ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਨੋਡਲ/ਪ੍ਰੋਗਰਾਮ ਅਫ਼ਸਰਾਂ ਵਲੋਂ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਜ਼ਿਲੇ੍ਹ ਅੰਦਰ ਪੈਂਦੇ ਸਕੂਲਾਂ ਵਿਚ ਮੱਛਰ ਦੇ ਲਾਰਵੇ ਸੰਬੰਧੀ ਚੈਕਿੰਗ ਕੀਤੀ ਗਈ | ਇਸ ਚੈਕਿੰਗ ਤਹਿਤ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਜ਼ਿਲ੍ਹਾ ਐਪੀਡਿਮਾਲੋਜ਼ਿਸਟ ਡਾ. ਪ੍ਰਭਜੋਤ ਕੌਰ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ ਆਪਣੇ ਖੇਤਰ ਦੇ ਸਕੂਲਾਂ ਵਿਚ ਮੱਛਰ ਦੇ ਲਾਰਵੇ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀ ਗਈਆਂ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਰ ਪਾਲ ਸਿੰਘ ਵਲੋਂ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਇਸ ਮੁਹਿੰਮ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਵੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ 'ਤੇ ਜ਼ਿਲ੍ਹਾ ਐਪੀਡਿਮਾਲੋਜ਼ਿਸਟ ਡਾ. ਪ੍ਰਭਜੋਤ ਕੌਰ, ਡਾ. ਸੰਪਨ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਹਰੀ ਸਿੰਘ ਤੇਜਨਵਕਿਰਨ ਤੇ ਇਨਸੈਕਟ ਕਲੈਕਟਰ ਮਨਦੀਪ ਕੌਰ, ਨਗਰ ਪਾਲਿਕਾ ਤੋਂ ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ, ਨਰਸਿੰਗ ਵਿਦਿਆਰਥੀ ਅਤੇ ਵਰਕਰ ਹਾਜ਼ਰ ਸਨ |