ਦੀਵਾਲੀ ਮਨਾ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਨ- ਆੜ੍ਹਤੀ
ਅਜੀਤ ਡੈਸਕ
18-10-2025
ਉਨ੍ਹਾਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਦੇ ਬਿਮਾਰੀ ਸਮੇਤ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਰਹੀਆਂ ਹਨ, ਇਸ ਲਈ ਸਾਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਗਰੀਨ ਦੀਵਾਲੀ ਮਨਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਚਾਹੁੰਦੇ ਹਾਂ ਤਾਂ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਆਉਣ ਵਾਲੀਆਂ ਪੀੜੀਆਂ, ਸਾਫ਼ ਸੁਥਰੇ ਵਾਤਾਵਰਨ ਦਾ ਅਨੰਦ ਮਾਣ ਸਕਣ, ਇਹ ਹੀ ਸਭਨਾਂ ਲਈ ਦੀਵਾਲੀ ਦਾ ਵੱਡਾ ਤੋਹਫ਼ਾ ਹੋਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਆੜ੍ਹਤੀ ਨਿਰਮਲ ਸਿੰਘ ਮਾਵੀ, ਵਰਿੰਦਰ ਸਿੰਘ, ਤੇਜਿੰਦਰ ਸਿੰਘ, ਕੁਲਦੀਪ ਸਿੰਘ, ਪ੍ਰੋ. ਮਨਜੀਤ ਸਿੰਘ, ਮਜ਼ੀਦ ਖ਼ਾਨ, ਸੁਖਵਿੰਦਰ ਸਿੰਘ, ਸਤੀਸ਼ ਕੁਮਾਰ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |