ਅਮਲੋਹ, 16 ਅਕਤੂਬਰ (ਕੇਵਲ ਸਿੰਘ)-ਅੱਜ ਅਮਲੋਹ ਸ਼ਹਿਰ ਦੇ ਵਾਰਡ ਨੰ. 13 ਵਿਖੇ ਕੌਂਸਲਰ ਜਸਵਿੰਦਰ ਸਿੰਘ ਬਿੰਦਰ ਵਲੋਂ ਵਾਟਰ ਸਪਲਾਈ ਦੇ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ 'ਤੇ ਵਾਰਡ ਵਾਸੀਆਂ ਵਲੋਂ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਨੇ ਕਿਹਾ ਕਿ ਮੇਰਾ ਮਕਸਦ ਵਾਰਡ ਦਾ ਵਿਕਾਸ ਕਰਵਾਉਣਾ ਹੈ, ਜਿਸ ਲਈ ਆਉਣ ਵਾਲੇ ਸਮੇਂ ਵਿਚ ਵੀ ਵਾਰਡ ਦੇ ਕੰਮਾਂ ਨੂੰ ਪਹਿਲ ਕੀਤੀ ਜਾਵੇਗੀ | ਉੱਥੇ ਹੀ ਅੱਜ ਵਾਰਡ ਵਿਚ ਵਾਟਰ ਸਪਲਾਈ ਦੇ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਕੰਮ ਵੀ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜਿੱਥੇ ਵਿਕਾਸ ਲਈ ਯਤਨ ਜਾਰੀ ਹਨ, ਉੱਥੇ ਹੀ ਜੇਕਰ ਵਾਰਡ ਦੇ ਲੋਕਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਸ ਮੌਕੇ 'ਤੇ ਚੇਅਰਮੈਨ ਬਲਜਿੰਦਰ ਸਿੰਘ ਘੁਕਰੀ, ਕਿਰਪਾਲ ਸਿੰਘ, ਸੁਖਵਿੰਦਰ ਸਿੰਘ, ਗੋਪੀ, ਪਿ੍ੰਸ ਅਤੇ ਵਾਰਡ ਵਾਸੀ ਮੌਜੂਦ ਸਨ |