24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਆਰੀਆ ਭੱਟ ਗਣਿਤ ਚੈਲੇਂਜ ਵਿਚ ਜੀ.ਪੀ.ਐਸ. ਦੇ 180 ਵਿਦਿਆਰਥੀ ਹੋਏ ਸ਼ਾਮਿਲ

ਅਜੀਤ ਡੈਸਕ 18-10-2025
ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਇਕਬਾਲਦੀਪ ਸੰਧੂ)-ਸੀ.ਬੀ.ਐਸ.ਈ. ਵਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਆਰੀਆ ਭੱਟ ਗਣਿਤ ਚੈਲੇਂਜ ਆਯੋਜਿਤ ਕੀਤਾ ਗਿਆ | ਇਸ ਮੁਕਾਬਲੇ ਵਿਚ 180 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਗਣਿਤਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਚੈਲੇਂਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਗਣਿਤ ਪ੍ਰਤੀ ਰੁਚੀ ਵਧਾਉਣਾ, ਤਰਕਸ਼ੀਲ ਸੋਚ ਦਾ ਵਿਕਾਸ ਕਰਨਾ ਅਤੇ ਸਮੱਸਿਆ ਹੱਲ ਕਰਨ ਦੀ ਯੋਗਤਾ ਨੂੰ ਮਜ਼ਬੂਤ ਕਰਨਾ ਸੀ | ਵਿਦਿਆਰਥੀਆਂ ਨੇ ਪ੍ਰਸ਼ਨ ਪੱਤਰ ਰਾਹੀਂ ਵੱਖ-ਵੱਖ ਗਣਿਤਕ ਵਿਸ਼ਿਆਂ ਨਾਲ ਸੰਬੰਧਿਤ ਪ੍ਰਸ਼ਨਾਂ ਦੇ ਉੱਤਰ ਦਿੱਤੇ | ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਕਿਹਾ ਕਿ ਇਹੋ ਜਿਹੇ ਚੈਲੇਂਜ ਵਿਦਿਆਰਥੀਆਂ ਨੂੰ ਗਣਿਤ ਨੂੰ ਦਿਲਚਸਪ ਢੰਗ ਨਾਲ ਸਿੱਖਣ ਲਈ ਪ੍ਰੇਰਿਤ ਕਰਦੇ ਹਨ ਅਤੇ ਉਨ੍ਹਾਂ ਦੇ ਵਿਚਾਰਸ਼ੀਲ ਮਨ ਨੂੰ ਹੋਰ ਨਿਖਾਰਦੇ ਹਨ | ਉਨ੍ਹਾਂ ਨੇ ਸਾਰੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਪ੍ਰਬੰਧਕ ਕਮੇਟੀ ਵਲੋਂ ਵੀ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਅਤੇ ਉਤਸ਼ਾਹ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ |
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਨੇ ਦੀਵਾਲਾ ਪਿੰਡ (ਸਮਰਾਲਾ) ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਕੀਤਾ ਦੌਰਾ ਅਗਲੀ ਖ਼ਬਰ ਅਕਾਲ ਅਕੈਡਮੀ ਚੁੰਨੀ ਕਲਾਂ ਦੇ ਵਿਦਿਆਰਥੀਆਂ ਨੇ ਪ੍ਰਭ ਆਸਰਾ ਵਿਖੇ ਮਨਾਈ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।