਸੰਬੰਧੀ ਜਾਣਕਾਰੀ ਮਿਲ ਸਕੇ | ਇਸ ਮੌਕੇ 'ਤੇ ਰਜਿੰਦਰ ਕੁਮਾਰ ਗੋਗੀ, ਧਰਮਪਾਲ ਸਹੋਤਾ, ਚਰਨਜੀਤ ਸਿੰਘ ਢੀਂਡਸਾ, ਰਜਿੰਦਰ ਸਿੰਘ ਰਾਜੂ ਸ਼ਹੀਦਗੜ੍ਹ, ਹੈਪੀ ਅਮਲੋਹ, ਦਿਲਬਾਗ਼ ਸਿੰਘ ਰੈਲੀ, ਸਤਨਾਮ ਸਿੰਘ, ਗੁਰਦੀਪ ਸਿੰਘ ਨੌਲੱਖਾ, ਸੁਰਜੀਤ ਸਿੰਘ, ਰਘਬੀਰ ਸਿੰਘ, ਕਰਨੈਲ ਸਿੰਘ, ਕਮਲਜੀਤ ਸਿੰਘ, ਗੁਲਜਾਰ ਸਿੰਘ, ਹਰਦੀਪ ਸਿੰਘ, ਜਸਵੰਤ ਸਿੰਘ ਠੇਕੇਦਾਰ, ਸੋਹਣ ਸਿੰਘ ਗੰਡਿਆਂ ਖੇੜੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਥਕ ਤੇ ਪੰਜਾਬ ਹਿਤੈਸ਼ੀਆਂ ਦੀ ਪਾਰਟੀ ਹੈ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ)-ਜਸਟਿਸ ਨਿਰਮਲ ਸਿੰਘ ਅਗਲੀ ਖ਼ਬਰ ਇਕਬਾਲ ਨਗਰ, ਸੰਤ ਨਗਰ ਦੇ ਨਾਲ ਲਗਦੀਆਂ ਗਲੀਆਂ ਨੂੰ ਪੱਕਿਆਂ ਕਰਨ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।