23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਜ਼ਿਲ੍ਹਾ ਮੈਜਿਸਟ੍ਰੇਟ ਨੇ ਚਾਈਨਾ ਡੋਰ ਖ਼ਰੀਦਣ, ਵੇਚਣ ਤੇ ਸਟੋਰ ਕਰਨ 'ਤੇ ਲਗਾਈ ਪੂਰਨ ਪਾਬੰਦੀ

ਅਜੀਤ ਡੈਸਕ 18-10-2025
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸਿੰਥੈਟਿਕ/ਪਲਾਸਟਿਕ (ਚਾਈਨੀਜ਼) ਡੋਰ ਖ਼ਰੀਦਣ, ਵੇਚਣ ਤੇ ਸਟੋਰ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਿੰਥੈਟਿਕ/ਪਲਾਸਟਿਕ ਤੋਂ ਬਣੀ ਡੋਰ ਬਹੁਤ ਹੀ ਮਜ਼ਬੂਤ, ਨਾ ਗਲਣਯੋਗ ਤੇ ਨਾ ਟੁੱਟਣਯੋਗ ਹੁੰਦੀ ਹੈ, ਜਿਸ ਦੀ ਵਰਤੋਂ ਨਾਲ ਕਈ ਵਾਰ ਸਾਈਕਲ ਤੇ ਸਕੂਟਰ ਸਵਾਰਾਂ ਦਾ ਗਲ੍ਹਾ ਤੇ ਕੰਨ ਕੱਟੇ ਜਾਂਦੇ ਹਨ ਅਤੇ ਮਨੁੱਖੀ ਜਾਨ ਨੂੰ ਵੀ ਖ਼ਤਰਾ ਹੁੰਦਾ ਹੈ | ਇਸ ਤੋਂ ਇਲਾਵਾ ਇਸ ਡੋਰ ਵਿਚ ਉੱਡਦੇ ਪੰਛੀ ਫਸ ਜਾਣ ਕਾਰਨ ਪੰਛੀਆਂ ਦੇ ਮਰਨ ਦੀਆਂ ਘਟਨਾਵਾਂ ਵੀ ਵਾਪਰਦੀਆਂ ਹਨ ਅਤੇ ਜਿਹੜੇ ਪੰਛੀ ਦਰਖ਼ਤਾਂ 'ਤੇ ਟੰਗੇ ਰਹਿ ਜਾਂਦੇ ਹਨ, ਉਨ੍ਹਾਂ ਦੀ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ | ਪਿਛਲੇ ਸਮੇਂ ਵਿਚ ਇਸ ਪਲਾਸਟਿਕ ਦੀ ਡੋਰ ਨਾਲ ਕਈ ਜਾਨਲੇਵਾ ਘਟਨਾਵਾਂ ਵਾਪਰ ਚੁੱਕੀਆਂ ਹਨ | ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਿੰਥੈਟਿਕ/ਪਲਾਸਟਿਕ ਦੀ ਚਾਈਨੀਜ਼ ਡੋਰ ਖ਼ਰੀਦਣ, ਵੇਚਣ ਤੇ ਸਟੋਰ ਕਰਨ 'ਤੇ ਪੂਰਨ ਪਾਬੰਦੀ ਲਗਾਈ ਜਾਵੇ | ਇਹ ਹੁਕਮ ਜ਼ਿਲ੍ਹੇ ਵਿਚ 17 ਦਸੰਬਰ, 2025 ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਨੇ ਆਪਣੇ ਪੱਧਰ 'ਤੇ ਸੜਕ ਦੀ ਮੁਰੰਮਤ ਕਰਵਾਈ ਅਗਲੀ ਖ਼ਬਰ ਪੀ.ਆਈ.ਐਮ.ਟੀ. ਵਿਚ ਵਿਸ਼ਵ ਭੋਜਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।