ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਟਨੀ ਅਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਆਪਣੇ ਵਿਦਿਆਰਥੀਆਂ ਨੂੰ ਸ਼ਿਮਲਾ ਵਿਖੇ ਵਿੱਦਿਅਕ ਦੌਰਾ ਕਰਵਾਇਆ ਗਿਆ ਜਿਸ ਵਿਚ ਬੀ.ਐਸ.ਸੀ. ਮੈਡੀਕਲ ਅਤੇ ਐਮ.ਐਸ.ਸੀ. ਬਾਟਨੀ ਦੇ 30 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਸ਼ਿਮਲਾ ਦੀਆਂ ਪ੍ਰਸਿੱਧ ਥਾਵਾਂ ਜਿਵੇਂ ਇੰਡੀਅਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀ, ਦ ਰਿਜ ਅਤੇ ਮਾਲ ਰੋਡ ਆਦਿ ਇਲਾਕਿਆਂ ਦਾ ਦੌਰਾ ਵੀ ਕੀਤਾ ਗਿਆ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ ਕਿਉਂਕਿ ਇਹ ਕਿਤਾਬੀ ਗਿਆਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਵਿਚ ਵੀ ਵਾਧਾ ਕਰਦੇ ਹਨ | ਬਾਟਨੀ ਤੇ ਵਾਤਾਵਰਨ ਵਿਭਾਗ ਦੇ ਮੁਖੀ ਡਾ. ਲਵਨੀਤ ਕੌਰ ਨੇ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੌਦਿਆਂ ਸੰਬੰਧੀ ਵਿਹਾਰਕ ਗਿਆਨ ਪ੍ਰਦਾਨ ਕਰਨਾ ਅਤੇ ਇਲਾਕੇ ਦੀਆਂ ਬਨਸਪਤੀਆਂ ਤੋਂ ਜਾਣੂ ਕਰਵਾਉਣਾ ਸੀ | ਇਸ ਦੌਰੇ ਦੌਰਾਨ ਡਾ. ਵਿਜੇ, ਡਾ. ਪ੍ਰਦੀਪ ਕੁਮਾਰ ਅਤੇ ਪ੍ਰੋ. ਅਨਮੋਲ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ |