15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੇਂਦਰ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਪੰਜਾਬ ਸਰਕਾਰ ਲਈ ਪ੍ਰੇਰਨਾ ਦਾ ਸਰੋਤ-ਕੁਲਦੀਪ ਸਿੰਘ ਸਿੱਧੂਪੁਰ

ਅਜੀਤ ਡੈਸਕ 17-10-2025
ਖਮਾਣੋਂ, 16 ਅਕਤੂਬਰ (ਮਨਮੋਹਣ ਸਿੰਘ ਕਲੇਰ)-ਭਾਜਪਾ ਪੰਜਾਬ ਦੇ ਬੁਲਾਰੇ ਅਤੇ ਹਲਕਾ ਬਸੀ ਪਠਾਣਾਂ ਦੇ ਸਰਗਰਮ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਕੇਂਦਰ ਸਰਕਾਰ ਵਲੋਂ ਪਹਿਲੇ ਦਿਨ ਤੋਂ ਹੀ ਰਾਸ਼ੀ ਜਾਰੀ ਕਰਕੇ ਜਿੱਥੇ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹੋਣ ਦਾ ਸਬੂਤ ਦਿੱਤਾ ਹੈ | ਉੱਥੇ ਹੀ ਕੇਂਦਰ ਸਰਕਾਰ ਤੋਂ ਪੰਜਾਬ ਦੀ ਝਾੜੂ ਪਾਰਟੀ ਦੀ ਸਰਕਾਰ ਨੂੰ ਸਬਕ ਲੈਣ ਦੀ ਜ਼ਰੂਰਤ ਹੈ ਕਿਉਂਕਿ ਪੰਜਾਬ ਦੀ ਸਰਕਾਰ ਸ਼ਾਇਦ ਪੰਜਾਬੀਆਂ ਦੇ ਨਾਲ ਖੜ੍ਹਨ ਵਿਚ ਅਸਫਲ ਜਾਪਦੀ ਨਜ਼ਰ ਆ ਰਹੀ ਹੈ ਕਿਉਂਕਿ ਹਾਲ ਹੀ ਵਿਚ ਕੇਂਦਰ ਸਰਕਾਰ ਦੇ ਮੰਤਰੀ ਸ਼ਿਵਰਾਜ ਚੌਹਾਨ ਵਲੋਂ ਇਕ ਵੱਡਾ ਪੈਕੇਜ ਪੰਜਾਬ ਦੇ ਉਨ੍ਹਾਂ ਹੜ੍ਹ ਪੀੜਤ ਲੋਕਾਂ ਨੂੰ ਦਿੱਤਾ ਗਿਆ ਹੈ ਜਿਨ੍ਹਾਂ ਦੇ ਹੜ੍ਹਾਂ ਦੇ ਪਾਣੀ ਦੇ ਕਾਰਨ ਘਰ ਟੁੱਟ ਕੇ ਢਹਿ ਢੇਰੀ ਹੋ ਚੁੱਕੇ ਹਨ | ਭਾਵੇਂ ਪੰਜਾਬ ਦੇ ਚੀਫ਼ ਸੈਕਟਰੀ ਵਲੋਂ ਕੁਝ ਘੱਟ ਘਰ ਟੁੱਟਣ ਦੀ ਰਿਪੋਰਟ ਭੇਜੀ ਗਈ ਸੀ | ਪ੍ਰੰਤੂ ਸ਼ਿਵਰਾਜ ਚੌਹਾਨ ਤੇ ਕੇਂਦਰ ਸਰਕਾਰ ਵਲੋਂ ਕਰੀਬ 36 ਹਜ਼ਾਰ 703 ਮਕਾਨਾਂ ਨੂੰ ਨਵਾਂ ਬਣਾਉਣ ਦਾ ਐਲਾਨ ਕੀਤਾ ਗਿਆ ਹੈ | ਜਿਸ ਵਿਚ ਹਰ ਘਰ ਨੂੰ ਇਕ ਲੱਖ 60 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ | ਸਿੱਧੂਪੁਰ ਨੇ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਉੱਥੇ ਹੀ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੀ ਧੰਨਵਾਦ ਕੀਤਾ | ਜਿਨ੍ਹਾਂ ਨੇ ਪੰਜਾਬ ਦੇ ਨਾਲ ਇਸ ਦੁੱਖ ਦੀ ਘੜੀ ਵਿਚ ਖੜ੍ਹਨ ਲਈ ਕੇਂਦਰ ਸਰਕਾਰ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ | ਉਨ੍ਹਾਂ ਕਿਹਾ ਕਿ ਆਗਾਮੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਪੰਜਾਬ ਵਾਸੀ ਭਾਜਪਾ ਨੂੰ ਮੌਕਾ ਦੇਣ ਜਾ ਰਹੇ ਹਨ | ਜਿਸ ਦਾ ਵੱਡਾ ਕਾਰਨ ਡਬਲ ਇੰਜਨ ਦੀ ਸਰਕਾਰ ਕੰਮ ਤੋਂ ਸੂਬੇ ਦੇ ਹਰੇਕ ਨਾਗਰਿਕ ਦਾ ਸੰਤੁਸ਼ਟ ਹੋਣਾ ਹੈ | ਇਸ ਤੋਂ ਇਲਾਵਾ ਕਿਸਾਨਾਂ ਲਈ ਕਣਕ ਦਾ ਬੀਜ ਲਈ ਵੱਡਾ ਪੈਕੇਜ ਦੇਣ ਦਾ ਵੀ ਐਲਾਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੇਅੰਤ ਸਿੰਘ ਗੱਗੜਵਾਲ ਪੰਚ, ਅਮਰਜੀਤ ਸਿੰਘ ਪੰਚ, ਹਰਦੀਪ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਕੌਰ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੂੰਹ 'ਚ ਅਲਸਰ ਕਈ ਗੰਭੀਰ ਬਿਮਾਰੀਆਂ ਦੇ ਹੋ ਸਕਦੇ ਸੰਕੇਤ-ਡਾ. ਰੰਧਾਵਾ <br/> ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਦੀਵਾਲੀ ਮੌਕੇ ਬਾਜ਼ਾਰਾਂ 'ਚ ਖਾਣ ਪੀਣ ਦੇ ਸਾਮਾਨ ਦੀ ਜਾਂਚ 'ਚ ਤੇਜ਼ੀ ਲਿਆਵੇ-ਸੈਦਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।