04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

'ਆਪ' ਸਰਕਾਰ ਚਾਰ ਸਾਲਾਂ 'ਚ ਸੜਕਾਂ 'ਤੇ ਪੈਚ ਤੱਕ ਨਹੀਂ ਲਗਵਾ ਸਕੀ- ਰਾਜੂ ਖੰਨਾ

ਅਜੀਤ ਡੈਸਕ 23-09-2025
ਅਮਲੋਹ, 22 ਸਤੰਬਰ (ਸ਼ੇਰਗਿੱਲ)-ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ 'ਆਪ' ਦੀ ਸਰਕਾਰ ਨੇ ਲੋਕਾਂ ਦੀਆਂ ਸਹੂਲਤਾਂ ਲਈ ਨਵੀਆਂ ਸੜਕਾਂ ਤਾਂ ਕੀ ਬਣਾਉਣੀਆਂ ਸਨ | ਇਸ ਸਰਕਾਰ ਨੇ ਹਲਕਾ ਅਮਲੋਹ ਦੀਆਂ ਸੜਕਾਂ ਤੇ ਪਏ ਵੱਡੇ-ਵੱਡੇ ਟੋਇਆ ਤੇ ਪੈਚ ਤੱਕ ਨਹੀਂ ਲਗਾਏ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜੋ ਸੜਕਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਪਣੇ ਸਮੇਂ ਵਿਚ ਬਣਾ ਕੇ ਗਈ ਸੀ | ਉਨ੍ਹਾਂ ਸੜਕਾਂ ਦੀ ਸਾਰ ਨਾ ਤਾਂ ਕਾਂਗਰਸ ਦੀ ਸਰਕਾਰ ਨੇ ਲਈ ਤੇ ਨਾ ਹੀ 'ਆਪ' ਦੀ ਸਰਕਾਰ ਨੇ ਚਾਰ ਸਾਲਾਂ ਵਿਚ ਲਈ ਹੈ | ਜੇਕਰ ਹਲਕਾ ਅਮਲੋਹ ਦੀਆਂ ਸੜਕਾਂ ਦੀ ਗੱਲ ਕੀਤੀ ਜਾਵੇ ਉਨ੍ਹਾਂ ਵਿਚ ਨਾਭਾ ਰੋਡ ਤੋਂ ਭਗਵਾਨਪੁਰਾ, ਅਮਲੋਹ ਤੋਂ ਬੁੱਗਾ, ਬੁੱਗਾ ਕੈਂਚੀਆਂ ਤੋਂ ਚਹਿਲਾਂ ਸਮਸ਼ਪੁਰ ਰੋਡ, ਅਮਲੋਹ ਸ਼ਮਸ਼ਾਨਘਾਟ ਤੋਂ ਖਨਿਆਣ, ਰਾਏਪੁਰ ਅਰਾਇਆ, ਕਾਹਨਪੁਰਾ, ਬਦੀਨਪੁਰ, ਮੁਗਲਮਾਜਰਾ, ਸੜਕਾਂ ਵਿਚ ਪਏ ਟੋਏ ਆਪਣੀ ਕਹਾਣੀ ਆਪ ਬਿਆਨ ਕਰਦੇ ਹਨ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅਮਲੋਹ ਰਜਵਾਹਾ ਤੋਂ ਅੰਨੀਆਂ ਰੋਡ ਤੇ ਅਨਾਜ ਮੰਡੀ ਦੀਆਂ ਸੜਕਾਂ ਦੀ ਹਾਲਤ ਵੀ ਤਰਸਯੋਗ ਬਣੀ ਹੋਈ ਹੈ | ਰਾਜੂ ਖੰਨਾ ਨੇ ਕਿਹਾ ਹਲਕਾ ਵਿਧਾਇਕ ਤੇ ਪ੍ਰਸ਼ਾਸਨ ਦੇ ਵਾਰ-ਵਾਰ ਧਿਆਨ ਵਿਚ ਲਿਆਉਣ 'ਤੇ ਵੀ ਇਨ੍ਹਾਂ ਸੜਕਾਂ ਦੀ ਮੁਰੰਮਤ ਨਹੀਂ ਕਰਵਾਈ ਗਈ | ਉਨ੍ਹਾਂ ਕਿਹਾ ਕਿ ਜੇਕਰ ਹਲਕੇ ਦੇ ਦੀਆਂ ਟੁੱਟੀਆਂ ਸੜਕਾਂ ਦੀ ਹਾਲਤ ਨਾ ਸੁਧਰੀ ਤਾਂ ਕਿਸਾਨਾਂ ਨੂੰ ਅਨਾਜ ਮੰਡੀਆਂ 'ਚ ਆਪਣੇ ਝੋਨੇ ਦੀਆਂ ਭਰੀਆਂ ਟਰਾਲੀਆਂ ਨੂੰ ਕਾਫ਼ੀ ਮੁਸ਼ਕਿਲਾਂ ਹੋ ਜਾਣਗੀਆਂ, ਜਿਸ ਲਈ ਤੁਰੰਤ ਇਸ ਸਮੱਸਿਆ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਸੀਨੀਅਰ ਆਗੂ ਕੈਪਟਨ ਜਸਵੰਤ ਸਿੰਘ ਬਾਜਵਾ, ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਸਰਕਲ ਪ੍ਰਧਾਨ ਸਲਾਣਾ ਦਿਹਾਤੀ ਹਰਵਿੰਦਰ ਸਿੰਘ ਬਿੰਦਾ ਮਾਜਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕਾ ਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਮਲੋਹ ਵਿਖੇ ਅਗਰਵਾਲ ਸਮਾਜ ਵਲੋਂ ਮਹਾਰਾਜਾ ਅਗਰਸੈਨ ਜੈਯੰਤੀ ਮਨਾਈ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਦੇਣ 'ਚ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਮੋਹਰੀ-ਗੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।