24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਖਾਣ-ਪੀਣ ਦੀਆਂ ਵਸਤਾਂ 'ਚ ਮਿਲਾਵਟਖੋਰੀ ਰੋਕਣ ਲਈ ਅਚਨਚੇਤ ਚੈਕਿੰਗ

ਅਜੀਤ ਡੈਸਕ 18-10-2025
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਸਬ ਡਵੀਜ਼ਨਾਂ ਵਿਚ ਮਿਠਾਈ ਵਿਕੇ੍ਰਤਾਵਾਂ, ਡੇਅਰੀਆਂ ਦੀਆਂ ਅਚਨਚੇਤ ਜਾਂਚ ਕਰਨ ਦੀ ਪ੍ਰਕਿਰਿਆ ਜਾਰੀ ਹੈ | ਅੱਜ ਉਪ ਮੰਡਲ ਮੈਜਿਸਟਰੇਟ ਅਰਵਿੰਦ ਕੁਮਾਰ ਗੁਪਤਾ ਦੀ ਅਗਵਾਈ ਹੇਠ ਟੀਮਾਂ ਨੇ ਸਰਹਿੰਦ ਵਿਚ ਮਿਲਾਵਟਖੋਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਲਈ ਚੈਕਿੰਗ ਅਭਿਆਨ ਚਲਾਇਆ ਅਤੇ ਵੱਖ-ਵੱਖ ਦੁਕਾਨਾਂ ਤੋਂ ਮਿਠਾਈਆਂ, ਦੁੱਧ ਸਮੇਤ ਖਾਣ ਪੀਣ ਦੀਆਂ ਹੋਰ ਵਸਤਾਂ ਦੇ ਸੈਂਪਲ ਭਰ ਕੇ ਜਾਂਚ ਲਈ ਭੇਜੇ | ਇਸ ਦੌਰਾਨ ਟੀਮਾਂ ਨੇ ਦੁਕਾਨਾਂ ਵਿਚ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦੀ ਵੀ ਪੜਤਾਲ ਕੀਤੀ | ਦੁਕਾਨਦਾਰਾਂ ਨੂੰ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ ਦੀਆਂ ਧਾਰਾਵਾਂ ਦੀ ਇੰਨ ਬਿੰਨ ਪਾਲਨਾ ਕਰਨ ਦੀ ਹਦਾਇਤ ਦਿੰਦਿਆਂ ਗੁਪਤਾ ਨੇ ਕਿਹਾ ਕਿ ਮਿਲਾਵਟਖੋਰੀ ਇਕ ਜੁਰਮ ਹੈ ਅਤੇ ਜੇਕਰ ਕੋਈ ਵੀ ਵਿਕਰੇਤਾ ਗੈਰ ਮਿਆਰੀ ਵਸਤਾਂ ਦੀ ਵਿਕਰੀ ਕਰਕੇ ਲੋਕਾਂ ਦੀ ਜਾਨ ਨੂੰ ਖ਼ਤਰੇ ਵਿਚ ਪਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਐਸ.ਡੀ.ਐਮ. ਅਰਵਿੰਦ ਗੁਪਤਾ ਨੇ ਬਾਜ਼ਾਰਾਂ ਵਿਚ ਇਹ ਜਾਂਚ ਵੀ ਕੀਤੀ ਕਿ ਬਿਨ੍ਹਾਂ ਲਾਇਸੰਸ ਤੋਂ ਪਟਾਕਿਆਂ ਦੀ ਵਿਕਰੀ ਤਾਂ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਪਟਾਕਿਆਂ ਤੋਂ ਪੈਦਾ ਹੋਣ ਵਾਲੇ ਵਿਸ਼ੈਲੇ ਧੰੂਏਾ ਦੀ ਰੋਕਥਾਮ ਲਈ ਕੇਵਲ ਗ੍ਰੀਨ ਪਟਾਕਿਆਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਪੱਤਰਕਾਰੀ ਲੋਕਤੰਤਰ ਦਾ ਚੌਥਾ ਥੰਮ੍ਹ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਦੀ ਹੈ-ਰਾਏ ਅਗਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਕਰਨ 'ਤੇ ਨਕਦੀ ਤੇ ਸਾਮਾਨ ਵਾਪਸ ਨਾ ਕਰਨ ਦਾ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।