23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਾਪੇ-ਅਧਿਆਪਕ ਮਿਲਣੀ 'ਚ ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਲਿਆ ਭਾਗ

ਅਜੀਤ ਡੈਸਕ 18-10-2025
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਰਾਜਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ 'ਚ ਸ਼ੁਰੂ ਕੀਤੀ ਮਾਪੇ-ਅਧਿਆਪਕ ਮਿਲਣੀ 'ਚ ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਰਵਿੰਦਰ ਕੌਰ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਅਤੇ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੰਡੀ ਗੋਬਿੰਦਗੜ੍ਹ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ ਨੇ ਸਰਕਾਰੀ ਮਿਡਲ ਸਕੂਲ ਭੱਟਮਾਜਰਾ, ਸਰਕਾਰੀ ਹਾਈ ਸਕੂਲ ਸਾਧੂਗੜ੍ਹ, ਸਰਕਾਰੀ ਮਿਡਲ ਸਕੂਲ ਹਿੰਦੂਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਦਾ ਦੌਰਾ ਕੀਤਾ ਅਤੇ ਬੱਚਿਆਂ ਦੀਆਂ ਵਿੱਦਿਅਕ ਗਤੀਵਿਧੀਆਂ ਬਾਰੇ ਮਾਪਿਆਂ ਨਾਲ ਗੱਲਬਾਤ ਕੀਤੀ | ਇਸ ਮੌਕੇ ਸਤੰਬਰ ਦੀ ਪ੍ਰੀਖਿਆ 'ਚ ਵਧੀਆ ਅੰਕ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ |
ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਵਿੰਦਰ ਕੌਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਮਾਪੇ-ਅਧਿਆਪਕ ਮਿਲਣੀ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ ਜਿਸ ਨਾਲ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਵਿਚਾਰ ਵਟਾਂਦਰਾ ਹੁੰਦਾ ਹੈ | ਜਿਸ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨ 'ਚ ਮਦਦ ਮਿਲਦੀ ਹੈ | ਉਨ੍ਹਾਂ ਅਧਿਆਪਕਾਂ ਨੂੰ ਇਹ ਵੀ ਕਿਹਾ ਕਿ ਸਕੂਲਾਂ 'ਚ 100 ਫ਼ੀਸਦੀ ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਵਿਦਿਆਰਥੀਆਂ ਦੀ ਨਿਰੰਤਰ ਹੱਲਾਸ਼ੇਰੀ ਕਰਕੇ ਉਨ੍ਹਾਂ ਦੇ ਹੁਨਰ ਨੂੰ ਤਰਾਸ਼ਿਆ ਜਾਵੇ | ਸਿੱਖਿਆ ਵਿਭਾਗ ਦੀਆਂ ਹੋਰ ਟੀਮਾਂ ਨੇ ਵੀ ਵੱਖ-ਵੱਖ ਸਕੂਲਾਂ 'ਚ ਆਯੋਜਿਤ ਮਾਪੇ-ਅਧਿਆਪਕ ਮਿਲਣੀ 'ਚ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਅਕਾਲ ਅਕੈਡਮੀ ਬਲਬੇੜ੍ਹਾ 'ਚ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਨੇ ਆਪਣੇ ਪੱਧਰ 'ਤੇ ਸੜਕ ਦੀ ਮੁਰੰਮਤ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।