24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮੰਡੀ ਗੋਬਿੰਦਗੜ੍ਹ 'ਚ ਪ੍ਰਕਾਸ਼ ਪੁਰਬ ਮੌਕੇ 3 ਨੂੰ ਨਗਰ ਕੀਰਤਨ ਸਜਾਇਆ ਜਾਵੇਗਾ-ਭਾਈ ਖ਼ਾਲਸਾ

ਅਜੀਤ ਡੈਸਕ 18-10-2025
ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੁਹੱਲਾ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ 5 ਨਵੰਬਰ ਨੂੰ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਹ ਜਾਣਕਾਰੀ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਅੰਤਿ੍ੰਗ ਕਮੇਟੀ ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੀ ਗੁਰਦੁਆਰਾ ਸਾਹਿਬ ਵਿਖੇ ਰੱਖੀ ਅਹਿਮ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ | ਭਾਈ ਖ਼ਾਲਸਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ 3 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣ ਉਪਰੰਤ ਸਵੇਰੇ 7 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਗਲੀ ਮੁਹੱਲਿਆਂ 'ਚੋਂ ਲੰਘ ਕੇ ਰਾਤ ਸਮੇਂ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ | ਜਦੋਂਕਿ 5 ਨਵੰਬਰ ਨੂੰ ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ | ਜਿਸ ਵਿਚ ਪੰਥ ਦੇ ਵਿਦਵਾਨ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਕੀਰਤਨ, ਬਾਰਾਂ ਅਤੇ ਗੁਰਮਤਿ ਵਿਚਾਰਾਂ ਸੁਣਾ ਕੇ ਨਿਹਾਲ ਕਰਨਗੇ | ਉਨ੍ਹਾਂ ਸ਼ਹਿਰ ਦੀਆਂ ਸਮੁੱਚੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਥਾਵਾਂ ਤੋਂ ਨਗਰ ਕੀਰਤਨ ਨੇ ਲੰਘਣਾ ਹੈ, ਉਨ੍ਹਾਂ ਰਸਤਿਆਂ ਨੂੰ ਸਵਾਗਤੀ ਗੇਟਾਂ ਨਾਲ ਸਜਾਇਆ ਜਾਵੇ | ਇਸ ਮੀਟਿੰਗ ਵਿਚ ਭਾਈ ਰਵਿੰਦਰ ਸਿੰਘ ਖਾਲਸਾ ਮੈਂਬਰ ਅੰਤਿੰ੍ਰਗ ਕਮੇਟੀ, ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਮੁਖੀ ਰਵਿੰਦਰਜੀਤ ਸਿੰਘ ਭੰਗੂ, ਜਗਜੀਵਨ ਸਿੰਘ ਊਬੀ ਪ੍ਰਧਾਨ ਧੰਨ ਧੰਨ ਬਾਬਾ ਬੁੱਢਾ ਜੀ ਸੇਵਾਦਲ, ਗੁਰਦੁਆਰਾ ਇੰਸਪੈਕਟਰ ਕੁਲਦੀਪ ਸਿੰਘ, ਖੜਕ ਸਿੰਘ, ਮੈਨੇਜਰ ਜੋਗਾ ਸਿੰਘ, ਹੈੱਡ ਗ੍ਰੰਥੀ ਕੁਲਵਿੰਦਰ ਸਿੰਘ, ਸਹਾਇਕ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ, ਭਾਈ ਰਾਜਿੰਦਰ ਸਿੰਘ, ਭਾਈ ਗੁਰਚਰਨ ਸਿੰਘ, ਕੁਲਵਿੰਦਰ ਸਿੰਘ ਭੰਗੂ, ਹਰਬੰਸ ਸਿੰਘ ਹੁੰਝਣ, ਕੌਂਸਲਰ ਚਰਨਜੀਤ ਸਿੰਘ ਬਾਜਵਾ, ਸੁਖਦੀਪ ਸਿੰਘ ਰਾਜਾ, ਗਿਆਨ ਸਿੰਘ, ਰਣਜੀਤ ਸਿੰਘ ਬੌਵੀ, ਸ਼ਰਨਦੀਪ ਸਿੰਘ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਸਮਾਣਾ ਹਲਕੇ 'ਚ ਵਿਧਾਇਕ ਜੌੜਾਮਾਜਰਾ ਵਲੋਂ 127 ਲੱਖ ਦੀਆਂ ਨਵੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪੰਜ ਰੋਜ਼ਾ ਕਾਰਜਸ਼ਾਲਾ ਹੋਈ ਸੰਪੂਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।