ਖਮਾਣੋਂ, 16 ਅਕਤੂਬਰ (ਮਨਮੋਹਣ ਸਿੰਘ ਕਲੇਰ)- ਖੇੜੀ ਨੌਧ ਸਿੰਘ ਪੁਲਿਸ ਨੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੀ ਜ਼ਮੀਨ ਦੀ ਮਾਲਕਣ ਮਹਿਲਾ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਲਖਵੀਰ ਸਿੰਘ ਜਦੋਂ ਦੌਰਾਨ ਗਸ਼ਤ ਸਮੇਤ ਪੁਲਿਸ ਪਾਰਟੀ ਬਡਲਾ ਚੌਕ ਵਿਖੇ ਮੌਜੂਦ ਸਨ ਤਾਂ ਵਕਤ ਕਰੀਬ ਸਾਢੇ ਪੰਜ ਵਜੇ ਸ਼ਾਮ ਨੂੰ ਜਸਵੀਰ ਸਿੰਘ ਜੇ.ਈ., ਪੀ.ਐਸ.ਪੀ.ਸੀ.ਐਲ. ਨੇ ਮੋਬਾਈਲ ਤੇ ਇਤਲਾਹ ਦਿੱਤੀ ਕਿ ਪਿੰਡ ਦਮਹੇੜੀ ਵਿਖੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੋਈ ਹੈ | ਜਦੋਂ ਉਕਤ ਅਧਿਕਾਰੀ ਆਪਣੇ ਸਾਥੀਆਂ ਦੀ ਮਦਦ ਨਾਲ ਮੌਕੇ 'ਤੇ ਪੁੱਜੇ ਤਾਂ ਉਨ੍ਹਾਂ ਲੋਕੇਸ਼ਨ ਸੰਬੰਧੀ ਪਟਵਾਰੀ ਪਿ੍ਤਪਾਲ ਨੂੰ ਪੱੁਛਿਆ ਗਿਆ ਤਾਂ ਉਨ੍ਹਾਂ ਜ਼ਮੀਨ ਦੀ ਮਲਕੀਅਤ ਪਰਮਜੀਤ ਕੌਰ ਵਾਸੀ ਪਿੰਡ ਥਾਣਾ ਖੇੜੀ ਨੌਧ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੱਸਿਆ | ਪੁਲਿਸ ਨੇ ਉਕਤ ਮਹਿਲਾ ਖ਼ਿਲਾਫ਼ ਧਾਰਾ 223 ਬੀ.ਐਨ.ਐਸ. ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |