04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪੰਥਕ ਤੇ ਪੰਜਾਬ ਹਿਤੈਸ਼ੀਆਂ ਦੀ ਪਾਰਟੀ ਹੈ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ)-ਜਸਟਿਸ ਨਿਰਮਲ ਸਿੰਘ

ਅਜੀਤ ਡੈਸਕ 23-09-2025
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ)-ਪੰਥਕ ਅਤੇ ਪੰਜਾਬ ਹਿਤੈਸ਼ੀਆਂ ਦੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਹੈੇ | ਜਿਸ ਨੂੰ ਮਜ਼ਬੂਤ ਕਰਨ ਲਈ ਆਮ ਲੋਕਾਂ ਅਤੇ ਉਕਤ ਹਿਤੈਸ਼ੀਆਂ ਵਲੋਂ ਪੂਰਨ ਸਮਰਥਨ ਪ੍ਰਾਪਤ ਹੋ ਰਿਹਾ ਹੈ | ਜਿਸ ਦੀ ਮਿਸਾਲ ਪਾਰਟੀ ਮੈਂਬਰਸ਼ਿਪ ਭਰਤੀ ਹੈ | ਉਕਤ ਪ੍ਰਗਟਾਵਾ ਸੇਵਾ ਮੁਕਤ ਜੱਜ ਨਿਰਮਲ ਸਿੰਘ ਸਾਬਕਾ ਵਿਧਾਇਕ ਹਲਕਾ ਬਸੀ ਪਠਾਣਾ ਨੇ ਕਰਦਿਆਂ ਕਿਹਾ ਕਿ ਪੂਰੇ ਪੰਜਾਬ 'ਚ ਪਾਰਟੀ ਨੂੰ ਭਰਵਾਂ ਹੰੁਗਾਰਾ ਮਿਲ ਰਿਹਾ ਹੈ | ਪਾਰਟੀ ਦੇ ਸਟੇਟ ਡੈਲੀਗੇਟ ਤੇ ਕਾਨੂੰਨੀ ਸਲਾਹਕਾਰ ਸੇਵਾ ਮੁਕਤ ਜੱਜ ਨਿਰਮਲ ਸਿੰਘ ਨੇ ਕਿਹਾ ਕੇ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਉਸ ਵਿਅਕਤੀ ਤੱਕ ਪਹੁੰਚ ਕਰ ਰਹੇ ਹਨ | ਜਿਸ ਨੂੰ ਪੰਜਾਬ ਨਾਲ ਲਗਾਓ ਹੈ | ਜਿਹੜਾ ਕਿ ਪੰਜਾਬ ਨੂੰ ਮੁੜ ਤੋਂ ਹੱਸਦਾ ਅਤੇ ਵੱਸਦਾ ਦੇਖਣਾ ਚਾਹੁੰਦਾ ਹੈ | ਉਹ ਅੱਜ ਪਿੰਡ ਮਨੈਲਾਂ ਵਿਖੇ ਨੰਬਰਦਾਰ ਗੁਰਦੇਵ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਦੀ ਮੈਂਬਰਸ਼ਿਪ ਰਸੀਦਾਂ ਪ੍ਰਾਪਤ ਕਰਨ ਪਹੁੰਚੇ ਸਨ | ਉਨ੍ਹਾਂ ਦਾਅਵਾ ਕੀਤਾ ਕਿ ਪਿੰਡ ਮਨੈਲਾਂ 'ਚੋਂ ਨਿਰੋਲ ਮੈਂਬਰਸ਼ਿਪ ਭਰਤੀ ਕਰਕੇ 200 ਮੈਂਬਰ ਬਣਾਏ ਹਨ | ਉਨ੍ਹਾਂ ਇਸ ਮੌਕੇ ਗੁਰਦੇਵ ਸਿੰਘ ਦਾ ਹਾਲ ਜਾਣਿਆ ਅਤੇ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਕਾਮਨਾ ਕੀਤੀ | ਜਸਟਿਸ ਨਿਰਮਲ ਸਿੰਘ ਨੇ ਕਿਹਾ ਪਿਛਲੇ ਲੰਮੇ ਸਮੇਂ ਤੋ ਸ਼ੋ੍ਰਮਣੀ ਕਮੇਟੀ ਚੋਣਾਂ ਨਾ ਹੋਣ ਲਈ ਵੀ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ | ਜਿਨ੍ਹਾਂ ਨੇ ਆਪਣੇ ਇਕ ਸ਼ੋ੍ਰਮਣੀ ਕਮੇਟੀ ਮੈਂਬਰ ਰਾਹੀਂ ਇਹ ਚੋਣਾਂ ਅਦਾਲਤ 'ਚ ਸਟੇਅ ਕਰਵਾਈਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਉਹ ਇਹ ਚੋਣਾਂ ਜਲਦੀ ਕਰਵਾਏ ਜਾਣ ਸੰਬੰਧੀ ਪਾਰਟੀ ਵਲੋਂ ਲਗਾਈ ਡਿਊਟੀ ਦੇ ਮੱਦੇਨਜ਼ਰ ਕਾਨੂੰਨੀ ਚਾਰਾਜੋਈ ਕਰ ਰਹੇ ਹਨ | ਜਿਸ ਦੀ ਅਗਲੀ ਸੁਣਵਾਈ 28 ਅਕਤੂਬਰ ਹੈ | ਇਸ ਮੌਕੇ ਉਨ੍ਹਾਂ ਨੂੰ ਪਿੰਡ ਮਨੈਲਾਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮ ਸਿੰਘ ਅਤੇ ਹੋਰਨਾਂ ਨੇ ਸਿਰੋਪਾਉ ਪਾ ਕੇ ਸਨਮਾਨਿਤ ਵੀ ਕੀਤਾ | ਇਸ ਦੌਰਾਨ ਉਨ੍ਹਾਂ ਨਾਲ ਲਖਵੀਰ ਸਿੰਘ ਥਾਬਲਾਂ, ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ, ਕਸ਼ਮੀਰਾ ਸਿੰਘ ਬਿਲਾਸਪੁਰ, ਹਰਦੀਪ ਸਿੰਘ ਝੰਡਾਂ ਕੌਂਸਲਰ ਖਮਾਣੋਂ, ਗੁਰਮੀਤ ਸਿੰਘ ਸੇਵਾ ਮੁਕਤ ਅਧਿਆਪਕ, ਜਰਨੈਲ ਸਿੰਘ, ਭੁਪਿੰਦਰ ਸਿੰਘ, ਸਰਬਜੀਤ ਸਿੰਘ ਚੀਮਾ ਅਤੇ ਮਨਜੀਤ ਸਿੰਘ ਸੇਵਾ ਮੁਕਤ ਲੈਕਚਰਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਹੈਪੀ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਸਰਗਰਮ ਨੌਜਵਾਨਾਂ ਦਾ ਸਨਮਾਨ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੀ ਜੈਯੰਤੀ ਮਨਾਉਣ ਸੰਬੰਧੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।