15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਘੱਟ ਗਿਣਤੀ ਤੇ ਦਲਿਤ ਪੰਜਾਬ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 17-10-2025
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)-ਘੱਟ ਗਿਣਤੀ ਅਤੇ ਦਲਿਤ ਪੰਜਾਬ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਅਗਵਾਈ ਹੇਠ ਸੰਸਥਾ ਦੇ ਆਗੂਆਂ ਤੇ ਮੈਂਬਰਾਂ ਵਲੋਂ ਮਰਹੂਮ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ (ਆਈ.ਪੀ.ਐਸ.) ਅਧਿਕਾਰੀ ਦੀ ਖ਼ੁਦਕੁਸ਼ੀ ਦੇ ਮਾਮਲੇ ਸੰਬੰਧੀ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਭਾਰਤ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸ. ਮਾਧੋਪੁਰ ਨੇ ਕਿਹਾ ਕਿ ਆਈ.ਪੀ.ਐਸ. ਪੂਰਨ ਕੁਮਾਰ ਨੇ ਆਪਣੇ ਸੇਵਾ ਕਾਲ ਦੌਰਾਨ ਬਣੇ ਹਾਲਾਤਾਂ ਤੋਂ ਤੰਗ ਆ ਕੇ ਆਤਮ-ਹੱਤਿਆ ਕਰ ਲਈ ਹੈ, ਜਦਕਿ ਦੇਸ਼ ਦੇ ਸੰਵਿਧਾਨ ਅਨੁਸਾਰ ਭਾਰਤ ਵਿਚ ਹਰੇਕ ਵਿਅਕਤੀ ਧਰਮ, ਜਾਤ, ਨਸਲ, ਕੰਮ ਦੇ ਆਦਾਰ ਤੇ ਬਰਾਬਰ ਹੈ, ਇਨ੍ਹਾਂ ਆਧਾਰਾਂ ਤੇ ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾ ਸਕਦਾ | ਪਰ ਆਤਮ-ਹੱਤਿਆ ਕਰਨ ਵਾਲੇ ਆਈ.ਪੀ.ਐਸ. ਅਧਿਕਾਰੀ ਨੂੰ ਉਸ ਦੀ ਸੇਵਾ ਦੌਰਾਨ ਅਖੌਤੀ ਉੱਚ ਜਾਤੀ ਦੇ ਅਫ਼ਸਰਾਂ ਨੇ ਉਪਰੋਕਤ ਆਧਾਰਾਂ ਤੇ ਬੁਰੀ ਤਰ੍ਹਾਂ ਜ਼ਲੀਲ ਕੀਤਾ ਤੇ ਉਸ ਨੂੰ ਅਜਿਹਾ ਘਿਣਾਉਣਾ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਿਆ | ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਜ਼ਿੰਮੇਵਾਰ ਵਿਅਕਤੀਆਂ ਦੇ ਨਾਂਅ ਖ਼ੁਦਕੁਸ਼ੀ ਨੋਟ ਵਿਚ ਲਿਖੇ ਗਏ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਮੌਤ ਦੀ ਪੜਤਾਲ ਸੀ ਬੀ. ਆਈ. ਤੋਂ ਕਰਵਾਈ ਜਾਵੇ, ਜਿਹੜੀ ਸਿੱਧੇ ਤੌਰ 'ਤੇ ਸੁਪਰੀਮ ਕੋਰਟ ਦੇ ਕਿਸੇ ਸਿੰਟਿੰਗ ਜੱਜ ਦੇ ਅਧੀਨ ਹੋਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਦੋਸ਼ੀਆਂ ਨੂੰ ਆਪਣੇ ਕੀਤੇ ਦੀ ਸਜਾ ਮਿਲ ਸਕੇ | ਇਸ ਮੌਕੇ 'ਤੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ, ਭਗਤ ਸਿੰਘ ਪੰਜਕੋਹਾ ਮੁੱਖ ਸਲਾਹਕਾਰ, ਕ੍ਰਿਸ਼ਨ ਚੰਦ ਮੀਤ ਪ੍ਰਧਾਨ, ਦਰਬਾਰਾ ਸਿੰਘ ਸਰਹਿੰਦ ਵਿੱਤ ਸਕੱਤਰ, ਦਰਸ਼ਨ ਸਿੰਘ ਅਨਾਇਤਪੁਰਾ, ਸੁਖਵਿੰਦਰ ਸਿੰਘ, ਹਰਪਾਲ ਸਿੰਘ ਚਾਹਲ, ਗੁਰਚਰਨ ਸਿੰਘ, ਜਗਦੀਸ਼ ਸਿੰਘ ਰਾਣਾ, ਵਿੱਕੀ ਖੈਰਪੁਰ, ਨਿਰਮਲ ਸਿੰਘ ਬਡਾਲੀ, ਜਗਨ ਨਾਥ ਅਮਲੋਹ, ਸੁਰਿੰਦਰ ਸਿੰਘ ਸ਼ਹੀਦਗੜ੍ਹ, ਹਰਵਿੰਦਰ ਸਿੰਘ ਮੋਮੀ, ਰਾਕੇਸ਼ ਕੁਮਾਰ ਮੀਤ ਪ੍ਰਧਾਨ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਾਪਰਟੀ ਟੈਕਸ ਡਿਫਾਲਟਰਾਂ 'ਤੇ ਨਗਰ ਕੌਂਸਲ ਗੋਬਿੰਦਗੜ੍ਹ ਹੋਇਆ ਸਖ਼ਤ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਿਸ਼ੇ 'ਤੇ ਵਿਸ਼ੇਸ਼ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।